Wednesday, July 29Punjabi People

ਪੰਜਾਬ ਵਿਚ ਦੋ ਦਿਨ ਤੇਜ਼ ਹਵਾਵਾਂ ਨਾਲ ਮੀਂਹ ਦੀ ਚਿਤਾਵਨੀ ਜਾਰੀ

ਚੰਡੀਗੜ੍ਹ 29 ਦਸੰਬਰ 2025 : ਕੜਾਕੇ ਦੀ ਠੰਢ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇਖੀ ਗਈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਵੇਰੇ ਅਤੇ ਦੇਰ ਰਾਤ ਹਾਲਾਤ ਸਭ ਤੋਂ ਮਾੜੇ ਰਹੇ। ਮੌਸਮ ਵਿਭਾਗ ਨੇ ਸਥਿਤੀ ਨੂੰ ਦੇਖਦੇ ਹੋਏ oraange ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, 31 ਦਸੰਬਰ ਅਤੇ 1 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਔਸਤ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply

Your email address will not be published. Required fields are marked *