Friday, November 6Punjabi People

ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵੱਲੋਂ ਐਫਆਈਆਰ ਦਰਜ, ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਝਗੜੇ ਦਾ ਮਾਮਲਾ

ਚੰਡੀਗੜ੍ਹ, 5 ਨਵੰਬਰ, 2026: ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ’ਤੇ ਪੰਜਾਬ ਕਾਂਗਰਸ ਭਵਨ ਵਿਖੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਝਗੜਾ ਕਰਨ ਅਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਬਰਿੰਦਰ ਸਿੰਘ ਢਿੱਲੋਂ ਨੂੰ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਮੰਨਿਆ ਜਾਂਦਾ ਹੈ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਵੀ ਗਰਮਾਹਟ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਇਸ ਘਟਨਾ ਦੇ ਵਿਰੋਧ ਵਿੱਚ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਦਾ ਘਿਰਾਓ ਕੀਤਾ ਗਿਆ ਸੀ। ‘ਆਪ’ ਆਗੂਆਂ ਨੇ ਦੋਸ਼ ਲਾਇਆ ਸੀ ਕਿ ਬਰਿੰਦਰ ਸਿੰਘ ਢਿੱਲੋਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ’ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਕੀਤੀ।

ਘਿਰਾਓ ਦੌਰਾਨ ‘ਆਪ’ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਲਈ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਉਠਾਈ। ਪਾਰਟੀ ਆਗੂਆਂ ਨੇ ਕਿਹਾ ਕਿ ਕਿਸੇ ਵੀ ਆਗੂ ਵੱਲੋਂ ਕਿਸੇ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਅਪਮਾਨਜਨਕ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਕਾਨੂੰਨੀ ਕਾਰਵਾਈ ਅੱਗੇ ਵਧਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *