Saturday, May 23Punjabi People

CM ਭਗਵੰਤ ਮਾਨ ਨੂੰ ਜਥੇਦਾਰ ਗੜਗੱਜ ਨੇ ਕੀਤਾ ਤਲਬ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਥੇਦਾਰ ਗੜਗੱਜ ਵੱਲੋਂ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਥੇਦਾਰ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਗਿਆ ਹੈ। ਜਥੇਦਾਰ ਵੱਲੋਂ ਸੀਐੱਮ ਮਾਨ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੋਲਕ ਵਿੱਚ ਪੈਸੇ ਪਾਉਣ, ਦਸਵੰਧ ਅਤੇ ਅਕਾਲ ਤਖ਼ਤ ਸਾਹਿਬ ਸਬੰਧੀ ਕਈ ਵਾਰ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਥੇਦਾਰ ਗੜਗੱਜ ਕੋਲ ਆਈਆਂ ਸ਼ਿਕਾਇਤਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਐੱਮ ਮਾਨ ਵੱਲੋਂ ਗੋਲਕ ਅਤੇ ਦਸਵੰਧ ਨੂੰ ਟਾਰਗੇਟ ਕਰਦੇ ਹੋਏ ਬਿਆਨ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਕੁਝ ਵੀਡੀਓਜ਼ ਸਬੰਧੀ ਵੀ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਇਸ ਪਿਛੋਕੜ ਹੇਠ ਜਥੇਦਾਰ ਗੜਗੱਜ ਨੇ ਸੀਐੱਮ ਮਾਨ ਨੂੰ ਤਲਬ ਕਰਦੇ ਹੋਏ ਕਿਹਾ ਹੈ ਕਿ ਵਾਰ-ਵਾਰ ਗੋਲਕ ਅਤੇ ਅਕਾਲ ਤਖ਼ਤ ਸਾਹਿਬ ਨੂੰ ਲਲਕਾਰਨ ਸਬੰਧੀ ਉਨ੍ਹਾਂ ਨੂੰ ਆਪਣਾ ਪੱਖ ਰੱਖਣਾ ਪਵੇਗਾ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਬੇਅਦਬੀ ਮਾਮਲਿਆਂ ’ਚ 24 ਘੰਟਿਆਂ ਵਿੱਚ ਇਨਸਾਫ਼ ਦੇਣ ਦੇ ਬਿਆਨ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦਕਿ ਕਈ ਬੇਅਦਬੀ ਮਾਮਲਿਆਂ ਨੂੰ ਲੈ ਕੇ ਚਾਰ ਸਾਲਾਂ ਤੋਂ ਚੱਲ ਰਹੇ ਧਰਨੇ ਵੀ ਚੁਕਵਾਏ ਜਾ ਚੁੱਕੇ ਹਨ।

ਜਾਣਕਾਰੀ ਅਨੁਸਾਰ, ਇਨ੍ਹਾਂ ਸਾਰੇ ਮਾਮਲਿਆਂ ਦੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪੱਧਰ ’ਤੇ ਜਾਂਚ ਕੀਤੀ ਜਾਵੇਗੀ। ਹੁਣ ਸਾਰਿਆਂ ਦੀ ਨਜ਼ਰ 15 ਜਨਵਰੀ 2026 ਨੂੰ ਹੋਣ ਵਾਲੀ ਪੇਸ਼ੀ ’ਤੇ ਟਿਕੀ ਹੋਈ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਵਿੱਚ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣਾ ਹੋਵੇਗਾ।

Leave a Reply

Your email address will not be published. Required fields are marked *