Friday, November 6Punjabi People

Breaking News

8ਵਾਂ ਤਨਖਾਹ ਕਮਿਸ਼ਨ: ਇੰਤਜ਼ਾਰ ਮੁਕਿਆ! 8ਵੇਂ ਪੇ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ, ਕਈ ਅਹਿਮ ਸਵਾਲਾਂ ਦੇ ਜਵਾਬ ਹੁਣ ਉਪਲਬਧ

8ਵਾਂ ਤਨਖਾਹ ਕਮਿਸ਼ਨ: ਇੰਤਜ਼ਾਰ ਮੁਕਿਆ! 8ਵੇਂ ਪੇ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ, ਕਈ ਅਹਿਮ ਸਵਾਲਾਂ ਦੇ ਜਵਾਬ ਹੁਣ ਉਪਲਬਧ

Breaking News
ਨਵੀਂ ਦਿੱਲੀ, 7 ਫਰਬਰੀ 2026: 8ਵੇਂ ਕੇਂਦਰੀ ਤਨਖਾਹ ਕਮਿਸ਼ਨ ਨੂੰ ਲੈ ਕੇ ਅਪਡੇਟਸ ਦੀ ਉਡੀਕ ਕਰ ਰਹੇ ਲੱਖਾਂ ਕੇਂਦਰ ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ ਕਰ ਦਿੱਤੀ ਗਈ ਹੈ। ਵੈੱਬਸਾਈਟ ਲਾਂਚ ਹੋਣ ਨਾਲ ਹੀ ਕਮਿਸ਼ਨ ਨੇ ਸਰਕਾਰੀ ਮੰਤਰਾਲਿਆਂ, ਕਰਮਚਾਰੀਆਂ ਅਤੇ ਹੋਰ ਹਿੱਸੇਦਾਰਾਂ ਤੋਂ ਸੁਝਾਅ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਤਨਖਾਹ ਕਮਿਸ਼ਨ ਵੱਲੋਂ ਆਪਣੇ ਸੁਝਾਅ ਜਮ੍ਹਾਂ ਕਰਵਾਉਣ ਲਈ MyGov ਪੋਰਟਲ ਨਾਲ ਭਾਈਵਾਲੀ ਕੀਤੀ ਗਈ ਹੈ। ਕਮਿਸ਼ਨ ਨੇ ਆਪਣੀ ਨਵੀਂ ਵੈੱਬਸਾਈਟ ‘ਤੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 8ਵਾਂ ਕੇਂਦਰੀ ਤਨਖਾਹ ਕਮਿਸ਼ਨ ਬਿਹਤਰ ਫ਼ੈਸਲੇ ਲਈ ਵੱਖ-ਵੱਖ ਵਰਗਾਂ ਤੋਂ ਵਿਚਾਰ, ਰਾਏ ਅਤੇ ਇਨਪੁਟ ਮੰਗ ਰਿਹਾ ਹੈ। ਇਹ ਇਨਪੁਟ MyGov.in ਪੋਰਟਲ ‘ਤੇ ਉਪਲਬਧ 18 ਸਵਾਲਾਂ ਵਾਲੀ ਪ੍ਰਸ਼ਨਾਵਲੀ ਰਾਹੀਂ ਇਕ ਯੋਜਨਾਬੱਧ ਢੰਗ ਨਾਲ ਇਕੱਠੇ ਕੀਤੇ ਜਾ ਰਹੇ ਹਨ। ਕਮਿਸ਼ਨ ਨੇ ਦੱਸਿਆ ਕਿ ਮੰਤਰਾਲਿਆਂ, ਵਿਭਾਗਾਂ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰ ਸਰਕਾਰੀ ਅਤੇ ਯੂਟੀ ਕਰਮ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਕਾਮਯਾਬੀ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ’ਤੇ ਵਾਧਾ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਕਾਮਯਾਬੀ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ’ਤੇ ਵਾਧਾ ਕੀਤਾ

