Saturday, May 23Punjabi People

ਪੰਜਾਬ ਦਾ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇਸ ਬਾਰੇ ਗੁਜਰਾਤ ਦੌਰੇ ਦੌਰਾਨ ਕੀਤਾ ਐਲਾਨ

ਚੰਡੀਗੜ੍ਹ, 21 ਫਰਬਰੀ 2026: ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਸਾਲਾਨਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਨਾ ਕੋਈ ਨਵਾਂ ਟੈਕਸ ਲਗਾਏਗੀ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਕੋਈ ਵਾਧਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਦੌਰੇ ‘ਤੇ ਹਨ। ਉੱਥੇ ਪਾਰਟੀ ਵੱਲੋਂ ਰਾਸ਼ਟਰੀ ਬਜਟ ਅਤੇ ਗੁਜਰਾਤ ਬਜਟ ‘ਤੇ ਚਰਚਾ ਲਈ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਮਾਨ ਨੇ ਕਿਹਾ ਕਿ ਰਾਸ਼ਟਰੀ ਬਜਟ ਅਤੇ ਗੁਜਰਾਤ ਦਾ ਬਜਟ ਲਗਭਗ ਇੱਕੋ ਜਿਹੇ ਹਨ ਅਤੇ ਇਨ੍ਹਾਂ ਵਿੱਚ ਆਮ ਲੋਕਾਂ, ਕਿਸਾਨਾਂ, ਗਰੀਬ ਵਰਗ, ਔਰਤਾਂ, ਛੋਟੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਲਈ ਕੋਈ ਖਾਸ ਪ੍ਰਬੰਧ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਬਜਟ ਸਿਰਫ਼ ਕੁਝ ਗਿਣਤੀ ਦੇ ਵੱਡੇ ਘਰਾਨਿਆਂ ਨੂੰ ਹੀ ਫਾਇਦਾ ਪਹੁੰਚਾਉਂਦੇ ਹਨ।

Leave a Reply

Your email address will not be published. Required fields are marked *