Saturday, May 23Punjabi People

ਪਿਤਾ ਦੀ ਅੰਤਿਮ ਅਦਰਾਸ ਮੌਕੇ ਫੁੱਟ-ਫੁੱਟ ਕੇ ਰੋਏ ਮਾਸਟਰ ਸਲੀਮ, ਕਈ ਵੱਡੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਜਲੰਧਰ 30 ਦਸੰਬਰ 2025: ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਜੀ ਦੀ ਅੰਤਿਮ ਅਰਦਾਸ ਅੱਜ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਪਹੁੰਚ ਕੇ ਮਰਹੂਮ ਉਸਤਾਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ 72 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਵਿੱਚ ਪਹੁੰਚੇ ਕਲਾਕਾਰਾਂ ਨੇ ਉਸਤਾਦ ਜੀ ਦੀ ਜੀਵਨ ਸ਼ੈਲੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਕਲਾਕਾਰਾਂ ਨੇ ਕਿਹਾ ਕਿ ਉਸਤਾਦ ਜੀ ਨੇ ਆਪਣੇ ਸ਼ਾਗਿਰਦਾਂ ਨੂੰ ਹਮੇਸ਼ਾ ‘ਗਨ ਕਲਚਰ’ ਤੋਂ ਦੂਰ ਰਹਿਣ ਅਤੇ ਸ਼ੁੱਧ ਸੰਗੀਤ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ, ਬੱਬੂ ਮਾਨ ਅਤੇ ਸਾਬਰ ਕੋਟੀ ਵਰਗੇ ਦਿੱਗਜ ਗਾਇਕਾਂ ਨੂੰ ਸੰਗੀਤ ਦੀ ਗੁੜ੍ਹਤੀ ਦਿੱਤੀ ਸੀ।

Leave a Reply

Your email address will not be published. Required fields are marked *