Wednesday, July 29Punjabi People

ਪ੍ਰਸਿੱਧ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਸੰਗਠਨਾਤਮਕ ਵਿਸਥਾਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਅਤੇ USA-ਰਿਟਰਨ ਡਾ. ਸੁਹਾਨੀ ਡੋਡਾ ਨੇ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਰਸਮੀ ਤੌਰ ‘ਤੇ ਸ਼ਾਮਲ ਕੀਤਾ ਗਿਆ।

ਪਾਰਟੀ ਆਗੂਆਂ ਨੇ ਕਿਹਾ ਕਿ ਡਾ. ਸੁਹਾਨੀ ਡੋਡਾ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੀਆਂ ਹੋਈਆਂ ਹਨ ਅਤੇ ਵੱਖ-ਵੱਖ ਸਮਾਜਿਕ, ਸਿਹਤ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ। ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਖਾਸ ਕਰਕੇ ਸਮਾਜ ਸੇਵਾ ਅਤੇ ਜਨਸੰਪਰਕ ਦੇ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਇਸ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਦਾ ਉਨ੍ਹਾਂ ਦਾ ਤਜ਼ਰਬਾ ਪਾਰਟੀ ਅਤੇ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਡਾ. ਡੋਡਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜਿਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਨਾਲ ਜੁੜੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਜਾਰੀ ਰਹੇਗੀ, ਤਾਂ ਜੋ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕੇ।

Leave a Reply

Your email address will not be published. Required fields are marked *