Saturday, May 23Punjabi People

ਨੰਗਲ ਦੀ ਸੁੰਦਰਤਾ ਵਧਾਉਣ ਲਈ ਨੰਗਲ ਬਾਈਸਾਈਕਲ ਟਰੱਸਟ ਦਾ ਸਰਾਹਣਯੋਗ ਯਤਨ: ਹਰਜੋਤ ਸਿੰਘ ਬੈਂਸ

ਨੰਗਲ, 08 ਫਰਵਰੀ2026: ਅੱਜ ਨੰਗਲ ਵਿੱਚ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਕਾਈਟ ਫੈਸਟੀਵਲ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਨੇ ਸ਼ਿਰਕਤ ਕੀਤੀ।

ਇਸ ਮੌਕੇ ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ, ਨੇ ਨੰਗਲ ਬਾਈਸਾਈਕਲ ਟੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਟੀਮ ਆਪਣੇ ਲਗਾਤਾਰ ਉਪਰਾਲਿਆਂ ਰਾਹੀਂ ਨੰਗਲ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਦੀ ਕੁਦਰਤੀ ਸੁੰਦਰਤਾ ਅਤੇ ਸੈਰ-ਸਪਾਟੇ ਨੂੰ ਮੁੜ ਉਭਾਰਨ ਲਈ ਟੀਮ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ‘ਰਨ ਫੋਰ ਯੂਨਿਟੀ’ ਮੈਰਾਥਨ ਅਤੇ ਸਾਈਕਲਿੰਗ ਇਵੈਂਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ‘ਕਾਈਟ ਫੈਸਟੀਵਲ ਨੰਗਲ’ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਇਸ ਫੈਸਟੀਵਲ ਵਿੱਚ ਚੰਡੀਗੜ੍ਹ, ਊਨਾ, ਮਹਿਤਪੁਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਬੱਚੇ ਅਤੇ ਨੌਜਵਾਨ ਸ਼ਾਮਲ ਹੋਏ। ਲਗਭਗ 100 ਤੋਂ ਵੱਧ ਬੱਚਿਆਂ ਵੱਲੋਂ ਚਾਈਨਾ ਡੋਰ ਦੇ ਖ਼ਿਲਾਫ਼ ਮੁਕਾਬਲਿਆਂ ਵਿੱਚ ਭਾਗ ਲੈ ਕੇ ਲੋਕਾਂ ਨੂੰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ।

ਸ. ਹਰਜੋਤ ਸਿੰਘ ਬੈਂਸ ਨੇ ਚਾਈਨਾ ਡੋਰ ਨੂੰ ਜਾਨਲੇਵਾ ਕਰਾਰ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਕੁਝ ਪਲਾਂ ਦੀ ਮਨੋਰੰਜਨ ਲਈ ਕਿਸੇ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਸਮਾਜਕ ਜ਼ਿੰਮੇਵਾਰੀ ਨਿਭਾਉਣਾ ਹਰ ਨਾਗਰਿਕ ਦਾ ਫਰਜ਼ ਵੀ ਬਣਦਾ ਹੈ।

ਉਨ੍ਹਾਂ ਐਲਾਨ ਕੀਤਾ ਕਿ ਨੰਗਲ ਵਿੱਚ ਜਲਦੀ ਹੀ ਲਿਟਰੇਚਰ ਫੈਸਟੀਵਲ, ਮੈਰਾਥਨ ਅਤੇ ਮਿਊਜ਼ਿਕ ਫੈਸਟੀਵਲ ਵਰਗੇ ਹੋਰ ਸਮਾਜਿਕ ਤੇ ਸੱਭਿਆਚਾਰਕ ਕਾਰਜਕ੍ਰਮ ਵੀ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਸਥਾਨਕ ਕਲਾਕਾਰਾਂ, ਸੋਸ਼ਲ ਮੀਡੀਆ ਇਨਫਲੂਐਂਸਰਾਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਨੇ ਨੰਗਲ ਬਾਈਸਾਈਕਲ ਟੀਮ ਨੂੰ ਇਸ ਸ਼ਲਾਘਾਯੋਗ ਉਪਰਾਲੇ ਲਈ 1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਅਤੇ ਸੱਭਿਆਚਾਰਕ ਕਾਰਜਕ੍ਰਮਾਂ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕਾਈਟ ਫੈਸਟੀਵਲ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਸਮਾਗਮ ਵਿੱਚ ਡੀ.ਆਈ.ਜੀ. ਗੁਲਨੀਤ ਸਿੰਘ ਖੁਰਾਨਾ, ਚਰਨਪ੍ਰੀਤ ਸਿੰਘ ਚੀਫ਼ ਇੰਜੀਨੀਅਰ, ਸਚਿਨ ਪਾਠਕ ਐਸ.ਡੀ.ਐਮ ਨੰਗਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਪੱਮੂ ਢਿੱਲੋਂ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਮਨੋਜ ਰਾਣਾ, ਰੋਹਿਤ ਗਰਗ ਟਰੱਸਟੀ, ਕਰਨ ਚੌਧਰੀ ਟਰੱਸਟੀ, ਨੀਰਜ ਕੋਸ਼ਲ ਟਰੱਸਟੀ, ਐਡਵੋਕੇਟ ਤਰੁਣ ਚੌਧਰੀ ਟਰੱਸਟੀ, ਅਭਿਸ਼ੇਕ ਸ਼ਰਮਾ, ਪਾਰਥ ਸ਼ਰਮਾ, ਅਭਿਨਵ ਸ਼ਰਮਾ, ਸਾਹਿਲ ਅਨੰਦਾ, ਨਿਤਿਨ ਬਾਸੋਵਾਲ, ਅੰਕੁਸ਼, ਸੁਮਿਤ ਭਾਰਤਵਾਜ, ਗੁਰਜਿੰਦਰ ਸਿੰਘ, ਡਾ. ਜਤਿੰਦਰ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *