Wednesday, July 29Punjabi People

ਵੈਨੇਜ਼ੁਏਲਾ ਵਿਚ ਨਾਜ਼ੁਕ ਹਾਲਾਤ ਨੂੰ ਦੇਖਦੇ ਹੋਏ ਭਾਰਤੀ ਦੂਤਾਵਾਸ ਭਾਰਤੀਆਂ ਦੇ ਸੰਪਰਕ ਵਿੱਚ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ 4 ਜਨਵਰੀ 2026: ਭਾਰਤ ਸਰਕਾਰ ਵੱਲੋਂ ਵੈਨੇਜ਼ੁਏਲਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਮਸਲੇ ਦਾ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨ ਦੀ ਅਪੀਲ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਵੈਨੇਜ਼ੁਏਲਾ ਵਿੱਚ ਭਾਰਤੀ ਦੂਤਾਵਾਸ ਭਾਰਤੀਆਂ ਦੇ ਸੰਪਰਕ ਵਿੱਚ ਹੈ ਅਤੇ ਵੈਨੇਜ਼ੁਏਲਾ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਜੋ ਵੈਨੇਜ਼ੁਏਲਾ ਦੇ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਰਸਾਉਂਦਾ ਹੈ। ਭਾਰਤ ਨੇ ਵੈਨੇਜ਼ੁਏਲਾ ਦੇ ਹਾਲਾਤ ’ਤੇ ਚਿੰਤਾ ਜ਼ਾਹਰ ਕਰਦਿਆਂ ਦੱਖਣੀ ਅਮਰੀਕੀ ਦੇਸ਼ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਲਈ ਸ਼ਾਂਤੀ ਨਾਲ ਗੱਲਬਾਤ ਦੀ ਮੰਗ ਕੀਤੀ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਅਮਰੀਕਾ ਨੇ ਵੈਨੇਜ਼ੁਏਲਾ ’ਤੇ ਫੌਜੀ ਹਮਲੇ ਕੀਤੇ ਸਨ ਅਤੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਬੰਦੀ ਬਣਾ ਲਿਆ ਸੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਵੈਨੇਜ਼ੁਏਲਾ ਵਿਚਲੀ ਕਰਾਕਸ ਦੂਤਾਵਾਸ ਇੱਥੇ ਰਹਿ ਰਹੇ ਭਾਰਤੀਆਂ ਦੇ ਸੰਪਰਕ ਵਿਚ ਹੈ।

Leave a Reply

Your email address will not be published. Required fields are marked *