ਨਿਵੇਸ਼ ਖੇਤਰ ਵਿੱਚ ਮੁੱਖ ਮੰਤਰੀ ਦੇ ਯਤਨਾਂ ਨੂੰ ਮਿਲੀ ਸਫਲਤਾ, ਅਤੇ ਖੇਤੀਬਾੜੀ ਖੇਤਰ ਲਈ ਤਕਨੀਕੀ ਸਹਾਇਤਾ ਵਿੱਚ ਦੱਖਣੀ ਕੋਰੀਆ ਆਇਆ ਅੱਗੇ।
ਚੰਡੀਗੜ੍ਹ, 31 ਜਨਵਰੀ 2026: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਮੁੜ ਲਾਭਦਾਇਕ ਅਤੇ ਵਿਆਪਾਰਕ ਧੰਦੇ ਵਜੋਂ ਪ੍ਰਸਥਾਪਿਤ ਕਰਨ ਦੇ ਯਤਨਾਂ ਦੇ ਤਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਸ਼ਤਰੀਤ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਖੇਤਰ ਵਿੱਚ ਸਹਿਯੋਗ ‘ਤੇ ਖਾਸ ਧਿਆਨ ਕੇਂਦਰਿਤ ਕੀਤਾ ਗਿਆ।
ਮੀਟਿੰਗ ਦੌਰਾਨ, ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਲਾਭਦਾਇਕਤਾ ਵਿੱਚ ਸੁਧਾਰ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਗਿਆ। ਇਸ ਨਾਲ 13 ਤੋਂ 15 ਮਾਰਚ ਮੋਹਾਲੀ ਵਿੱਚ ਹੋਣ ਵਾਲੇ “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026” ਤੋਂ ਪਹਿਲਾਂ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝਾ ਕੀਤਾ ਕਿ ਇਹ ਮੀਟਿੰਗ ਖੇਤੀਬਾੜੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ। ਦੱਖ...

