Saturday, May 23Punjabi People

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਨੇ 645 ਜਗ੍ਹਾ ਛਾਪੇਮਾਰੀ ਕਰਕੇ 236 ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 19 ਫਰਬਰੀ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ Punjab Police ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 645 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇ ਮਾਰੇ।

ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣਾ ਹੈ। Anti-Gangster Task Force Punjab ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ।

ਅੱਜ ਦੀ ਕਾਰਵਾਈ ਦੌਰਾਨ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਹੋਏ। ਇਸ ਨਾਲ ਮੁਹਿੰਮ ਦੇ ਆਗਾਜ਼ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਤੱਕ ਪਹੁੰਚ ਗਈ ਹੈ।ਇਸ ਤੋਂ ਇਲਾਵਾ 79 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਦਮ ਚੁੱਕੇ ਗਏ, ਜਦਕਿ 121 ਲੋਕਾਂ ਨੂੰ ਪੁੱਛਗਿੱਛ ਮਗਰੋਂ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਕਾਬੂ ਕੀਤਾ ਗਿਆ।

ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋੜੀਂਦੇ ਅਪਰਾਧੀਆਂ ਜਾਂ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸਾਂਝੀ ਕਰ ਸਕਦੇ ਹਨ।

ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 355ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਇਸ ਦੌਰਾਨ 100 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਅਤੇ ਉਨ੍ਹਾਂ ਕੋਲੋਂ 7.7 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 6,631 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8,760 ਰੁਪਏ ਡਰੱਗ ਮਨੀ ਬਰਾਮਦ ਹੋਈ। ਪਿਛਲੇ 355 ਦਿਨਾਂ ਵਿੱਚ ਕੁੱਲ 50,338 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਨਸ਼ਾ ਛੁਡਾਊ ਅਤੇ ਪੁਨਰਵਸੇਬਾ ਮੁਹਿੰਮ ਦੇ ਤਹਿਤ ਅੱਜ 37 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ, ਤਾਂ ਜੋ ਉਹ ਨਸ਼ੇ ਦੀ ਲਤ ਤੋਂ ਬਚ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।

Leave a Reply

Your email address will not be published. Required fields are marked *