Wednesday, July 29Punjabi People

‘ਹਿੰਦ ਦੀ ਚਾਦਰ’ ਨੂੰ ਨਮਨ: ਗਣਤੰਤਰ ਦਿਵਸ ਪਰੇਡ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਝਲਕ, ਮਾਣ ਦਾ ਪਲ: CM ਮਾਨ

ਦਿੱਲੀ/ਚੰਡੀਗੜ੍ਹ, 26 ਜਨਵਰੀ 2026: ਗਣਤੰਤਰ ਦਿਵਸ ਦੇ ਪਾਵਨ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਵੱਲੋਂ ਪੇਸ਼ ਕੀਤੀ ਗਈ ਸ਼ਾਨਦਾਰ ਝਾਂਕੀ ਵਿੱਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਬਹੁਤ ਹੀ ਭਾਵਪੂਰਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਇਸ ਝਾਂਕੀ ਨੇ ਨਾ ਕੇਵਲ ਮੌਜੂਦ ਦਰਸ਼ਕਾਂ ਨੂੰ ਗਹਿਰਾ ਪ੍ਰਭਾਵਿਤ ਕੀਤਾ, ਸਗੋਂ ਦੇਸ਼ ਭਰ ਵਿੱਚ ਲੋਕਾਂ ਵੱਲੋਂ ਇਸਨੂੰ ਸ਼ਰਧਾ ਅਤੇ ਸਨਮਾਨ ਨਾਲ ਦੇਖਿਆ ਗਿਆ। ਝਾਂਕੀ ਰਾਹੀਂ ਮਨੁੱਖਤਾ, ਨਿਆਂ, ਧਰਮ ਦੀ ਆਜ਼ਾਦੀ ਅਤੇ ਅਤਿਆਚਾਰ ਵਿਰੁੱਧ ਡਟ ਕੇ ਖੜ੍ਹੇ ਹੋਣ ਦਾ ਸਦੀਵੀ ਸੰਦੇਸ਼ ਸਮੁੱਚੇ ਦੇਸ਼ ਤੱਕ ਪਹੁੰਚਾਇਆ ਗਿਆ।

ਸੋਸ਼ਲ ਮੀਡੀਆ ਐਪ ‘ਐਕਸ’ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਬੇਮਿਸਾਲ ਝਾਂਕੀ ਰਾਹੀਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ‘ਤੇ ਪੂਰੇ ਦੇਸ਼ ਨੇ ਮਾਣ ਮਹਿਸੂਸ ਕੀਤਾ। ਉਨ੍ਹਾਂ ਕਿਹਾ ਕਿ ਇਹ ਝਾਂਕੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਅਤੇ ਮਨੁੱਖਤਾ ਲਈ ਦਿੱਤੇ ਗਏ ਅਮਰ ਸੰਦੇਸ਼ ਦੀ ਯਾਦ ਦਿਵਾਉਂਦੀ ਹੈ, ਜੋ ਅੱਜ ਵੀ ਸਾਡੀ ਰਹਿਨੁਮਾਈ ਕਰਦਾ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਮੁੱਚੇ ਸਿੱਖ ਭਾਈਚਾਰੇ ਲਈ ਬਹੁਤ ਵੱਡੀ ਮਾਣ ਦੀ ਗੱਲ ਹੈ ਕਿ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਂਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਪ੍ਰਦਰਸ਼ਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਾਖੀ, ਧਰਮ ਦੀ ਆਜ਼ਾਦੀ ਅਤੇ ਨਿਆਂ ਲਈ ਇਕ ਅਟੱਲ ਪ੍ਰਤੀਕ ਹੈ, ਜੋ ਸਾਨੂੰ ਹਰ ਤਰ੍ਹਾਂ ਦੇ ਜ਼ੁਲਮ ਅਤੇ ਅਨਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਤੱਕ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ, ਕੁਰਬਾਨੀ ਅਤੇ ਅਮੂਲ ਵਿਰਾਸਤ ਨੂੰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਨ੍ਹਾਂ ਮਹਾਨ ਮੁੱਲਾਂ ਤੋਂ ਪ੍ਰੇਰਨਾ ਲੈ ਸਕਣ।

Leave a Reply

Your email address will not be published. Required fields are marked *