Saturday, May 23Punjabi People

ਪੰਜਾਬ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ

ਤਰਨ ਤਾਰਨ / ਚੰਡੀਗੜ੍ਹ, 19 ਅਪ੍ਰੈਲ 2026:  ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਇੱਕ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੱਟੀ ਇਲਾਕੇ ਦੇ ਪਿੰਡ ਕੈਰੋ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਪੁਲਿਸ ਪਾਰਟੀ ਉੱਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪੁਲਿਸ ਵੱਲੋਂ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਦੋਵੇਂ ਬਦਮਾਸ਼ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦੀ ਪਹਿਚਾਣ ਅਮਨ ਉਰਫ਼ ਅਮੂ, ਵਾਸੀ ਖੇਮਕਰਨ, ਅਤੇ ਲਵਪ੍ਰੀਤ ਸਿੰਘ ਉਰਫ਼ ਲੱਬੂ, ਵਾਸੀ ਵਲਟੋਹਾ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਇਹ ਦੋਵੇਂ ਵਿਅਕਤੀ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਲੋਕਾਂ ਤੋਂ ਫਿਰੌਤੀਆਂ ਮੰਗਦੇ ਸਨ ਅਤੇ ਡਰ ਪੈਦਾ ਕਰਨ ਲਈ ਘਰਾਂ ਅਤੇ ਦੁਕਾਨਾਂ ਦੇ ਬਾਹਰ ਗੋਲੀਆਂ ਚਲਾਉਂਦੇ ਰਹੇ ਹਨ। ਹੁਣ ਤੱਕ ਇਹ ਦੋਵੇਂ 7 ਤੋਂ 8 ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ।

ਦੋਵੇਂ ਜ਼ਖਮੀ ਬਦਮਾਸ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਤਰਨ ਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਖੁਦ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

Leave a Reply

Your email address will not be published. Required fields are marked *