Saturday, May 23Punjabi People

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਮਾਨਸਾ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ

ਮਾਨਸਾ, 7 ਅਪ੍ਰੈਲ 2026: ਮੁੱਖ ਮੰਤਰੀ Bhagwant Mann ਅਤੇ ਡੀ.ਜੀ.ਪੀ Gaurav Yadav ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਮਾਨਸਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸ.ਐਸ.ਪੀ Bhagirath Singh Meena ਦੀ ਅਗਵਾਈ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ Harjit Singh ਦੀ ਰਹਿਨੁਮਾਈ ਹੇਠ ਮਾਨਸਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਐਸ.ਪੀ (ਇਨਵੈਸਟੀਗੇਸ਼ਨ) ਮਨਮੋਹਨ ਸਿੰਘ ਔਲਖ, ਡੀ.ਐਸ.ਪੀ ਕਮਲਜੀਤ ਸਿੰਘ ਅਤੇ ਸੀ.ਆਈ.ਏ ਇੰਚਾਰਜ ਇੰਸਪੈਕਟਰ ਬਲਕੌਰ ਸਿੰਘ ਦੀ ਦੇਖਰੇਖ ਹੇਠ ਪੁਲਿਸ ਟੀਮ ਨੇ 6 ਅਪ੍ਰੈਲ ਨੂੰ ਗਸ਼ਤ ਦੌਰਾਨ ਪ੍ਰੀਤ ਨਗਰ ਮਾਨਸਾ ਨੇੜੇ ਕਾਰਵਾਈ ਕਰਦਿਆਂ ਵਿਸ਼ਾਲ ਕੁਮਾਰ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਥਾਣਾ ਸਿਟੀ-2 ਮਾਨਸਾ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫਤਾਰ ਵਿਅਕਤੀ ਖ਼ਿਲਾਫ ਪਹਿਲਾਂ ਵੀ 13 ਮਾਮਲੇ ਦਰਜ ਹਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਦੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨਸ਼ਾ ਤਸਕਰਾਂ ਦੇ ਜਾਲ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਚੌਕਸੀ ਵਧਾਈ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਹਾਈ-ਟੈਕ ਨਾਕੇਬੰਦੀ ਅਤੇ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ।

ਐਸ.ਐਸ.ਪੀ ਨੇ ਕਿਹਾ ਕਿ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

Leave a Reply

Your email address will not be published. Required fields are marked *