ਫਿਰੋਜ਼ਪੁਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਹੁਸੈਨੀਵਾਲਾ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਨਮਨ
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿੱਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਨਤਮਸਤਕ ਹੋ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀ ਰੱਖਿਆ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਸਨਮਾਨ
ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬਿਹਤਰੀਨ...









