ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਉਪਰਾਲਾ, 1,000 ਕਾਲਜ ਵਿਦਿਆਰਥੀਆਂ ਨੂੰ UPSC ਤੇ PCS ਦੀ ਮੁਫ਼ਤ ਆਨਲਾਈਨ ਕੋਚਿੰਗ ਮਿਲੇਗੀ: ਹਰਜੋਤ ਬੈਂਸ
ਚੰਡੀਗੜ੍ਹ, 5 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਸਾਕਾਰ ਕਰਨ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ 1,000 ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਸਿਵਲ ਸੇਵਾਵਾਂ ਪ੍ਰੀਖਿਆ ਅਤੇ ਪੰਜਾਬ ਸਿਵਲ ਸੇਵਾਵਾਂ (PCS) ਦੀ ਤਿਆਰੀ ਲਈ ਪੂਰੀ ਤਰ੍ਹਾਂ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਦਾ ਉਦੇਸ਼ ਆਰਥਿਕ ਤੰਗੀ ਜਾਂ ਕੋਚਿੰਗ ਸੰਸਥਾਵਾਂ ਤੋਂ ਦੂਰੀ ਕਾਰਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਹੈ।
ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਗਰਾਮ ਅਧੀਨ ਸਰਕਾਰੀ ਕਾਲਜਾਂ ਦੇ 750 ਅਤੇ ਪ੍ਰਾਈਵੇਟ ਕਾਲਜਾਂ ਦੇ 250 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਉਪਰਾਲੇ ਨਾਲ ਪੇਂਡੂ ਖੇਤਰਾਂ, ਛੋਟੇ ਕਸਬਿਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਨੂੰ ਵੀ ਉੱਚ ਪੱਧਰੀ ਮੁਕ...









