Saturday, May 23Punjabi People

ਸਰਕਾਰ ਨੇ ਭਰੋਸੇ ਦਾ ਮਤਾ ਸਫਲਤਾਪੂਰਵਕ ਹਾਸਲ ਕਰ ਲਿਆ, 88 ਵਿਧਾਇਕਾਂ ਨੇ ਹਮਾਇਤ ਵਿੱਚ ਵੋਟ ਪਾਈ

ਚੰਡੀਗੜ੍ਹ, 1 ਮਈ 2026:  ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਅਹਿਮ ਮੋੜ ਆਇਆ ਜਦੋਂ ਮੁੱਖ ਮੰਤਰੀ Bhagwant Mann ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸੇ ਦਾ ਮਤਾ ਪੇਸ਼ ਕੀਤਾ।

ਸਦਨ ਵਿੱਚ ਮੁੱਖ ਮੰਤਰੀ ਵੱਲੋਂ ਸਰਕਾਰ ਪ੍ਰਤੀ ਭਰੋਸਾ ਜਤਾਉਂਦੇ ਸਮੇਂ ਵਿਰੋਧੀ ਧਿਰ ਦੀਆਂ ਸੀਟਾਂ ਖਾਲੀ ਨਜ਼ਰ ਆਈਆਂ, ਕਿਉਂਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਕਾਰਵਾਈ ਦਾ ਬਾਈਕਾਟ ਕੀਤਾ ਹੋਇਆ ਸੀ।

ਆਮ ਆਦਮੀ ਪਾਰਟੀ ਦੇ 88 ਵਿਧਾਇਕ ਸਦਨ ਵਿੱਚ ਮੌਜੂਦ ਰਹੇ ਅਤੇ ਸਰਕਾਰ ਦੇ ਹੱਕ ਵਿੱਚ ਖੜ੍ਹੇ ਨਜ਼ਰ ਆਏ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ, ਦਵਿੰਦਰ ਜੀਤ ਸਿੰਘ ਲਾਡੀ ਧੋਸ, ਮਨਜਿੰਦਰ ਸਿੰਘ ਲਾਲਪੁਰਾ ਅਤੇ ਜਸਵਿੰਦਰ ਸਿੰਘ ਅਟਾਰੀ ਗੈਰਹਾਜ਼ਰ ਰਹੇ, ਜਦਕਿ ਲਾਲਜੀਤ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ ਜੇਲ੍ਹ ਵਿੱਚ ਹੋਣ ਕਾਰਨ ਸਦਨ ਵਿੱਚ ਸ਼ਾਮਲ ਨਾ ਹੋ ਸਕੇ।

ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨੂੰ ਕੇਂਦਰੀ ਮਨਜ਼ੂਰੀ ਮਿਲਣ ‘ਤੇ ਧੰਨਵਾਦ ਵਜੋਂ ਸਰਕਾਰ ‘ਸ਼ੁਕਰਾਨਾ ਯਾਤਰਾ’ ਕੱਢੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 6 ਮਈ ਨੂੰ Sri Anandpur Sahib ਤੋਂ ਸ਼ੁਰੂ ਹੋਵੇਗੀ ਅਤੇ 9 ਮਈ ਤੱਕ ਚੱਲੇਗੀ।

Leave a Reply

Your email address will not be published. Required fields are marked *