Monday, September 14Punjabi People

Breaking News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 7 ਮਹੀਨਿਆਂ ’ਚ 709 ਲੋਕਾਂ ਨੇ ਕਰਵਾਇਆ ਮਾਨਸਿਕ ਸਿਹਤ ਦਾ ਇਲਾਜ, ₹83.36 ਲੱਖ ਖਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 7 ਮਹੀਨਿਆਂ ’ਚ 709 ਲੋਕਾਂ ਨੇ ਕਰਵਾਇਆ ਮਾਨਸਿਕ ਸਿਹਤ ਦਾ ਇਲਾਜ, ₹83.36 ਲੱਖ ਖਰਚ

Breaking News, Punjab News
ਚੰਡੀਗੜ੍ਹ, 17 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਮਾਨਸਿਕ ਸਿਹਤ ਨਾਲ ਜੁੜੀਆਂ ਬਿਮਾਰੀਆਂ ਦੇ ਇਲਾਜ ਨੂੰ ਵਿੱਤੀ ਤੌਰ ’ਤੇ ਵਧੇਰੇ ਪਹੁੰਚਯੋਗ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਵੱਲੋਂ 11 ਅਗਸਤ 2026 ਤੱਕ ਜਾਰੀ ਅੰਕੜਿਆਂ ਅਨੁਸਾਰ, ਯੋਜਨਾ ਤਹਿਤ ਉਪਲਬਧ ਸੱਤ ਮਹੀਨਿਆਂ ਦੇ ਅੰਕੜਿਆਂ ਦੌਰਾਨ 709 ਲਾਭਪਾਤਰੀਆਂ ਨੇ ਮਾਨਸਿਕ ਸਿਹਤ ਨਾਲ ਸਬੰਧਤ ਇਲਾਜ ਕਰਵਾਇਆ, ਜਿਸ ’ਤੇ ਕੁੱਲ ₹83.36 ਲੱਖ ਖਰਚ ਹੋਏ ਹਨ। ਸਰਕਾਰ ਮੁਤਾਬਕ ਇਨ੍ਹਾਂ ਅੰਕੜਿਆਂ ਵਿੱਚ ਸਭ ਤੋਂ ਵੱਧ ਧਿਆਨ ਖਿੱਚਣ ਵਾਲੀ ਗੱਲ ਲਾਭਪਾਤਰੀਆਂ ਦੀ ਉਮਰ ਹੈ। ਯੋਜਨਾ ਤਹਿਤ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਕਰਵਾਉਣ ਵਾਲਿਆਂ ਵਿੱਚ 284 ਲਾਭਪਾਤਰੀ 31 ਤੋਂ 45 ਸਾਲ ਦੀ ਉਮਰ ਦੇ ਸਨ, ਜਦਕਿ 249 ਲਾਭਪਾਤਰੀ 18 ਤੋਂ 30 ਸਾਲ ਦੇ ਉਮਰ ਵਰਗ ਨਾਲ ਸਬੰਧਤ ਸਨ। ਇਸ ਤਰ੍ਹਾਂ 18 ਤੋਂ 45 ਸਾਲ ਦੀ ਉਮਰ ਵਾਲੇ ਕੁੱਲ 533 ਲਾਭਪਾਤਰੀ, ਕੁੱਲ ਮਾਮਲਿਆਂ ਦਾ ਲਗਭਗ 75.2 ਫੀਸਦੀ ਬਣਦੇ ਹਨ। ਨੌਜਵਾਨਾਂ ਅਤੇ ਕੰਮਕਾਜੀ ਉਮਰ ਦੇ ਲੋਕਾਂ ’ਤੇ ਵਿਸ਼...
ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਵਿਰੋਧ ਦੂਜੇ ਦਿਨ ਵੀ ਜਾਰੀ, ਡੱਲੇਵਾਲ ਬੋਲੇ- ਪੱਕਾ ਮੋਰਚਾ ਲਾਉਣ ਦਾ ਇਰਾਦਾ ਨਹੀਂ

ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਵਿਰੋਧ ਦੂਜੇ ਦਿਨ ਵੀ ਜਾਰੀ, ਡੱਲੇਵਾਲ ਬੋਲੇ- ਪੱਕਾ ਮੋਰਚਾ ਲਾਉਣ ਦਾ ਇਰਾਦਾ ਨਹੀਂ

Breaking News, Punjab News
ਖਨੌਰੀ, 17 ਅਗਸਤ 2026: ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਵਿਰੋਧ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੰਗਰੂਰ ਅਤੇ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਕੇ ਮੌਜੂਦਾ ਸਥਿਤੀ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦਾ ਖਨੌਰੀ ਬਾਰਡਰ ’ਤੇ ਪੱਕਾ ਮੋਰਚਾ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮਕਸਦ ਇੱਥੇ ਲੰਬੇ ਸਮੇਂ ਲਈ ਧਰਨਾ ਲਗਾਉਣਾ ਨਹੀਂ, ਸਗੋਂ ਪੈਦਲ ਦਿੱਲੀ ਦੇ ਜੰਤਰ-ਮੰਤਰ ਵੱਲ ਕੂਚ ਕਰਨਾ ਹੈ। ਡੱਲੇਵਾਲ ਨੇ ਦੱਸਿਆ ਕਿ 51 ਕਿਸਾਨਾਂ ਦਾ ਜਥਾ ਪੈਦਲ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਦੇ ਨਾਲ ਕੁਝ ਹੋਰ ਕਿਸਾਨ ਵੀ ਮੌਜੂਦ ਹਨ। ਹਾਲਾਂਕਿ, ਹਰਿਆਣਾ ਪ੍ਰਸ਼ਾਸਨ ਵੱਲੋਂ ਖਨੌਰੀ ਬਾਰਡਰ ਨੂੰ ਸੀਲ ਕਰਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਹੈ। ਇਸ ਕਾਰਨ ਕਿਸਾਨ ਇਸ ਸਮੇਂ ਖਨੌਰੀ ਬਾਰਡਰ ’ਤੇ ਹ...
ਕਾਂਗਰਸ ਨੂੰ ਵੱਡਾ ਝਟਕਾ, ਸੰਗਰੂਰ ਦੇ ਕਈ ਪ੍ਰਮੁੱਖ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ, ਸੰਗਰੂਰ ਦੇ ਕਈ ਪ੍ਰਮੁੱਖ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

Breaking News, Punjab News
ਸੰਗਰੂਰ/ਚੰਡੀਗੜ੍ਹ, 17 ਅਗਸਤ 2026: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵਾਂ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਕਾਂਗਰਸ ਨਾਲ ਸਬੰਧਤ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈਆਂ। ਇਨ੍ਹਾਂ ਆਗੂਆਂ ਨੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨਮੀਕ ਸਿੰਘ ਹੈਨਰੀ (ਮੈਂਬਰ, ਪੀਪੀਸੀਸੀ ਅਤੇ ਕੋਆਰਡੀਨੇਟਰ, ਹਲਕਾ ਦਿੜ੍ਹਬਾ), ਪ੍ਰਭ ਨੂਰ ਸਿੱਧੂ (ਸੂਬਾ ਸਕੱਤਰ, ਯੂਥ ਕਾਂਗਰਸ ਅਤੇ ਸਾਬਕਾ ਮੀਤ ਪ੍ਰਧਾਨ, ਜ਼ਿਲ੍ਹਾ ਸੰਗਰੂਰ), ਐਡਵੋਕੇਟ ਰਜਨੀਸ਼ ਗੁਪਤਾ (ਮੈਂਬਰ, ਪੰਜਾਬ ਰਾਜ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਵਾਰਡ ਨੰਬਰ 6, ਲਹਿਰਾਗਾਗਾ ਤੋਂ ਮਿਉਂਸਪਲ ਕੌਂਸਲਰ), ਗੁਰਸੇਵਕ ਸਿੰਘ (ਸਾਬਕਾ ਸਰਪੰਚ ਰੋੜੇਵਾਲਾ ਅਤੇ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਲਖਵਿੰਦਰ ਸਿੰਘ (ਜਨਰਲ ਸਕੱਤਰ, ਜ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ IED ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ IED ਬਰਾਮਦ

Breaking News, Punjab News
ਅੰਮ੍ਰਿਤਸਰ, 16 ਅਗਸਤ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ ਕੀਤਾ ਗਿਆ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੇ ਗਏ IED ਦਾ ਵਜ਼ਨ ਲਗਭਗ 690 ਗ੍ਰਾਮ ਹੈ। ਇਸ ਬਰਾਮਦਗੀ ਨੂੰ ਸੁਰੱਖਿਆ ਦੇ ਪੱਖੋਂ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਪੁਲਿਸ ਨੇ IED ਦੇ ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਡੱਬਾ ਵੀ ਬਰਾਮਦ ਕੀਤਾ ਹੈ। ਬਰਾਮਦਗੀ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਵਿਸਫੋਟਕ ਸਮੱਗਰੀ ਨੂੰ ਸੁਰੱਖਿਅਤ ਢੰਗ ਨਾਲ ਕਬਜ਼ੇ ਵਿੱਚ ਲਿਆ ਗਿਆ। ਇਸ ਤੋਂ ਬਾਅਦ ਬੰਬ ਡਿਸਪੋਜ਼ਲ ਸਕੁਐਡ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ IED ਨੂੰ ਸਫਲਤਾਪੂਰਵਕ ਨਕਾਰਾ ਕਰ ਦਿੱਤਾ। ਵੱਡੇ ਸੰਭਾਵਿਤ ਖਤਰੇ ਨੂੰ ਸਮੇਂ ਸਿਰ ਟਾਲਿਆ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਤਾਬਕ IED ਦੀ ਸਮੇਂ ਸਿਰ ਬਰਾਮਦਗੀ ਨਾਲ ਇੱਕ ਸੰਭਾਵਿਤ ਵੱਡੇ ਖਤਰੇ ਨੂੰ ਟਾਲਣ ਵਿੱਚ ਸਫਲਤਾ ਮਿਲੀ ਹੈ। ਪੁਲਿਸ ਨੇ ਕਿਹਾ...
ਪੰਜਾਬ ਰੋਡਵੇਜ਼ ਦੇ ਬੇੜੇ ’ਚ ਜਲਦ ਸ਼ਾਮਲ ਹੋਣਗੀਆਂ 1,279 ਨਵੀਆਂ ਬੱਸਾਂ, ਜਲੰਧਰ-ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ ਸ਼ੁਰੂ

ਪੰਜਾਬ ਰੋਡਵੇਜ਼ ਦੇ ਬੇੜੇ ’ਚ ਜਲਦ ਸ਼ਾਮਲ ਹੋਣਗੀਆਂ 1,279 ਨਵੀਆਂ ਬੱਸਾਂ, ਜਲੰਧਰ-ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ ਸ਼ੁਰੂ

Breaking News, Punjab News
ਚੰਡੀਗੜ੍ਹ/ਮੋਹਾਲੀ, 16 ਅਗਸਤ 2026: ਆਜ਼ਾਦੀ ਦਿਵਸ ਮੌਕੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਝੰਡਾ ਲਹਿਰਾਇਆ ਅਤੇ ਸੂਬੇ ਦੀ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਅਤੇ ਬਿਹਤਰ ਜਨਤਕ ਆਵਾਜਾਈ ਦੀ ਸਹੂਲਤ ਮਿਲੇਗੀ। ਮੰਤਰੀ ਮੁਤਾਬਕ ਨਵੀਆਂ ਬੱਸਾਂ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਇਸ ਨਾਲ ਸੂਬੇ ਦੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚਕਾਰ ਬੱਸ ਸੇਵਾ ਨੂੰ ਹੋਰ ਵਿਸਥਾਰ ਮਿਲਣ ਦੀ ਉਮੀਦ ਹੈ। ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ 15 ਪ੍ਰੀਮੀਅਮ ਬੱਸਾਂ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਪਹਿ...
ਸੜਕ ਸੁਰੱਖਿਆ ਫੋਰਸ ਨੇ ਦੋ ਸਾਲਾਂ ’ਚ ਬਦਲੀ ਪੰਜਾਬ ਦੀ ਸੜਕ ਸੁਰੱਖਿਆ ਦੀ ਤਸਵੀਰ, ਹਾਦਸਿਆਂ ’ਚ ਮੌਤਾਂ 50 ਫੀਸਦੀ ਘਟੀਆਂ

