Saturday, May 23Punjabi People

ਪੰਜਾਬ ਲਗਾਤਾਰ ਤਰੱਕੀ ਕਰਦਾ ਹੋਇਆ ਭਾਰਤ ਦਾ ਅਗੇਤੂ ਸੂਬਾ ਬਣਨ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 26 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿੱਚ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਨੇ ਇਤਿਹਾਸਕ ਅਤੇ ਬੇਮਿਸਾਲ ਤਰੱਕੀ ਕੀਤੀ ਹੈ, ਜੋ ਨਾ ਪਹਿਲਾਂ ਕਦੇ ਦੇਖੀ ਗਈ ਸੀ ਅਤੇ ਨਾ ਹੀ ਇਸਦੀ ਕਲਪਨਾ ਕੀਤੀ ਗਈ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਦੀ ਸਹੂਲਤ ਦੇ ਮਾਮਲੇ ਵਿੱਚ ਨੰਬਰ ਇੱਕ ਸੂਬੇ ਦਾ ਦਰਜਾ ਮਿਲਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਇਨ੍ਹਾਂ ਮਹੱਤਵਪੂਰਨ ਖੇਤਰਾਂ ਵਿੱਚ ਅਜਿਹੀ ਪਛਾਣ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਅਗੇਤੂ ਸੂਬਾ ਬਣਨ ਵੱਲ ਮਜ਼ਬੂਤੀ ਨਾਲ ਵਧ ਰਿਹਾ ਹੈ ਅਤੇ ਇਸਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।

ਸੰਜੀਵ ਅਰੋੜਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਹਰ ਘਰ ਨੂੰ ਮਹੀਨੇ ਦੇ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਦੇ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਵਧਾ ਕੇ 95 ਫੀਸਦੀ ਕਰਨ ਦਾ ਲਕਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀਐਸਪੀਸੀਐਲ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਕੇ ਇਸਨੂੰ ਹੋਰ ਕੁਸ਼ਲ ਬਣਾਇਆ ਗਿਆ ਹੈ, ਜਿਸ ਨਾਲ ਮੁਨਾਫ਼ਾ ਵਧਿਆ, ਨੁਕਸਾਨ ਘਟਿਆ ਅਤੇ ਬਿਜਲੀ ਸਪਲਾਈ ਹੋਰ ਸੁਧਰੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਨਾਗਰਿਕ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਇਸ ਤਰ੍ਹਾਂ ਦੀ ਵਿਸਤ੍ਰਿਤ ਯੋਜਨਾ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਵੱਲੋਂ ਐਲਾਨੀ ਗਈ 1000 ਅਤੇ 1500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਜਲਦੀ ਹੀ ਕੂੜੇ-ਕਰਕਟ ਤੋਂ ਮੁਕਤ ਹੋਣਗੀਆਂ ਅਤੇ ਸੂਬੇ ਕੋਲ ਦੇਸ਼ ਦਾ ਸਭ ਤੋਂ ਵਧੀਆ ਸੜਕੀ ਢਾਂਚਾ ਹੋਵੇਗਾ।

Leave a Reply

Your email address will not be published. Required fields are marked *