Friday, November 6Punjabi People

Breaking News

ਕੈਬਨਿਟ ਮੰਤਰੀਆਂ ਅਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼ਰਧਾਲੂਆਂ ਨਾਲ ਭਰੀ ਵਿਸ਼ੇਸ਼ ਟ੍ਰੇਨ ਨੂੰ ਬਨਾਰਸ ਵੱਲ ਰਵਾਨਾ ਕੀਤਾ

Breaking News
ਚੰਡੀਗੜ੍ਹ/ਜਲੰਧਰ, 29 ਜਨਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ਼ਰਧਾਲੂਆਂ ਲਈ ਬਨਾਰਸ ਜਾਣ ਵਾਲੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਸਰਬ-ਸਾਂਝੀਵਾਲਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲ ਕੇ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ...

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 21 ਅਧੁਨਿਕ ਪਿਸਤੌਲ ਅਤੇ 2.1 ਕਿਲੋਗ੍ਰਾਮ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਫਾਜ਼ਿਲਕਾ, 29 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਤੌਰ ’ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ ਕਾਰਵਾਈ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੁਹੇਲਾ ਵਿੱਚ ਸਥਿਤ ਸਰਹੱਦੀ ਚੌਕੀ ਬੀਓਪੀ ਜੀਜੀ–3 ਨੇੜੇ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 2.1 ਕਿਲੋਗ੍ਰਾਮ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ। ਡੀਜੀਪੀ ਨੇ ਦੱਸਿਆ ਕਿ ਬਰਾਮਦ ਹਥਿਆਰਾਂ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲ, ਇੱਕ ਮੈਗਜ਼ੀਨ ਸਮੇਤ ਇੱਕ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲ, ਇੱਕ ਮੈਗਜ਼ੀਨ ਸਮੇਤ ਇੱਕ ਗੱਫਰ ਸਕਿਉਰਿਟੀ ਪ...

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਾਰਕੋ-ਅੱਤਵਾਦੀ ਗਿਰੋਹ ਦਾ ਭੰਡਾਫੋੜ; 42.9 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ ਤੇ ਇੱਕ ਪਿਸਤੌਲ ਬਰਾਮਦ

Breaking News
ਅੰਮ੍ਰਿਤਸਰ, 29 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ, ਇੱਕ ਸਟਾਰ-ਮਾਰਕ ਪਿਸਤੌਲ ਅਤੇ 46 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਵੀਡੀਸੀਜ਼—ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ—ਰਾਹੀਂ ਪ੍ਰਾਪਤ ਭਰੋਸੇਯੋਗ ਅਤੇ ਕਾਰਵਾਈਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੰਜਾਮ ਦਿੱਤੀ ਗਈ, ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰੇ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ...

ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਅਕਾਦਮਿਕ ਸੰਸਥਾਵਾਂ ਨਾਲ ਖੋਜ ਪ੍ਰੋਜੈਕਟਾਂ ਦੇ ਸਮਝੌਤੇ

Breaking News
ਚੰਡੀਗੜ੍ਹ, 28 ਜਨਵਰੀ 2026: ਸੂਬੇ ਵਿੱਚ ਟਿਕਾਊ, ਪਰਿਆਵਰਣ-ਅਨੁਕੂਲ ਅਤੇ ਊਰਜਾ-ਕੁਸ਼ਲ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ (ਆਰ ਐਂਡ ਡੀ) ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਪ੍ਰਸਿੱਧ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ, ਉਦਯੋਗਿਕ ਇਕਾਈਆਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਉੱਚ ਪੱਧਰ ‘ਤੇ ਲਿਜਾਣ ਲਈ ਖੋਜ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੇਡਾ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਨਾਲ ਇਹ ਸਮਝੌਤੇ ਕੀਤੇ ਗਏ ਹਨ। ਇਨ੍ਹਾਂ ਸਮਝੌਤਿਆਂ ਲਈ ਪੇਡਾ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਸੂਬੇ ਵਿੱਚ ਊਰਜਾ ਦੀ ਖਪਤ ਘਟਾਉਣ ਅਤੇ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਨਤਾ, ਖੋਜ ਅਤੇ ਵਿਹਾਰਕ ਹੱਲਾਂ ਨੂੰ ਉਤਸ਼ਾਹਿਤ ਕਰਨ...

ਕੇਂਦਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ, ਦੋ ਪ੍ਰਾਜੈਕਟਾਂ ਨੂੰ ਹਰੀ ਝੰਡੀ।

Breaking News
ਚੰਡੀਗੜ੍ਹ /ਲੁਧਿਆਣਾ 28 ਜਨਵਰੀ 2026: ਧੂਰੀ ਵਿੱਚ ਦੋ ਮਹੱਤਵਪੂਰਨ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਸਬੰਧੀ ਐਲਾਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਪ੍ਰਾਜੈਕਟ ਆਵਾਜਾਈ ਪ੍ਰਣਾਲੀ ਨੂੰ ਸੁਚੱਜਾ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕ ਵਿਕਾਸ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਦੱਸਿਆ ਕਿ ਦਿੱਲੀ–ਅੰਮ੍ਰਿਤਸਰ ਸਾਹਿਬ ਮੁੱਖ ਰੇਲਵੇ ਲਾਈਨ ’ਤੇ ਸਥਿਤ ਦੋਰਾਹਾ ਵਿਖੇ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰਾਜੈਕਟ ਲਈ ਠੇਕੇਦਾਰ ਵੱਲੋਂ ਮਸ਼ੀਨਰੀ ਤਾਇਨਾਤ ਕਰਕੇ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪੁਲ ਦੇ ਤਿਆਰ ਹੋਣ ਨਾਲ ਮਾਲਵਾ ਖੇਤਰ ਦੇ ਲੋਕਾਂ ਅਤੇ ਚੰਡੀਗੜ੍ਹ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ। ਇਸ ਤੋਂ ਇਲਾਵਾ ਧੂਰੀ ਸ਼ਹਿਰ ਵਿੱਚ 54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦੀ ਜੀ.ਏ.ਡੀ. (GAD) ਮਨਜ਼ੂਰੀ ਵੀ ਮਿਲ ਚੁੱਕੀ ਹੈ ਅਤੇ ਆਉਣ ਵਾਲੇ...

ਪੰਜਾਬ ਸਰਕਾਰ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਦੀ ਨੌਕਰੀ ਪੱਕੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ; ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 28 ਜਨਵਰੀ 2026: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰ ਰਹੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਦੀ ਨੌਕਰੀ ਪੱਕੀ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਕਹੀ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਕਰਨ ਲਈ 3 ਫਰਵਰੀ 2026 ਨੂੰ ਟਰਾਂਸਪੋਰਟ ਸਕੱਤਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਦਰਮਿਆਨ ਇਕ ਮੀਟਿੰਗ ਨਿਧਾਰਤ ਕੀਤੀ ਗਈ ਹੈ, ਤਾਂ ਜੋ ਮਸਲਿਆਂ ਦਾ ਸਕਾਰਾਤਮਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ। ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੱਚੇ ਅਤੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ...

ਡਿਪਟੀ ਮੁੱਖ ਮੰਤਰੀ ਦੀ ਮੌਤ ਉਪਰੰਤ ਰਾਜ ਵਿੱਚ ਤਿੰਨ ਦਿਨਾਂ ਦਾ ਸੋਗ, ਸਿੱਖਿਆ ਸੰਸਥਾਵਾਂ ਬੰਦ।

Breaking News, National News
ਮਹਾਂਰਾਸ਼ਟਰ 28 ਜਨਵਰੀ 2026: ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ, ਜਦੋਂ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦਰਦਨਾਕ ਘਟਨਾ ਵਿੱਚ ਅਜੀਤ ਪਵਾਰ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਬਾਰਾਮਤੀ ਸਮੇਤ ਪੂਰੇ ਮਹਾਰਾਸ਼ਟਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਬਾਰੇ ਨਿੱਜੀ ਤੌਰ ’ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਸੰਪਰਕ ਕਰਕੇ ਜਾਣਕਾਰੀ ਹਾਸਲ ਕੀਤੀ। ਇਸ ਹਾਦਸੇ ਵਿੱਚ ਕੁੱਲ ਪੰਜ ਲੋਕਾਂ ਦੀ ਜਾਨ ਚਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੁਪ੍ਰੀਆ ਸੁਲੇ ਵੀ ਬਾਰਾਮਤੀ ਵੱਲ ਰਵਾਨਾ ਹੋ ਗਈਆਂ। ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿੱਚ ਤਿੰਨ ਦਿਨਾਂ ਦੇ ਰਾਜਕੀਯ ਸੋਗ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮਹਾਰਾਸ਼ਟਰ ਲਈ ਬਹੁਤ ਹੀ ਦੁੱਖਦਾਈ ਦਿਨ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਜ ਰਾਜ ਨੇ ਇੱਕ ਜ਼ਮੀਨੀ ਪੱਧਰ ਦੇ ਲੋਕਪ੍ਰਿਯ ਨੇਤਾ ਨੂੰ ਗੁਆ ਦਿੱ...

