
ਕੋਟਕਪੂਰਾ, 13 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਅਧੀਨ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਸਕੀਮ ਖਾਸ ਕਰਕੇ ਬਜ਼ੁਰਗਾਂ ਅਤੇ ਆਮ ਵਰਗ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਹੋ ਰਿਹਾ ਹੈ।
ਸਪੀਕਰ ਸੰਧਵਾਂ ਨੇ ਯਾਤਰੀਆਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਆਪਣੀ ਮਿਹਰ ਭਰੀ ਨਿਗਾਹ ਸਾਰਿਆਂ ਉੱਤੇ ਬਣਾਈ ਰੱਖਣ।
ਇਸ ਮੌਕੇ ਇਲਾਕੇ ਦੀਆਂ ਸੰਗਤਾਂ, ਪਾਰਟੀ ਆਗੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