ਸੜਕ ਸੁਰੱਖਿਆ ਫੋਰਸ ਨੇ ਦੋ ਸਾਲਾਂ ’ਚ ਬਦਲੀ ਪੰਜਾਬ ਦੀ ਸੜਕ ਸੁਰੱਖਿਆ ਦੀ ਤਸਵੀਰ, ਹਾਦਸਿਆਂ ’ਚ ਮੌਤਾਂ 50 ਫੀਸਦੀ ਘਟੀਆਂ

Breaking News, Punjab News
ਚੰਡੀਗੜ੍ਹ, 16 ਅਗਸਤ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਅਤੇ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗਠਿਤ ‘ਸੜਕ ਸੁਰੱਖਿਆ ਫੋਰਸ’ (SSF) ਨੇ ਪਿਛਲੇ ਦੋ ਸਾਲਾਂ ਦੌਰਾਨ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੜਕ ’ਤੇ ਸਫ਼ਰ ਕਰਨ ਵਾਲਾ ਹਰ ਵਿਅਕਤੀ ਆਪਣੀ ਮੰਜ਼ਿਲ ਤੱਕ ਸੁਰੱਖਿਅਤ ਪਹੁੰਚੇ। ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਤੋਂ ਬਾਅਦ ਹਾਦਸਿਆਂ ਨਾਲ ਨਜਿੱਠਣ ਅਤੇ ਹਾਦਸਿਆਂ ਤੋਂ ਬਾਅਦ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਪ੍ਰਬੰਧਾਂ ਵਿੱਚ ਵੱਡਾ ਸੁਧਾਰ ਹੋਇਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਐੱਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰ ਰਹੀਆਂ ਹਨ। ਸੜਕ ਹਾਦਸਿਆਂ ’ਚ ਮੌਤਾਂ ’ਚ ਵੱਡੀ ਕਮੀ ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ, ਐੱਸ.ਐੱਸ.ਐੱਫ. ਦੀ ਸ਼ੁਰੂਆਤ ਤੋਂ ਪਹਿਲਾਂ 2023 ਦੌਰਾਨ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ

Breaking News, Punjab News
ਈਸੜੂ/ਖੰਨਾ (ਲੁਧਿਆਣਾ), 15 ਅਗਸਤ: ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ਭਗਤੀ, ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਮੁਕਤ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਆਪਣੀ ਜਾਨ ਨਿਛਾਵਰ ਕੀਤੀ ਸੀ। ਕੈਬਨਿਟ ਮੰਤਰੀਆਂ ਨੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਪੰਜਾਬੀਆਂ ਦੀ ਕੁਰਬਾਨੀ ਦੀ ਵਿਰਾਸਤ ਨੂੰ ਕੀਤਾ ਯਾਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਅਮਨ-ਸ਼ਾਂਤੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ...
ਆਜ਼ਾਦੀ ਦਾ 80ਵਾਂ ਵਰ੍ਹਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਵਰ੍ਹਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਲ 2026 ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ ਅਤੇ ਸਸ਼ਕਤੀਕਰਨ’ ਦਾ ਸਾਲ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਨਾਲ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 74.59 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਦਕਿ 65.62 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਸਤਿਕਾਰ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸ਼ਹੀਦਾਂ ਦੀ ਧਰਤੀ ਨੂੰ ਕੀਤਾ ਨਮਨ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਫਿਰੋਜ਼ਪੁਰ ਅਤੇ ਹੁਸੈਨੀਵਾਲਾ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇ...
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਰਸ਼ਾਂ ਨੂੰ ਸਮਰਪਿਤ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਰਸ਼ਾਂ ਨੂੰ ਸਮਰਪਿਤ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਹੁਸੈਨੀਵਾਲਾ, 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਮਹਾਨ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਕੁਰਬਾਨੀ ਤੋਂ ਪ੍ਰੇਰਿਤ ਹੈ। ਸਰਕਾਰ ਦਾ ਮੁੱਖ ਉਦੇਸ਼ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਦੇਸ਼ ਦੇ ਹਰ ਨਾਗਰਿਕ ਲਈ ਆਸਥਾ ਅਤੇ ਪ੍ਰੇਰਣਾ ਦਾ ਕੇਂਦਰ ਹੈ। ਇੱਥੇ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਦੇਹਾਂ ਦਾ ਅੰਗਰੇਜ਼ ਹਕੂਮਤ ਵੱਲੋਂ ਬਿਨਾਂ ਸਨਮਾਨ ਦੇ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਨਿਰਸਵਾਰਥ ਤੌਰ ’ਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ...
ਲਾਲ ਕਿਲ੍ਹੇ ’ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤਾ ਵਿਕਸਤ ਭਾਰਤ ਦਾ ਸੰਕਲਪ ਅਤੇ ਅਹਿਮ ਸੰਦੇਸ਼

