Wednesday, July 29Punjabi People

ਡਿਪਟੀ ਮੁੱਖ ਮੰਤਰੀ ਦੀ ਮੌਤ ਉਪਰੰਤ ਰਾਜ ਵਿੱਚ ਤਿੰਨ ਦਿਨਾਂ ਦਾ ਸੋਗ, ਸਿੱਖਿਆ ਸੰਸਥਾਵਾਂ ਬੰਦ।

ਮਹਾਂਰਾਸ਼ਟਰ 28 ਜਨਵਰੀ 2026: ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ, ਜਦੋਂ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦਰਦਨਾਕ ਘਟਨਾ ਵਿੱਚ ਅਜੀਤ ਪਵਾਰ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਬਾਰਾਮਤੀ ਸਮੇਤ ਪੂਰੇ ਮਹਾਰਾਸ਼ਟਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਬਾਰੇ ਨਿੱਜੀ ਤੌਰ ’ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਸੰਪਰਕ ਕਰਕੇ ਜਾਣਕਾਰੀ ਹਾਸਲ ਕੀਤੀ। ਇਸ ਹਾਦਸੇ ਵਿੱਚ ਕੁੱਲ ਪੰਜ ਲੋਕਾਂ ਦੀ ਜਾਨ ਚਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੁਪ੍ਰੀਆ ਸੁਲੇ ਵੀ ਬਾਰਾਮਤੀ ਵੱਲ ਰਵਾਨਾ ਹੋ ਗਈਆਂ।

ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿੱਚ ਤਿੰਨ ਦਿਨਾਂ ਦੇ ਰਾਜਕੀਯ ਸੋਗ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮਹਾਰਾਸ਼ਟਰ ਲਈ ਬਹੁਤ ਹੀ ਦੁੱਖਦਾਈ ਦਿਨ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਜ ਰਾਜ ਨੇ ਇੱਕ ਜ਼ਮੀਨੀ ਪੱਧਰ ਦੇ ਲੋਕਪ੍ਰਿਯ ਨੇਤਾ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਅਜੀਤ ਪਵਾਰ ਨੂੰ ਦਿਲਦਾਰ ਅਤੇ ਹੌਸਲੇਮੰਦ ਦੋਸਤ ਵਜੋਂ ਯਾਦ ਕੀਤਾ।

Leave a Reply

Your email address will not be published. Required fields are marked *