Saturday, May 23Punjabi People

ਬਾਲ ਵਿਆਹ ਵਿਰੁੱਧ ਜੰਗ ਤੇਜ਼, ਪੰਜਾਬ ਸਰਕਾਰ ਨੇ ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਚੰਡੀਗੜ੍ਹ 8 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’

Leave a Reply

Your email address will not be published. Required fields are marked *