Wednesday, July 29Punjabi People

ਮੁੱਖ ਮੰਤਰੀ ਮਾਨ ਦਾ ਸਖ਼ਤ ਕਦਮ, ਪੂਰੇ ਥਾਣੇ ਦੀ ਤਬਦੀਲੀ, ਐਸ.ਐਚ.ਓ. ਖ਼ਿਲਾਫ਼ ਜਾਂਚ ਦੇ ਹੁਕਮ ਜਾਰੀ

ਬਠਿੰਡਾ / ਚੰਡੀਗੜ੍ਹ, 6 ਅਪ੍ਰੈਲ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਕਥਿਤ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡੀ ਕਾਰਵਾਈ ਕੀਤੀ ਹੈ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਗਈ ਸ਼ਿਕਾਇਤ ਨੂੰ ਤੁਰੰਤ ਨੋਟਿਸ ਵਿੱਚ ਲਿਆਂਦਾ ਗਿਆ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਦੀ ਤਬਦੀਲੀ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ।

ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਚੌਕੀ ਇੰਚਾਰਜ ਸਮੇਤ ਕੁੱਲ 11 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਮਾਨਸਾ ਜ਼ਿਲ੍ਹੇ ਵਿੱਚ ਕਰ ਦਿੱਤਾ। ਤਬਦੀਲ ਕੀਤੇ ਗਏ ਮੁਲਾਜ਼ਮਾਂ ਵਿੱਚ ਤਿੰਨ ਏਐਸਆਈ, ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ।

ਇਸਦੇ ਨਾਲ ਹੀ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਸਦਰ ਥਾਣੇ ਦੇ ਐਸਐਚਓ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਇਹ ਕਦਮ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਇਸ ਗੱਲ ਦਾ ਸੰਕੇਤ ਹੈ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *