Wednesday, July 29Punjabi People

ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਵੱਲੋਂ ਮਹੱਤਵਪੂਰਨ ਬਿਆਨ ਜਾਰੀ।

ਜਲੰਧਰ 30 ਜਨਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਾਰੀਖ਼ ਨੂੰ ਲੈ ਕੇ ਬਣੀ ਅਣਸ਼ਚਿਤਤਾ ਹੁਣ ਦੂਰ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਦੌਰੇ ’ਤੇ ਆ ਰਹੇ ਹਨ, ਜਿਸ ਦੀ ਪੁਸ਼ਟੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕਰ ਦਿੱਤੀ ਗਈ ਹੈ।

ਇਸ ਦਰਮਿਆਨ, ਮੋਦੀ ਦੀ ਪੰਜਾਬ ਯਾਤਰਾ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਵੱਲੋਂ ਵੀ ਇੱਕ ਮਹੱਤਵਪੂਰਨ ਬਿਆਨ ਸਾਹਮਣੇ ਆਇਆ ਹੈ। ਡੇਰਾ ਸੱਚਖੰਡ ਬੱਲਾਂ ਨਾਲ ਸਬੰਧਤ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਕੀਤੇ ਅਨੁਸਾਰ ਹੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਤਬਦੀਲੀ ਦੀਆਂ ਖ਼ਬਰਾਂ ਆਈਆਂ ਸਨ, ਪਰ ਅਜਿਹਾ ਕੋਈ ਬਦਲਾਅ ਨਹੀਂ ਕੀਤਾ ਗਿਆ। ਅਵਿਨਾਸ਼ ਚੰਦਰ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਹੈ, ਜਿਸ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਪਹੁੰਚਣਗੇ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਭੰਬਲਭੂਸੇ ਵਿੱਚ ਨਾ ਪੈਣ। 1 ਫਰਵਰੀ ਨੂੰ ਹੋਣ ਵਾਲੀ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ।

Leave a Reply

Your email address will not be published. Required fields are marked *