UGC ਦੇ ਨਵੇਂ ‘ਇਕੁਇਟੀ ਨਿਯਮਾਂ’ ਦੇ ਖਿਲਾਫ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅਧਿਕਾਰੀ ਨੇ ਦਿੱਤਾ ਅਸਤੀਫ਼ਾ, ਕੇਂਦਰ ਵੱਲੋਂ ਸਪੱਸ਼ਟੀਕਰਨ

Breaking News, National News
ਦਿੱਲੀ 27 ਜਨਵਰੀ 2026: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਜਾਤੀ ਅਧਾਰਿਤ ਵਿਤਕਰੇ ਨੂੰ ਰੋਕਣ ਲਈ ਜਾਰੀ ਕੀਤੇ ਨਵੇਂ ਨਿਯਮਾਂ ‘ਤੇ ਵਿਵਾਦ ਗਹਿਰਾ ਹੋ ਗਿਆ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਅਤੇ ਬੈਰੀਕੇਡਿੰਗ ਦੇ ਬਾਵਜੂਦ ਵਿਦਿਆਰਥੀਆਂ ਨੇ UGC ਦੇ ਮੁੱਖ ਦਫ਼ਤਰ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਨਿਯਮ ਕੈਂਪਸਾਂ ਵਿੱਚ ਅਰਾਜਕਤਾ ਪੈਦਾ ਕਰ ਸਕਦੇ ਹਨ। ਦੂਜੇ ਪਾਸੇ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਇਹ ਭਰੋਸਾ ਦਿੱਤਾ ਕਿ ਨਿਯਮ ਸੰਵਿਧਾਨ ਦੇ ਦਾਇਰੇ ਵਿੱਚ ਰਹਿਣਗੇ ਅਤੇ ਕਿਸੇ ਨਾਲ ਭੇਦਭਾਵ ਜਾਂ ਨਿਯਮਾਂ ਦੀ ਗਲਤ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ। 13 ਜਨਵਰੀ ਨੂੰ ਜਾਰੀ ‘UGC ਇਕੁਇਟੀ ਨਿਯਮ 2026’ ਤਹਿਤ ਹਰ ਸੰਸਥਾ ਵਿੱਚ ਇਕ ‘ਇਕੁਇਟੀ ਕਮੇਟੀ’ ਬਣਾਉਣੀ ਜ਼ਰੂਰੀ ਹੈ, ਜਿਸ ਵਿੱਚ OBC, SC, ST, ਦਿਵਿਆਂਗ ਅਤੇ ਮਹਿਲਾ ਮੈਂਬਰ ਸ਼ਾਮਲ ਹੋਣ। ਇਹ ਕਮੇਟੀ ਜਾਤੀ ਅਧਾਰਿਤ ਵਿਤਕਰੇ ਦੀਆਂ ਸ਼ਿਕਾਇਤਾਂ ਦੀ ਜਾਂਚ ਕਰੇਗੀ। ਜਿੱਥੇ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਨੇ OBC ਨੂੰ ਸ਼ਾਮਲ ਕਰਨ ...

ਖੇਡਾਂ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਕ ਕਮੇਟੀ ਬਣਾਈ ਗਈ ਹੈ—ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Breaking News, Sports
ਲੁਧਿਆਣਾ, 27 ਜਨਵਰੀ 2026: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਓਲੰਪਿਕ ਵਜੋਂ ਦੁਨੀਆ ਭਰ ਵਿੱਚ ਮਸ਼ਹੂਰ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਉਣ ਲਈ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੂਹ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਠਾਇਆ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਲਈ ਰਜਿਸਟ੍ਰੇਸ਼ਨ ਸਿਰਫ਼ ਨਿਰਧਾਰਤ ਕਮੇਟੀ ਮੈਂਬਰਾਂ ਰਾਹੀਂ ਹੀ ਕੀਤੀ ਜਾਵੇਗੀ। ਇਸ ਸਬੰਧੀ ਡਾ. ਹਰਜਿੰਦਰ ਸਿੰਘ (ਸਹਾਇਕ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਲੁਧਿਆਣਾ), ਗੁਰਿੰਦਰ ਸਿੰਘ (ਵੇਟ ਲਿਫਟਿੰਗ ਕੋਚ), ਕੰਵਲਜੀਤ ਸਿੰਘ (ਵੇਟ ਲਿਫਟਿੰਗ ਕੋਚ), ਦਿਲਜੋਤ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਜਗਦੀਪ ਸਿੰਘ...

ਅੰਮ੍ਰਿਤਸਰ ’ਚ ਸਰਹੱਦ ਪਾਰ ਨਾਰਕੋ-ਹਥਿਆਰ ਤਸਕਰੀ ਨੈੱਟਵਰਕ ਨਾਲ ਸੰਬੰਧਿਤ ਚਾਰ ਮੁਲਜ਼ਮ ਗ੍ਰਿਫ਼ਤਾਰ; 1.5 ਕਿਲੋਗ੍ਰਾਮ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਪਿਸਤੌਲ ਪੀਓਐਫ-ਮਾਰਕ ਕਾਰਤੂਸਾਂ ਸਮੇਤ ਬਰਾਮਦ

Breaking News
ਅੰਮ੍ਰਿਤਸਰ, 27 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਸ ਨਾਲ ਜੁੜੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਸਾਰੇ ਪਿੰਡ ਰਣੀਆਂ, ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਆਧੁਨਿਕ ਪਿਸਤੌਲ—ਇੱਕ 9 ਐਮਐਮ ਅਤੇ ਇੱਕ .30 ਬੋਰ— ਅਤੇ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ)...