Saturday, September 12Punjabi People

ਅਕਾਲੀ ਦਲ ਨੂੰ ਵੱਡਾ ਝਟਕਾ, 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ, 12 ਸਤੰਬਰ 2026:  ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ 40 ਪਰਿਵਾਰਾਂ ਨੇ ਰਵਾਇਤੀ ਪਾਰਟੀ ਦੀ ਸਿਆਸਤ ਤੋਂ ਦੂਰੀ ਬਣਾਉਂਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

‘ਪਰਚਿਆਂ ਅਤੇ ਦਬਾਅ ਦੀ ਸਿਆਸਤ ’ਤੇ ਨਹੀਂ, ਗੱਲਬਾਤ ਨਾਲ ਮਸਲੇ ਹੱਲ ਕਰਨ ’ਤੇ ਵਿਸ਼ਵਾਸ’

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰ ਵਿੱਚ ਸਿਆਸਤ ਨੂੰ ਅਕਸਰ ਪਰਚਿਆਂ ਅਤੇ ਦਬਾਅ ਦੀ ਸਿਆਸਤ ਤੱਕ ਸੀਮਤ ਕਰ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਕਦੇ ਵੀ ਕਿਸੇ ਵਿਅਕਤੀ ਖ਼ਿਲਾਫ਼ ਨਾਜਾਇਜ਼ ਪਰਚਾ ਦਰਜ ਕਰਵਾਉਣ ਦੀ ਸਿਆਸਤ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਮਸਲਿਆਂ ਨੂੰ ਹੋਰ ਉਲਝਾਉਣ ਦੀ ਬਜਾਏ ਗੱਲਬਾਤ, ਸੂਝ-ਬੂਝ ਅਤੇ ਆਪਸੀ ਸਹਿਮਤੀ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਅਨੁਸਾਰ ਲੋਕਾਂ ਨੂੰ ਇਨਸਾਫ਼, ਸਤਿਕਾਰ ਅਤੇ ਬਿਹਤਰ ਪ੍ਰਸ਼ਾਸਨ ਦੇਣਾ ਹੀ ਸਿਆਸਤ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ।

‘ਰਵਾਇਤੀ ਸਿਆਸਤ ਤੋਂ ਉਕਤਾ ਕੇ ‘ਆਪ’ ਨਾਲ ਜੁੜ ਰਹੇ ਲੋਕ’

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਉਕਤਾ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਸਿਹਤ ਤੋਂ ਲੈ ਕੇ ਕਿਸਾਨੀ ਤੱਕ ਸਰਕਾਰ ਦੇ ਕੰਮ ਗਿਣਾਏ

ਖੁੱਡੀਆਂ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦੇਣ, ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵੀ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨਹਿਰਾਂ, ਸੂਇਆਂ ਅਤੇ ਕੱਸੀਆਂ ਨੂੰ ਪੱਕਾ ਕਰਨ, ਵਾਟਰ ਵਰਕਸਾਂ ਦੇ ਕੰਮ, ਛੱਪੜਾਂ ਦੀ ਸਫ਼ਾਈ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਮੇਤ ਵੱਖ-ਵੱਖ ਲੋਕ ਪੱਖੀ ਕਾਰਜਾਂ ਦਾ ਵੀ ਜ਼ਿਕਰ ਕੀਤਾ।

ਨਵੇਂ ਸ਼ਾਮਲ ਪਰਿਵਾਰਾਂ ਨੇ ਦੱਸਿਆ ‘ਆਪ’ ’ਚ ਸ਼ਾਮਲ ਹੋਣ ਦਾ ਕਾਰਨ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਇਲਾਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੇ ਉਨ੍ਹਾਂ ਦੇ ਮਨ ਵਿੱਚ ‘ਆਪ’ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਹੈ।

‘ਹਰੇਕ ਵਰਕਰ ਨੂੰ ਦਿੱਤਾ ਜਾਵੇਗਾ ਪੂਰਾ ਮਾਣ-ਸਨਮਾਨ’

ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਉਸਦਾ ਬਣਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹਰਕੇਵਲ ਸਿੰਘ ਬੋਦੀ ਵਾਲਾ, ਆਤਮਾ ਸਿੰਘ, ਗੁਰਜੀਤ ਸਿੰਘ ਸੇਖੋਂ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਚੇਅਰਮੈਨ, ਭਿੰਦਰ ਸਿੰਘ, ਵਿਜੈ ਭੁੱਲਰ, ਅਮਰਜੀਤ ਸਿੰਘ ਆਲਮਵਾਲਾ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *