Saturday, November 7Punjabi People

Breaking News

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ 1.91 ਲੱਖ ਤੋਂ ਵੱਧ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਮਾਰਚ 2026: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਨੂੰ ਅੱਗੇ ਵਧਾਉਂਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਮਨੁੱਖੀ ਪੱਖ ਬਾਰੇ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਕਿਰਣ ਹੈ। ਇਸ ਨਾਲ ਕਈ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਦਾ ਮੌਕਾ ਮ...
ਮਾਨ ਸਰਕਾਰ ‘ਬੇਅਦਬੀ’ ਦੇ ਮਾਮਲਿਆਂ ਵਿੱਚ ਕੋਈ ਵੀ ਰਾਹਤ ਨਹੀਂ ਦੇਵੇਗੀ। ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰਕੇ ਸਖਤ ਸਜ਼ਾਵਾਂ ਲਾਗੂ ਕਰਨ ਦੀ ਤਿਆਰੀ ਵਿੱਚ 

ਮਾਨ ਸਰਕਾਰ ‘ਬੇਅਦਬੀ’ ਦੇ ਮਾਮਲਿਆਂ ਵਿੱਚ ਕੋਈ ਵੀ ਰਾਹਤ ਨਹੀਂ ਦੇਵੇਗੀ। ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰਕੇ ਸਖਤ ਸਜ਼ਾਵਾਂ ਲਾਗੂ ਕਰਨ ਦੀ ਤਿਆਰੀ ਵਿੱਚ 

Breaking News
ਅੰਮ੍ਰਿਤਸਰ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਕੇ ਇਸ ਨੂੰ ਹੋਰ ਸਖ਼ਤ ਬਣਾਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਨਵੇਂ ਕਾਨੂੰਨ ਵਿੱਚ ਕੜੀਆਂ ਸਜ਼ਾਵਾਂ, ਵੱਡੇ ਜੁਰਮਾਨੇ, ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਮਾਧਿਅਮ ਰਾਹੀਂ ਕੀਤੀ ਬੇਅਦਬੀ ਨੂੰ ਵੀ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਵੀ ਰਾਹਤ ਨਹੀਂ ਦਿੱਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੰਤ ਸਮਾਜ ਅਤੇ ਧਾਰਮਿਕ ਆਗੂਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਇਹ ਸੈਸ਼ਨ ਹੋਵੇਗਾ ਅਤੇ ਕਾਨੂੰਨ ਬਣਾਉਣ ਤੋਂ ਪਹਿਲਾਂ ਦੇਸ਼ ਭਰ ਦੇ ਮਾਹਿਰਾਂ ਦੀ ਰਾਏ ਵੀ ਲਈ ਜਾਵੇਗੀ ਤਾਂ ਜੋ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾ ਸਕੇ। ...
ਅਸਤੀਫਾ ਦੇਣ ਤੋਂ ਬਾਅਦ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ

ਅਸਤੀਫਾ ਦੇਣ ਤੋਂ ਬਾਅਦ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ

Breaking News
ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ — ਵਿਵਾਦ ਤੋਂ ਬਾਅਦ ਵੱਡਾ ਮੋੜ ਚੰਡੀਗੜ੍ਹ, 21 ਮਾਰਚ 2026:  ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਇੱਕ ਵਿਵਾਦਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਹੈ। ਇਸ ਦਰਮਿਆਨ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ਰਾਹੀਂ ਸਫਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਉੱਤੇ ਲੱਗੇ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਆਪਣੇ ਫੇਸਬੁਕ ਪੇਜ ‘ਤੇ ਉਨ੍ਹਾਂ ਲਿਖਿਆ ਕਿ ਪਾਰਟੀ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ ਅਤੇ ਉਹ ਵੀ ਚਾਹੁੰਦੇ ਹਨ ਕਿ ਲੱਗੇ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਵੇ, ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਮੰਤਰੀ ਪਦ ਰੁਕਾਵਟ ਨਾ ਬਣੇ, ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਅਸਤੀਫਾ ਭੇਜ ਰਹੇ ਹਨ, ਤਾਂ ਜੋ ਮਾਮਲੇ ਦੀ ਸੁਚੱਜੀ ਜਾਂਚ ਹੋ ਸਕੇ। ਦੂਜੇ ਪਾਸੇ, ਸੂਤਰਾਂ ਮੁਤਾਬਕ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਨਿਰਮਾਣ ਕਾਰਵਾਈ ਜਲਦੀ ਸ਼ੁਰੂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਨਿਰਮਾਣ ਕਾਰਵਾਈ ਜਲਦੀ ਸ਼ੁਰੂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ / ਜਲੰਧਰ, 20 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਉਸਾਰੀ ਅਧਿਕਾਰਤ ਲੇਆਊਟ ਪਲਾਨ ਤਿਆਰ ਹੋਣ ਉਪਰੰਤ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਗੱਲ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕਹੀ, ਜਿੱਥੇ ਉਨ੍ਹਾਂ ਨੇ ਪ੍ਰੋਜੈਕਟ ਦੇ ਨਕਸ਼ੇ ਦੀ ਸਮੀਖਿਆ ਕਰਦੇ ਹੋਏ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ ਲਗਭਗ 10.50 ਏਕੜ ਜ਼ਮੀਨ ਹਾਸਲ ਕੀਤੀ ਜਾ ਚੁੱਕੀ ਹੈ। ਲੇਆਊਟ ਪਲਾਨ ਨੂੰ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਮਨਜ਼ੂਰੀ ਮਿਲਣ ਨਾਲ ਹੁਣ ਪ੍ਰੋਜੈਕਟ ਦੇ ਅਗਲੇ ਪੜਾਅ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਜਲਦੀ ਪੂਰੀ ਕਰਕੇ ਨਿਰਮਾਣ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਕੇਂਦਰ ਸਿੱਖਿਆ ਅਤੇ ਆਧਿਆਤਮਿਕ ਖੋਜ ਦਾ ਇੱਕ ਮਹੱਤਵਪੂਰਨ ਕੇਂਦਰ ਹੋਵੇਗਾ, ਜਿਸ ਵਿੱਚ ਆਧੁਨਿਕ ਕਲਾਸਰੂਮਾਂ...
ਆਯੂਸ਼ਮਨ ਭਾਰਤ ਸਕੀਮ ਵਿੱਚ ਕਈ ਸ਼ਰਤਾਂ ਲਾਗੂ ਹਨ, ਜਦਕਿ ‘ਆਪ’ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਰੋਕ-ਟੋਕ ਦੇ 10 ਲੱਖ ਰੁਪਏ ਤੱਕ ਨਕਦ-ਰਹਿਤ ਇਲਾਜ ਦੀ ਪੂਰੀ ਗਰੰਟੀ ਦਿੰਦੀ ਹੈ। ਫਰਕ ਸਿਰਫ਼ ਨੀਅਤ ਅਤੇ ਸੋਚ ਦਾ ਹੈ: ਭਗਵੰਤ ਸਿੰਘ ਮਾਨ

ਆਯੂਸ਼ਮਨ ਭਾਰਤ ਸਕੀਮ ਵਿੱਚ ਕਈ ਸ਼ਰਤਾਂ ਲਾਗੂ ਹਨ, ਜਦਕਿ ‘ਆਪ’ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਰੋਕ-ਟੋਕ ਦੇ 10 ਲੱਖ ਰੁਪਏ ਤੱਕ ਨਕਦ-ਰਹਿਤ ਇਲਾਜ ਦੀ ਪੂਰੀ ਗਰੰਟੀ ਦਿੰਦੀ ਹੈ। ਫਰਕ ਸਿਰਫ਼ ਨੀਅਤ ਅਤੇ ਸੋਚ ਦਾ ਹੈ: ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 20 ਮਾਰਚ 2026: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਵਿੱਚ ਆਪਣੀ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਜਾਰੀ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਚਾਈ ਖੇਤਰਾਂ ਵਿੱਚ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਆਯੂਸ਼ਮਨ ਯੋਜਨਾ ਅਤੇ ਸੂਬਾ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਅੰਤਰ ਸਪੱਸ਼ਟ ਕਰਦਿਆਂ ਕਿਹਾ ਕਿ ਸੂਬਾ ਯੋਜਨਾ ਸਰਬ ਵਿਆਪਕ ਅਤੇ ਆਸਾਨ ਪਹੁੰਚ ਵਾਲੇ ਸਿਹਤ ਮਾਡਲ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸਲ ਫਰਕ ਇਰਾਦੇ ਅਤੇ ਡਿਲੀਵਰੀ ਪ੍ਰਣਾਲੀ ਵਿੱਚ ਹੈ। ਡੇਟਾ ਆਧਾਰਿਤ ਤੱਥ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰ ਰਹੀ, ਸਗੋਂ ਜ਼ਮੀਨੀ ਪੱਧਰ ‘ਤੇ ਹਕੀਕਤੀ ਬਦਲਾਅ ਲਿਆ ਰਹੀ ਹੈ। 10 ਲੱਖ ਰੁਪਏ ਤੱਕ ਨਕਦ ਰਹਿਤ ਇਲਾਜ ਦੀ ਗਰੰਟੀ ਅਤੇ ਆਸਾਨ ਪ੍ਰਣਾਲੀ ਕਾਰਨ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੇ ਤੱਤ ਪੰਜਾਬ...
‘ਗੈਂਗਸਟਰਾਂ ‘ਤੇ ਵਾਰ’: 2 ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15000 ਤੋਂ ਵੱਧ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 2 ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15000 ਤੋਂ ਵੱਧ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ ਦੋ ਮਹੀਨੇ ਪੂਰੇ ਕਰ ਲਏ ਹਨ। ਇਸ ਅਰਸੇ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇ ਮਾਰ ਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸੰਬੰਧਤ ਅਪਰਾਧੀਆਂ ਸਮੇਤ ਕੁੱਲ 15,683 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਸੂਬੇ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 309 ਹਥਿਆਰ, 929 ਜਿੰਦਾ ਕਾਰਤੂਸ, 94 ਮੈਗਜ਼ੀਨ, 132 ਤੇਜ਼ਧਾਰ ਹਥਿਆਰ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ, 7,831 ਲੋਕਾਂ ਵਿਰੁੱਧ ਰੋਕਥਾਮੀ ਕਾਰਵਾਈ...
ਪੰਜਾਬ ਸਰਕਾਰ ਨੇ ਪਿੱਛੜੀਆਂ ਸ੍ਰੇਣੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ 11 ਨਵੇਂ ਬੋਰਡ ਬਣਾਉਣ ਦਾ ਕੀਤਾ ਫੈਸਲਾ

ਪੰਜਾਬ ਸਰਕਾਰ ਨੇ ਪਿੱਛੜੀਆਂ ਸ੍ਰੇਣੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ 11 ਨਵੇਂ ਬੋਰਡ ਬਣਾਉਣ ਦਾ ਕੀਤਾ ਫੈਸਲਾ

Breaking News
ਚੰਡੀਗੜ੍ਹ, 20 ਮਾਰਚ 2026: ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਅਤੇ ਆਰਥਿਕ ਉੱਨਤੀ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ। ਇਹ ਗੱਲ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਮਲਕੀਤ ਸਿੰਘ ਥਿੰਦ ਨੇ ਪੰਜਾਬ ਭਵਨ ਵਿੱਚ ਨਵੇਂ ਬਣਾਏ ਗਏ 11 ਬੋਰਡਾਂ ਦੇ ਚੇਅਰਮੈਨਾਂ, ਵਾਈਸ ਚੇਅਰਮੈਨਾਂ ਅਤੇ ਮੈਂਬਰਾਂ ਨਾਲ ਹੋਈ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਯੋਜਨਾਵਾਂ ਚਲ ਰਹੀਆਂ ਹਨ ਅਤੇ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਕੋਸ਼ਿਸ਼ਾਂ ਹੋਰ ਮਜ਼ਬੂਤ ਹੋਣਗੀਆਂ। ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ‘ਤੇ ਕਰਜ਼ੇ ਦਿੱਤੇ ਜਾਂਦੇ ਹਨ। ਇਸ ਯੋਜਨਾ ਤਹਿਤ ਕਰਿਆਨਾ ਦੁਕਾਨਾਂ, ਡੇਅਰੀ ਫਾਰਮਿੰਗ ਆਦਿ ਕਾਰੋਬਾਰਾਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਨਿਵਾਸੀ ਯੋਗ ਹਨ। ਇਸ ਤੋਂ ਇਲਾਵਾ, ਐਨਬੀਸੀਐਫਡੀਸੀ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਲਈ ਲੋਨ ਵੀ ਪ੍ਰਦ...
98 ਸਾਲਾਂ ਦੀ ਬਜ਼ੁਰਗ ਮਹਿਲਾ ਨੂੰ ਕੈਂਸਰ ਦਾ ਕੈਸ਼ਲੈੱਸ ਇਲਾਜ ਪ੍ਰਾਪਤ ਹੋਇਆ — ਪੰਜਾਬ ਮੁੱਖ ਮੰਤਰੀ ਸਿਹਤ ਸਕੀਮ ਦੀ ਵਿਲੱਖਣ ਪਹਲ

98 ਸਾਲਾਂ ਦੀ ਬਜ਼ੁਰਗ ਮਹਿਲਾ ਨੂੰ ਕੈਂਸਰ ਦਾ ਕੈਸ਼ਲੈੱਸ ਇਲਾਜ ਪ੍ਰਾਪਤ ਹੋਇਆ — ਪੰਜਾਬ ਮੁੱਖ ਮੰਤਰੀ ਸਿਹਤ ਸਕੀਮ ਦੀ ਵਿਲੱਖਣ ਪਹਲ

