CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਦੌਰਾ, ਸਹੂਲਤਾਂ ਅਤੇ ਮਰੀਜ਼ ਸੰਭਾਲ ਦੀ ਕੀਤੀ ਸਮੀਖਿਆ
ਬਠਿੰਡਾ / ਚੰਡੀਗੜ੍ਹ, 4 ਅਪ੍ਰੈਲ 2026: ਪੰਜਾਬ ਵਿੱਚ ਕੈਂਸਰ ਇਲਾਜ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਬੁਨਿਆਦੀ ਢਾਂਚੇ, ਉਪਲਬਧ ਤਕਨਾਲੋਜੀ ਅਤੇ ਮਨੁੱਖੀ ਸੰਸਾਧਨਾਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਵਿਆਪਕ ਸੁਧਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੇ ਇਲਾਜ ਦੇ ਮਿਆਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਅਧੁਨਿਕ ਸਹੂਲਤਾਂ ਦੀ ਸ਼ੁਰੂਆਤ ਅਤੇ ਸਟਾਫ ਦੀ ਭਰਤੀ ਨੂੰ ਤੁਰੰਤ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਉੱਚ ਦਰਜੇ ਦੀ ਸਿਹਤ ਸੇਵਾ ਮੁਹੱਈਆ ਕਰਵਾਉਣ ਲਈ ਹਸਪਤਾਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਅਚਾਨਕ ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਹਸ...








