Saturday, May 23Punjabi People

ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ…7 ਇੰਜੀਨੀਅਰ ਕੀਤੇ ਸਸਪੈਂਡ…

ਅੰਮ੍ਰਿਤਸਰ, 31 ਦਸੰਬਰ 2025: ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਮਾਮਲਾ ਪਿਛਲੇ ਦਿਨੀਂ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਦੇ ਸਸਪੈਂਡ ਹੋਣ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ।

ਸੂਤਰਾਂ ਮੁਤਾਬਿਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *