Saturday, May 23Punjabi People

ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ਿਆਂ ਦੇ ਇੱਕ ਵੱਡੇ ਮਾਡਿਊਲ ਦਾ ਭਾਂਡਾ ਭੰਨਿਆ ਹੈ। ਇਸ ਕਾਰਵਾਈ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਵਿਦੇਸ਼ੀ ਪਿਸਤੌਲ ਬਰਾਮਦ ਕਰਦੇ ਹੋਏ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ, 20 ਅਪ੍ਰੈਲ 2026: ਹੁਸ਼ਿਆਰਪੁਰ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੇ ਤਾਰ ਹੋਰ ਸੂਬਿਆਂ ਅਤੇ ਵਿਦੇਸ਼ਾਂ ਨਾਲ ਵੀ ਜੁੜੇ ਹੋਏ ਹਨ।

ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਲਈ ਸਥਾਨਕ ਏਜੰਟਾਂ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ਿਆਂ ਦੀ ਤਸਕਰੀ ਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ।

ਇਸ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿੱਚ ਐੱਫ਼.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਨੱਥ ਪਾਉਣ ਲਈ ਜਾਂਚ ਜਾਰੀ ਹੈ।

Leave a Reply

Your email address will not be published. Required fields are marked *