Breaking News
ਚੰਡੀਗੜ੍ਹ, 6 ਫਰਵਰੀ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਸੂਬਾ ਸਰਕਾਰ ਨੇ 110 ਕਰੋੜ ਰੁਪਏ ਵਸੂਲ ਕੀਤੇ ਹਨ, ਜਦਕਿ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਵਿੱਤ ਮੰਤਰੀ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ 1 ਅਕਤੂਬਰ 2025 ਨੂੰ ਸ਼ੁਰੂ ਹੋਈ ਓ.ਟੀ.ਐਸ-2025 ਸਕੀਮ ਤਹਿਤ ਕਰ ਵਿਭਾਗ ਨੂੰ ਹੁਣ ਤੱਕ 7,654 ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਛੋਟ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦੀ ਹੈ, ਜੋ ਲੰਬੇ ਮੁਕੱਦਮੇਬਾਜ਼ੀ ਦੇ ਥਕੇ ਬਿਨਾਂ ਸਵੈ-ਇੱਛੁਕ ਕਰਦਾਤਾਵਾਂ ਨੂੰ ਤਰਜੀਹ ਦਿੰਦੀ ਹੈ। ਉਦਯੋਗਿਕ ਜਥੇਬੰਦੀਆਂ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ, ਵਿੱਤ ਮੰਤਰੀ ਨੇ ਦੱਸਿਆ ਕਿ ਸਕੀਮ ਲਈ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਵਾਂ ’ਤੇ ਛਾਪੇ, 208 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਵਾਂ ’ਤੇ ਛਾਪੇ, 208 ਵਿਅਕਤੀ ਕਾਬੂ

Breaking News
ਚੰਡੀਗੜ੍ਹ, 6 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 18ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ ਟਿਕਾਣਿਆਂ ’ਤੇ ਕੁੱਲ 601 ਛਾਪੇਮਾਰੀਆਂ ਕੀਤੀਆਂ ਗਈਆਂ। ਉਪਲਬਧ ਜਾਣਕਾਰੀ ਅਨੁਸਾਰ, ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਤਾਲਮੇਲ ਕਰਦਿਆਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ। ਮੁਹਿੰਮ ਦੇ 18ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

Breaking News
ਖੁਰਾਲਗੜ੍ਹ 6 ਫਰਬਰੀ 2026: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਵਿਸਤ੍ਰਿਤ ਅਤੇ ਸੁਚੱਜੇ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੰਤ ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੇਕ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੋੜ ਵਾਲਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪ੍ਰਦਾ ਸੁਸਾਇਟੀ ਵੱਲੋਂ ਇਸ ਸਮਾਗਮ ਲਈ ਕੀਤੇ ਗਏ ਵਿਸਤ੍ਰਿਤ ਪ੍ਰਬੰਧਾਂ ਲਈ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਾਰੇ ਕਾਰਜਕ੍ਰਮਾਂ ਲਈ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ’ਤੇ ਚਾਰ ਸਾਲ ਤੋਂ ਵੱਧ ਸਮਾਂ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

Breaking News
ਚੰਡੀਗੜ੍ਹ, 6 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਵਿਭਾਗ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀਪੂਰਕ ਅਤੇ ਰੁਚਿਕਰ ਸੰਵਾਦ ਸੈਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਮੰਚ ਪ੍ਰਾਪਤ ਹੋਇਆ, ਜਿੱਥੇ ਵੋਟਰ ਜਾਗਰੂਕਤਾ, ਚੋਣੀ ਭਾਗੀਦਾਰੀ ਅਤੇ ਆਧੁਨਿਕ ਸੰਚਾਰ ਅਭਿਆਸਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਵਿੱਚ ਖਾਸਾ ਉਤਸ਼ਾਹ ਅਤੇ ਉਤਸੁਕਤਾ ਵੇਖਣ ਨੂੰ ਮਿਲੀ। ਉਨ੍ਹਾਂ ਨੇ ਇਸ ਗੱਲ ’ਤੇ ਵਿਚਾਰ ਸਾਂਝੇ ਕੀਤੇ ਕਿ ਆਧੁਨਿਕ ਸੰਚਾਰ ਮਾਧਿਅਮਾਂ ਅਤੇ ਆਊਟਰੀਚ ਰਣਨੀਤੀਆਂ ਦੀ ਵਰਤੋਂ ਕਰਕੇ ਚੋਣਾਂ ਸੰਬੰਧੀ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿੱਚ, ਕਿਵੇਂ ਵਧਾਈ ਜਾ ਸਕਦੀ ਹੈ। ਇਸ ਦੌਰਾਨ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਹਰ ਵਰਗ ਤੱਕ ਪਹੁੰਚ ਬਣਾਉਣ ਵਿੱਚ ਅਹਿਮ ਭੂਮਿਕਾ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸੀ.ਈ.ਓ. ਅਨਿੰਦਿਤਾ ਮਿਤਰਾ ਨੇ ਲੋਕਤੰਤਰੀ ਪ੍ਰਣਾਲੀ ...
‘ਗੈਂਗਸਟਰਾਂ ‘ਤੇ ਵਾਰ’ ਦੇ 17ਵੇਂ ਦਿਨ ਪੰਜਾਬ ਪੁਲਿਸ ਵੱਲੋਂ 681 ਥਾਵਾਂ ‘ਤੇ ਛਾਪੇਮਾਰੀਆਂ; 274 ਮੁਲਜ਼ਮ ਕਾਬੂ

‘ਗੈਂਗਸਟਰਾਂ ‘ਤੇ ਵਾਰ’ ਦੇ 17ਵੇਂ ਦਿਨ ਪੰਜਾਬ ਪੁਲਿਸ ਵੱਲੋਂ 681 ਥਾਵਾਂ ‘ਤੇ ਛਾਪੇਮਾਰੀਆਂ; 274 ਮੁਲਜ਼ਮ ਕਾਬੂ

Breaking News
ਚੰਡੀਗੜ੍ਹ, 5 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਦੇ 17ਵੇਂ ਦਿਨ ਪੰਜਾਬ ਪੁਲਿਸ ਨੇ ਸੂਬਾ-ਪੱਧਰੀ ਵਿਸ਼ੇਸ਼ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 681 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀਆਂ ਕੀਤੀਆਂ। ਇਸ ਵਿਆਪਕ ਕਾਰਵਾਈ ਦਾ ਮਕਸਦ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਲਗਾਤਾਰ ਨਿਸ਼ਾਨਾਬੰਦੀ ਕਾਰਵਾਈਆਂ ਅਮਲ ਵਿੱਚ ਲਿਆ ਰਹੀਆਂ ਹਨ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਨਾਲ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਲਬਰਟਾ–ਪੰਜਾਬ ਆਰਥਿਕ ਸਾਂਝ ਮਜ਼ਬੂਤ ਕਰਨ ਲਈ ਕੈਨੇਡੀਅਨ ਉੱਚ ਪੱਧਰੀ ਵਫ਼ਦ ਦਾ ਕੀਤਾ ਸਵਾਗਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਲਬਰਟਾ–ਪੰਜਾਬ ਆਰਥਿਕ ਸਾਂਝ ਮਜ਼ਬੂਤ ਕਰਨ ਲਈ ਕੈਨੇਡੀਅਨ ਉੱਚ ਪੱਧਰੀ ਵਫ਼ਦ ਦਾ ਕੀਤਾ ਸਵਾਗਤ

Breaking News
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਕੈਨੇਡਾ ਤੋਂ ਆਏ ਇੱਕ ਉੱਚ ਪੱਧਰੀ ਵਫ਼ਦ ਦੀ ਸਰਕਾਰੀ ਤੌਰ ‘ਤੇ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਅਨੁਸਾਰ ਆਯੋਜਿਤ ਇਸ ਮਹੱਤਵਪੂਰਨ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਅਤੇ ਕੈਨੇਡਾ ਦੇ ਅਲਬਰਟਾ ਸੂਬੇ ਦਰਮਿਆਨ ਅੰਤਰਰਾਸ਼ਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਰਥਿਕ ਸਾਂਝ ਨੂੰ ਨਵੀਂ ਉਚਾਈਆਂ ‘ਤੇ ਲਿਜਾਣਾ ਸੀ। ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਵਫ਼ਦ ਵਿੱਚ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਵਿਭਾਗ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵਰਗੀਆਂ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ‘ਇਨਵੈਸਟ ਪੰਜ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

Breaking News
ਹੁਸ਼ਿਆਰਪੁਰ, 5 ਫਰਵਰੀ 2026: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਤੇ ਪਵਿੱਤਰ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਅੱਜ ਭਗਤੀ ਅਤੇ ਆਸਥਾ ਦੇ ਰੰਗਾਂ ਵਿੱਚ ਰੰਗੀ ਹੋਈ ਹੈ, ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ‘ਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਹਾਜ਼ਰੀ ਭਰ ਰਹੀਆਂ ਹਨ ਅਤੇ ਗੁਰੂ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸਮਾਗਮ ਦੇ ਪਹਿਲੇ ਦਿਨ ਪੰਜਾਬ ਸਰਕਾਰ ਦੇ ਕਈ ਵਰਿਸ਼ਠ ਮੰਤਰੀ ਅਤੇ ਜਨ ਪ੍ਰਤੀਨਿਧ ਪਵਿੱਤਰ ਸਥਾਨ ‘ਤੇ ਪਹੁੰਚੇ ਅਤੇ ਗੁਰੂ ਰਵਿਦਾਸ ਜੀ ਅੱਗੇ ਮੱਥਾ ਟੇਕ ਕੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਨੇਤਾ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੀ ਹਾਜ਼ਰੀ ਨਾਲ ਸਮਾਗਮ ਦਾ ਮਾਹੌਲ ਹੋਰ ਵੀ ਉਤਸ਼ਾਹਪੂਰਣ ਬਣ ਗਿਆ ਹੈ। ਸਮਾਗਮ ਦੌਰਾਨ ਕੀਰਤਨ ਦਰਬਾਰ, ਕਥਾ-ਵਚਨ...
ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਸਭ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ: ਮੋਹਿੰਦਰ ਭਗਤ

ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਸਭ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 4 ਫਰਵਰੀ 2026: ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰਤ, ਚੰਡੀਗੜ੍ਹ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਸਭ ਮੈਂਬਰਾਂ ਅਤੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਇੱਕ ਜਾਇਜ਼ ਅਤੇ ਵਾਜਿਬ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸਦੇ ਨਾਲ-ਨਾਲ, ਸ੍ਰੀ ਭਗਤ ਨੇ ਸੰਬੰਧਿਤ ਵਿਭਾਗਾਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ...
ਉਸਾਰੀ ਕਾਮਿਆਂ ਦੀ ਸੁਰੱਖਿਆ ਤੇ ਸੁਖਾਲੀ ਜ਼ਿੰਦਗੀ ਲਈ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ

ਉਸਾਰੀ ਕਾਮਿਆਂ ਦੀ ਸੁਰੱਖਿਆ ਤੇ ਸੁਖਾਲੀ ਜ਼ਿੰਦਗੀ ਲਈ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ

Breaking News
ਚੰਡੀਗੜ੍ਹ, 4 ਫਰਵਰੀ 2026: ਪੰਜਾਬ ਦੇ ਉਸਾਰੀ ਕਾਮੇ ਲੰਬੇ ਸਮੇਂ ਤੱਕ ਸੂਬੇ ਦੇ ਸਭ ਤੋਂ ਨਜ਼ਰਅੰਦਾਜ਼ ਕੀਤੇ ਗਏ ਵਰਗਾਂ ਵਿੱਚ ਸ਼ਾਮਲ ਰਹੇ ਹਨ। ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਘਰਾਂ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਬਾਵਜੂਦ, ਉਨ੍ਹਾਂ ਦੀ ਆਪਣੀ ਜ਼ਿੰਦਗੀ ਗਰੀਬੀ ਅਤੇ ਤੰਗਦਸਤੀ ਵਿੱਚ ਗੁਜ਼ਰਦੀ ਰਹੀ। ਭਲਾਈ ਯੋਜਨਾਵਾਂ ਅਕਸਰ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਰਹੀਆਂ। ਹਾਲਾਂਕਿ, ਭਗਵੰਤ ਮਾਨ ਸਰਕਾਰ ਦੇ ਦੌਰ ਵਿੱਚ ਇਸ ਵਰਗ ਦੀ ਸਥਿਤੀ ਵਿੱਚ ਹੁਣ ਇੱਕ ਸਕਾਰਾਤਮਕ ਅਤੇ ਮੂਲਭੂਤ ਬਦਲਾਅ ਨਜ਼ਰ ਆਉਣ ਲੱਗਾ ਹੈ। ਇਸ ਤਬਦੀਲੀ ਦੀ ਮੁੱਖ ਵਜ੍ਹਾ ਸ਼ਾਸਕੀ ਪ੍ਰਣਾਲੀ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮਾਂ, ਦਫ਼ਤਰਾਂ ਅਤੇ ਬੇਲੋੜੀ ਦੇਰੀ ਦੀ ਮਾਰ ਤੋਂ ਬਚਾਉਣ ਲਈ ਸਰਕਾਰ ਨੇ ਪੂਰੇ ਸਿਸਟਮ ਦੀ ਮੁੜ-ਸੰਰਚਨਾ ਕੀਤੀ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਮੁੱਖ ਏਜੰਸੀ ਹੈ, ਦੇ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕੰਮਕਾਜ ਤੇਜ਼, ਸੁਚੱਜਾ ਅਤੇ ਜਵਾਬਦੇਹ ਬਣ ਸਕੇ। ਅਣਗਹਿਲੀ ਤੋਂ ...