ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ, ਜਿਸ ਨਾਲ 15 ਪਿੰਡਾਂ ਦੇ ਲਗਭਗ 50 ਹਜ਼ਾਰ ਲੋਕਾਂ ਨੂੰ ਮਿਲੇਗਾ ਲਾਭ
ਸੰਗਰੂਰ / ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਕਰੀਬ 11.70 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 30 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਖੇਤਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ ਹਜ਼ਾਰਾਂ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 15 ਪਿੰਡਾਂ ਦੇ ਲਗਭਗ 50 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ, ਜਦਕਿ ਨੇੜਲੇ ਇਲਾਕਿਆਂ ਦੀ ਹੋਰ 35–40 ਹਜ਼ਾਰ ਆਬਾਦੀ ਨੂੰ ਵੀ ਕਿਫਾਇਤੀ ਇਲਾਜ ਮਿਲੇਗਾ।
ਦੌਰੇ ਦੌਰਾਨ ਮੁੱਖ ਮੰਤਰੀ ਨੇ ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਮਿਲ ਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਜਾਂ ਲੁਧਿਆਣਾ ਭੇਜਣਾ ਪੈਂਦਾ ਸੀ, ਪਰ ਹੁਣ ਉਹ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਐਮਰਜੈਂਸੀ ਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਨੇ ਦੱਸਿਆ ਕ...








