Saturday, May 23Punjabi People

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਗਈਆਂ ਜ਼ਬਤ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ ‘ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ।ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ ਤਸਕਰਾਂ ਵਿਰੁੱਧ 63053 ਮਾਮਲੇ ਦਰਜ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2025 ਵਿੱਚ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਵਿਰੁੱਧ ਆਪਣੀ ਕਿਸਮ ਦੀ ਇਹ ਨਿਵੇਕਲੀ ਮੁਹਿੰਮ ਪਹਿਲੀ ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ, ਜੋ ਨਸ਼ਿਆਂ ਨੂੰ ਰੋਕਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਹੀ ਹੈ।

Leave a Reply

Your email address will not be published. Required fields are marked *