ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਮੁਕਾਬਲਿਆਂ ’ਚ 5.52 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 14 ਅਕਤੂਬਰ 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਦਿਅਕ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਈ ਤੋਂ ਅਕਤੂਬਰ 2026 ਤੱਕ ਚੱਲ ਰਹੀ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਫ਼ਲਸਫ਼ੇ ਨਾਲ ਜਾਣੂ ਕਰਵਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਮਨੁੱਖੀ ਸਵੈ-ਮਾਣ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਵਰਗੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹ...









