
ਸ਼੍ਰੀ ਮੁਕਤਸਰ ਸਾਹਿਬ 13 ਜਨਵਰੀ 2026: ਪੰਜਾਬ ਸਰਕਾਰ ਵਲੋਂ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਘੀ ਵਾਲੇ ਦਿਨ ਜ਼ਿਲ੍ਹੇ ਦੇ ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਮਾਘੀ ਦਾ ਤਿਓਹਾਰ ਪੰਜਾਬ ਵਿੱਚ ਧਾਰਮਿਕ ਅਤੇ ਇਤਿਹਾਸਕ ਪੱਖ ਤੋਂ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਲੈ ਕੇ ਮੁਕਤਸਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ। ਛੁੱਟੀ ਦੇ ਐਲਾਨ ਨਾਲ ਲੋਕਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵਿੱਚ ਸਹੂਲਤ ਮਿਲੇਗੀ।
