Thursday, September 17Punjabi People

Breaking News

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

Breaking News
ਚੰਡੀਗੜ੍ਹ, 23 ਦਸੰਬਰ:- ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ।ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।ਮੁੱਖ ਮੰਤਰੀ ਨੇ ਕਿਹਾ ਕਿ...

ਨਾਰਕੋ-ਅੱਤਵਾਦ ਮਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ  ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ।  ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰ...

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 20 ਦਸੰਬਰ 2025 ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿ...