
ਚੰਡੀਗੜ੍ਹ/ਸੰਗਰੂਰ, 22 ਮਈ 2026: ਲਹਿਰਾਗਾਗਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਸ਼ਹਿਰ ਦੇ ਪ੍ਰਸਿੱਧ ਆੜਤੀ ਅਤੇ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ Parveen Kumar Tinka ਨੇ ਆਪਣੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਸ਼ਾਮਿਲੀਅਤ ਕੈਬਨਿਟ ਮੰਤਰੀ Barinder Kumar Goyal ਦੀ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ।
ਵਾਰਡ ਨੰਬਰ 5 ਵਿੱਚ ਆਯੋਜਿਤ ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਅਤੇ ਵਿਕਾਸਮੂਲਕ ਕੰਮਾਂ ਕਾਰਨ ਲੋਕ ਵੱਡੀ ਗਿਣਤੀ ਵਿੱਚ “ਆਪ” ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਪਣੀ ਪਾਰਟੀ ਹੈ, ਜਿੱਥੇ ਹਰ ਵਰਕਰ ਅਤੇ ਵਲੰਟੀਅਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਖੇਤਾਂ ਤੱਕ ਨਹਿਰੀ ਪਾਣੀ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਰਗੇ ਕਦਮਾਂ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ “ਆਪ” ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ।
ਮੰਤਰੀ ਗੋਇਲ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਢੁੱਕਵਾਂ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਧਰਮ ਤੇ ਜਾਤੀ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ ਅਜਿਹੀਆਂ ਫਿਰਕਾਪ੍ਰਸਤ ਤਾਕਤਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।
ਇਸ ਮੌਕੇ Parveen Kumar Tinka ਸਮੇਤ ਦਲੀਪ ਕੁਮਾਰ ਦੀਪੂ, ਧਰਮਵੀਰ ਗਰਗ, ਪ੍ਰੇਮ ਗਰਗ, ਐਡਵੋਕੇਟ ਅਸ਼ੋਕ ਗਰਗ, ਰਜਿੰਦਰ ਕੁਮਾਰ ਡੋਲੂ, ਨੇਹਾ ਗਰਗ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਮੰਤਰੀ ਬਰਿੰਦਰ ਗੋਇਲ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ “ਆਪ” ਨਾਲ ਜੁੜੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ Kanta Goyal, ਓਐਸਡੀ ਰਾਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਬਲਾਕ ਪ੍ਰਧਾਨ ਅਸ਼ਵਨੀ ਗਰਗ (ਆਸ਼ੂ ਭੱਠੇ ਵਾਲੇ), ਪ੍ਰਿੰਸ ਗਰਗ ਅਤੇ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਮੌਜੂਦ ਸਨ।