ਲਾਲ ਕਿਲ੍ਹੇ ’ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤਾ ਵਿਕਸਤ ਭਾਰਤ ਦਾ ਸੰਕਲਪ ਅਤੇ ਅਹਿਮ ਸੰਦੇਸ਼

Breaking News, National News
ਨਵੀਂ ਦਿੱਲੀ, 15 ਅਗਸਤ 2026: ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਤੇਜ਼ ਅਤੇ ਸਮਾਵੇਸ਼ੀ ਵਿਕਾਸ ਲਈ ‘ਸਪਤਧਾਰਾ’ ਦਾ ਵਿਜ਼ਨ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਗਲੇ ਪੱਧਰ ਦੇ ਸੁਧਾਰਾਂ ਵੱਲ ਵਧਣ ਦੀ ਲੋੜ ਹੈ ਅਤੇ ਇਸ ਲਈ ਰਵਾਇਤੀ ਸੋਚ, ਪ੍ਰਣਾਲੀਆਂ ਅਤੇ ਟੀਚਿਆਂ ਵਿੱਚ ਵੀ ਬਦਲਾਅ ਲਿਆਉਣਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਤ ਭਾਰਤ ਦੇ ਨਿਰਮਾਣ ਲਈ ਦੇਸ਼ ਨੂੰ ਨਵੀਂ ਊਰਜਾ ਅਤੇ ਨਵੀਂ ਦਿਸ਼ਾ ਦੀ ਲੋੜ ਹੈ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ ਦੀ ਤਾਕਤ ਨੂੰ ਇਸ ਵਿਕਾਸ ਯਾਤਰਾ ਨਾਲ ਜੋੜਨ ਦੀ ਗੱਲ ਕਰਦਿਆਂ ਕਿਹਾ ਕਿ ਜੋ ਕੰਮ ਦਹਾਕਿਆਂ ਵਿੱਚ ਨਹੀਂ ਹੋ ਸਕਿਆ, ਉਸ ਨੂੰ ਆਉਣ ਵਾਲੇ ਕੁਝ ਸਾਲਾਂ ਵਿੱਚ ਤੇਜ਼ ਰਫ਼ਤਾਰ ਨਾਲ ਪੂਰਾ ਕਰਨ ਦਾ ਟੀਚਾ ਰੱਖਿਆ ਜਾਣਾ ਚਾਹੀਦਾ ਹੈ। ਪਹਿਲੀ ਧਾਰਾ: ਨਿਰਮਾਣ ਅਤੇ ਉਤਪਾਦਨ ਦੀ ਤਾਕਤ ਸਪਤਧਾਰਾ ਦੀ ਪਹਿਲੀ ਤਾਕਤ ਵਜੋਂ ਪ੍ਰਧਾਨ ਮੰਤਰੀ ਨੇ ਨਿਰਮਾਣ ਅਤੇ ਉਤਪਾਦਨ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਸਿਰਫ਼ ਵੱਡੇ ਉਤਪਾਦ ਹੀ ਨਹੀਂ, ...