
ਚੰਡੀਗੜ੍ਹ, 19 ਜਨਵਰੀ 2026: ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਦੱਸਣਯੋਗ ਹੈ ਕਿ 2007 ਬੈਚ ਦੀ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਕੋਲ ਪ੍ਰਸ਼ਾਸਕੀ ਕਾਰਜਾਂ ਦਾ ਵਿਸ਼ਾਲ ਅਨੁਭਵ ਹੈ ਅਤੇ ਉਹ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਰੱਖਦੇ ਹਨ।
ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 70 ਸਾਲਾਂ ਤੋਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਦਾ ਆ ਰਿਹਾ ਹੈ ਅਤੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ।
ਮਿੱਤਰਾ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਵਿੱਚ ਜਮਹੂਰੀ ਕੀਮਤਾਂ ਨੂੰ ਬਣਾਈ ਰੱਖਣ ਅਤੇ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਪੋਲਿੰਗ ਦੇ ਦਿਨ ਤੱਕ ਚੋਣ ਪ੍ਰਕਿਰਿਆ ਵਿੱਚ ਵੋਟਰ-ਪੱਖੀ ਪਹੁੰਚ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਚੋਣ ਅਧਿਕਾਰੀ ਦਫ਼ਤਰ ਪਹੁੰਚਯੋਗਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦੇਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਪਾਰਦਰਸ਼ਤਾ ਵਧਾਉਣ, ਵੋਟਰ ਸੇਵਾਵਾਂ ਨੂੰ ਹੋਰ ਸੁਧਾਰਨ ਅਤੇ ਕੁਸ਼ਲ ਚੋਣ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਇੱਕ ਮਹੱਤਵਪੂਰਨ ਯੋਗਦਾਨ ਪਾਉਣੀ
