Saturday, May 23Punjabi People

ਆਮ ਆਦਮੀ ਪਾਰਟੀ ਦੇ ਸਰਪੰਚ ਦਾ ਅੰਮ੍ਰਿਤਸਰ ਵਿੱਚ ‘ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 4 ਜਨਵਰੀ 2026: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਵੀ ਵਿਆਹ ਸਮਾਗਮ ਵਿੱਚ ਮੌਜੂਦ ਸਨ।

ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

Leave a Reply

Your email address will not be published. Required fields are marked *