Saturday, May 23Punjabi People

‘ਗੈਂਗਸਟਰਾਂ ‘ਤੇ ਵਾਰ’ ਦਾ 62ਵਾਂ ਦਿਨ: ਪੰਜਾਬ ਪੁਲਿਸ ਨੇ 447 ਥਾਵਾਂ ‘ਤੇ ਰੇਡਾਂ ਕਰਕੇ 186 ਲੋਕਾਂ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਤ ਪਛਾਣੇ ਅਤੇ ਮੈਪ ਕੀਤੇ 447 ਟਿਕਾਣਿਆਂ ‘ਤੇ ਛਾਪੇ ਮਾਰੇ।

ਇਹ ਯਾਦ ਰਹੇ ਕਿ “ਗੈਂਗਸਟਰਾਂ ਤੇ ਵਾਰ” ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਮੁਹਿੰਮ ਦੇ 62ਵੇਂ ਦਿਨ ਦੌਰਾਨ ਪੁਲਿਸ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਅਭਿਆਨ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 16,497 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ, 52 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 74 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ 3 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸੇ ਦੌਰਾਨ, ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 387ਵੇਂ ਦਿਨ ਵੀ ਜਾਰੀ ਰੱਖਦਿਆਂ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 2162 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,113 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ 387 ਦਿਨਾਂ ਵਿੱਚ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 55,152 ਹੋ ਗਈ ਹੈ।

ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ।

Leave a Reply

Your email address will not be published. Required fields are marked *