Breaking News
ਮੋਗਾ, 19 ਮਾਰਚ 2026: ਮੋਗਾ ਦੀ 98 ਸਾਲਾ ਬਜ਼ੁਰਗ ਮਹਿਲਾ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਕੈਂਸਰ ਦਾ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਪ੍ਰਾਪਤ ਹੋਇਆ। ਪੰਜਾਬ ਸਰਕਾਰ ਦੀ ਇਸ ਪਹਿਲ ਨੂੰ ਲੋਕ-ਹਿਤੈਸ਼ੀ ਸਿਹਤ ਸੇਵਾ ਮਾਡਲ ਵਜੋਂ ਵੱਡੀ ਸਰਾਹਨਾ ਮਿਲ ਰਹੀ ਹੈ। ਸਰਕਾਰ ਮੁਤਾਬਕ ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਨੇ ਸਸਤੀ, ਪਹੁੰਚਯੋਗ ਅਤੇ ਮਰਿਆਦਾਪੂਰਣ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਸਭ ਤੋਂ ਨਾਜ਼ੁਕ ਅਤੇ ਕਮਜ਼ੋਰ ਵਰਗਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ-ਸਿਰ ਇਲਾਜ ਮਿਲਣਾ ਲਾਜ਼ਮੀ ਹੈ। ਇਸੇ ਤਹਿਤ ਮੋਗਾ ਦੀ 98 ਸਾਲਾ ਬਜ਼ੁਰਗ ਮਹਿਲਾ ਮੁਖਤਿਆਰ ਕੌਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ। ਯੋਜਨਾ ਦੀਆਂ ਸਭ ਤੋਂ ਵੱਧ ਉਮਰ ਵਾਲੀਆਂ ਲਾਭਪਾਤਰੀਆਂ ਵਿੱਚ ਸ਼ਾਮਲ ਮੁਖਤਿਆਰ ਕੌਰ ਨੂੰ ਵਿਸ਼ੇਸ਼ ਕੀਮੋਥੈਰੇਪੀ ਦਿੱਤੀ ਗਈ, ਜਿਸ ਦਾ ਸਾਰਾ ਖਰਚਾ ਸਿਹਤ ਕਾਰਡ ਰ...
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ

Breaking News
ਚੰਡੀਗੜ੍ਹ, 19 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਰੀ ਸਖ਼ਤ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਆਪਣੀ ਨਸ਼ਾ ਵਿਰੋਧੀ ਕਾਰਵਾਈ ਦੇ 383ਵੇਂ ਦਿਨ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ। ਇਹ ਕਾਰਵਾਈ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ, ਅਰਥਾਤ ਨਸ਼ਿਆਂ ਦੀ ਖਰੀਦ-ਫਰੋਖ਼ਤ ਵਾਲੀਆਂ ਥਾਵਾਂ, ‘ਤੇ ਕੀਤੀ ਗਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਅੰਜ਼ਾਮ ਦਿੱਤੀ ਗਈ। ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ। ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਦੇ 426 ਡਰੱਗ ਹੌਟਸਪੌਟਸ ‘ਤੇ ਛਾਪੇ ਮਾਰੇ। ਇਸ ਦੌਰਾਨ 200 ਐਫਆਈਆਰ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 710 ਗ੍ਰਾਮ ਹੈਰੋਇਨ, 20...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 19 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜੈਤੋ ਮੰਡੀ (ਜ਼ਿਲ੍ਹਾ ਫਰੀਦਕੋਟ) ਵਿੱਚ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਘਣੀਆ (ਜ਼ਿਲ੍ਹਾ ਫਰੀਦਕੋਟ) ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀ ਦੇ ਤੌਰ ‘ਤੇ ਕੰਮ ਕਰਦਾ ਹੈ ਅਤੇ ਦੋਸ਼ੀ ਇੰਸਪੈਕਟਰ ਵੱਲੋਂ ਆੜਤੀਆਂ ਤੋਂ ਫਸਲ ਦੀ ਖਰੀਦ ਕੀਤੀ ਜਾਂਦੀ ਹੈ। ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 18,500 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਧਮਕੀ ਦਿੱਤੀ ਸੀ ਕਿ ਜੇ ਰਕਮ ਨਾ ਦਿੱਤੀ ਗਈ ਤਾਂ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕੀ ਜਾਵੇਗੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਫਸਲਾਂ ਵਿੱਚ ਜਾਣਬੁੱਝ ਕੇ ਖਾਮੀਆਂ ਕੱਢਦਾ ਸੀ...