Saturday, May 23Punjabi People

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਚੰਡੀਗੜ੍ਹ 30 ਦਸੰਬਰ 2025: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ। ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਅਨੁਸੂਚਿਤ ਜਾਤੀਆਂ ਦੇ ਮਾਣ ਅਤੇ ਸਵੈ-ਮਾਣ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵੀ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਇਸ ਮੁੱਦੇ ਤੋਂ ਧਿਆਨ ਹਟਾਉਣ ਲਈ ਘਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਤੋਂ ਸਪੱਸ਼ਟ ਪੱਖ ਰੱਖਣ ਦੀ ਮੰਗ ਕੀਤੀ ਕਿ ਉਹ ਇਸ ਨਵੀਂ ਯੋਜਨਾ ਨੂੰ ਮੰਨਦੀ ਹੈ ਜਾਂ ਨਹੀਂ । ਮੁੱਖ ਮੰਤਰੀ ਨੇ ਕਿਹਾ ਕਿ ਬਹਿਸ ਤੋਂ ਭੱਜਣਾ ਕਾਂਗਰਸ ਦੀ ਜਗੀਰੂ ਅਤੇ ਗਰੀਬ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ ਅਤੇ ਭਾਜਪਾ ਨਾਲ ਉਸਦੀ ਮਿਲੀਭੁਗਤ ਨੂੰ ਦਰਸਾਉਂਦਾ ਹੈ।ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੱਤਾ ਦੇ ਭੁੱਖੇ ਨੇਤਾ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਸਦਨ ਦੀ ਮਰਿਆਦਾ ਵੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਸੂਬੇ ਅਤੇ ਲੋਕਾਂ ਦੇ ਮੁੱਦੇ ਉਠਾਉਣ ਦੀ ਬਜਾਏ ਕਾਂਗਰਸੀ ਨੇਤਾ ਨਿੱਜੀ ਪ੍ਰਚਾਰ ਵਿੱਚ ਲੱਗੇ ਹੋਏ ਹਨ।

Leave a Reply

Your email address will not be published. Required fields are marked *