Wednesday, July 29Punjabi People

328 ਪਾਵਨ ਸਰੂਪਾਂ ਨੂੰ ਲੈ ਕੇ CM ਦਾ ਵੱਡਾ ਖੁਲਾਸਾ

ਚੰਡੀਗੜ੍ਹ 14 ਜਨਵਰੀ 2026: 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮ ਬਿਆਨ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਖੇਤਰ ਤੋਂ ਜਾਂਚ ਦੌਰਾਨ 169 ਪਾਵਨ ਸਰੂਪ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ 139 ਪਾਵਨ ਸਰੂਪਾਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਅਧਿਕਾਰਕ ਰਿਕਾਰਡ ਉਪਲਬਧ ਨਹੀਂ ਹੈ ਅਤੇ ਇਹ ਅਣਅਧਿਕਾਰਤ ਮੰਨੇ ਜਾ ਰਹੇ ਹਨ। ਉਨ੍ਹਾਂ ਅਨੁਸਾਰ, ਕੁੱਲ 328 ਪਾਵਨ ਸਰੂਪਾਂ ਵਿੱਚੋਂ ਕੇਵਲ 30 ਦੇ ਹੀ ਪੂਰੇ ਅਤੇ ਢੰਗ ਨਾਲ ਰਿਕਾਰਡ ਮਿਲੇ ਹਨ।

CM ਮਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਪਾਵਨ ਸਰੂਪਾਂ ਦੀ ਛਪਾਈ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਲਾਪਰਵਾਹੀ ਜਾਂ ਦੋਸ਼ ਸਾਹਮਣੇ ਆਉਣਗੇ, ਉੱਥੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *