
ਚੱਬੇਵਾਲ 7 ਜਨਵਰੀ 2026: ਜਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਰੇ ਉਨ੍ਹਾ ਆਪਣੀ ਫੇਸਬੁੱਕ ’ਤੇ ਪ੍ਰੋਫਾਈਲ ਤੇ ਵੀ ਪੋਸਟ ਸ਼ੇਅਰ ਕੀਤੀ ਹੈ।
ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਲਈ ਦਿਨ ਰਾਤ ਮੇਹਨਤ ਕਰਕੇ ਸੱਤਾ ਤੱਕ ਪਹੁੰਚਾਇਆ ਸੀ, ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਉਹ ਚੰਡੀਗੜ੍ਹ ਦਫ਼ਤਰ ਵਿਖੇ ਹਨ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
