
ਹੁਸ਼ਿਆਰਪੁਰ 26 ਜਨਵਰੀ 2026: ਹੁਸ਼ਿਆਰਪੁਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਭਵਿਆ ਤੇ ਸ਼ਾਨਦਾਰ ਪਰੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਰੋਹ ਦੌਰਾਨ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ।
ਸਮਾਰੋਹ ਨੂੰ ਹੋਰ ਵੀ ਰੰਗੀਨ ਬਣਾਉਂਦਿਆਂ ਸਕੂਲੀ ਵਿਦਿਆਰਥੀਆਂ ਵੱਲੋਂ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ‘ਤੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਤਕ੍ਰਿਸ਼ਟ ਸੇਵਾਵਾਂ ਨਿਭਾਉਣ ਵਾਲੇ ਨਾਗਰਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਖੁਦ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਭਲਕੇ ਸਾਰੇ ਸਕੂਲ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਹੁਣ ਸੂਬੇ ਦੇ ਸਾਰੇ ਸਕੂਲ 28 ਜਨਵਰੀ, ਦਿਨ ਬੁੱਧਵਾਰ ਨੂੰ ਆਮ ਵਾਂਗ ਮੁੜ ਖੁੱਲ੍ਹਣਗੇ।
