Wednesday, July 29Punjabi People

ਬੰਬ ਧਮਕੀ: ਬਰਨਾਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਅਦਾਲਤੀ ਕੰਪਲੈਕਸ ਖਾਲੀ ਕਰਵਾਇਆ ਗਿਆ, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਬਰਨਾਲਾ / ਚੰਡੀਗੜ੍ਹ, 6 ਅਪ੍ਰੈਲ 2026: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਹ ਸੁਚਨਾ ਮਿਲੀ ਕਿ ਅੰਦਰ ਬੰਬ ਰੱਖਿਆ ਹੋਇਆ ਹੈ। ਇਸ ਖ਼ਬਰ ਦੇ ਆਉਂਦੇ ਹੀ ਅਦਾਲਤਾਂ ਵਿੱਚ ਕੰਮ ਕਰ ਰਹੇ ਸਾਰੇ ਜੱਜ ਆਪਣੇ ਕਮਰੇ ਛੱਡ ਕੇ ਬਾਹਰ ਆ ਗਏ ਅਤੇ ਸਟਾਫ਼ ਨੂੰ ਵੀ ਤੁਰੰਤ ਕੰਪਲੈਕਸ ਤੋਂ ਬਾਹਰ ਕੱਢ ਲਿਆ ਗਿਆ।

ਸੂਚਨਾ ਮਿਲਦੇ ਹੀ ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ। ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤਿਆਂ ਦੀ ਮਦਦ ਨਾਲ ਅਦਾਲਤੀ ਕੰਪਲੈਕਸ ਦੇ ਹਰ ਹਿੱਸੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਧਮਕੀ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਕੰਮਕਾਜ ਤੁਰੰਤ ਰੋਕ ਦਿੱਤਾ ਗਿਆ। ਜੱਜਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਕਿ ਦੁਪਹਿਰ ਤੋਂ ਬਾਅਦ ਕਿਸੇ ਵੀ ਕੇਸ ਸੰਬੰਧੀ ਕੋਈ ਕਾਰਵਾਈ ਜਾਂ ਫੈਸਲਾ ਨਹੀਂ ਕੀਤਾ ਜਾਵੇਗਾ।

ਇਸ ਮਾਮਲੇ ’ਤੇ ਸੀਨੀਅਰ ਵਕੀਲਾਂ ਨੇ ਚਿੰਤਾ ਜਤਾਈ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਪ੍ਰਭਾਵਿਤ ਹੁੰਦਾ ਹੈ ਅਤੇ ਲੋਕਾਂ ਵਿੱਚ ਡਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਪੂਰੀ ਜਾਂਚ ਤੋਂ ਬਾਅਦ ਹੀ ਅਦਾਲਤੀ ਕੰਮ ਮੁੜ ਸ਼ੁਰੂ ਕੀਤਾ ਜਾਵੇਗਾ।

ਪੁਲਿਸ ਅਧਿਕਾਰੀਆਂ ਵੱਲੋਂ ਵੀ ਕਿਹਾ ਗਿਆ ਹੈ ਕਿ ਪੂਰੀ ਤਲਾਸ਼ੀ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਇਸ ਮਾਮਲੇ ਬਾਰੇ ਅਧਿਕਾਰਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Leave a Reply

Your email address will not be published. Required fields are marked *