Friday, November 6Punjabi People

Breaking News

CM ਦੇ ਕੈਂਪ ਦਫ਼ਤਰ ’ਤੇ CBI ਕਾਰਵਾਈ ਨੂੰ ਲੈ ਕੇ ‘ਆਪ’ ਦਾ ਭਾਜਪਾ ’ਤੇ ਤਿੱਖਾ ਹਮਲਾ, ਕੇਜਰੀਵਾਲ ਨੇ ਕਿਹਾ- ਚੋਣਾਂ ਤੋਂ ਪਹਿਲਾਂ ਕਾਰਵਾਈ ਭਾਜਪਾ ਦੀ ਬੌਖਲਾਹਟ

CM ਦੇ ਕੈਂਪ ਦਫ਼ਤਰ ’ਤੇ CBI ਕਾਰਵਾਈ ਨੂੰ ਲੈ ਕੇ ‘ਆਪ’ ਦਾ ਭਾਜਪਾ ’ਤੇ ਤਿੱਖਾ ਹਮਲਾ, ਕੇਜਰੀਵਾਲ ਨੇ ਕਿਹਾ- ਚੋਣਾਂ ਤੋਂ ਪਹਿਲਾਂ ਕਾਰਵਾਈ ਭਾਜਪਾ ਦੀ ਬੌਖਲਾਹਟ

Breaking News
ਚੰਡੀਗੜ੍ਹ, 7 ਅਕਤੂਬਰ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਦਫ਼ਤਰ ’ਤੇ CBI ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ‘ਆਪ’ ਆਗੂਆਂ ਨੇ CBI ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਦਿਆਂ ਦੋਸ਼ ਲਾਇਆ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ‘ਆਪ’ ਦੇ ਕੌਮੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਜਿਹੀ ਕਾਰਵਾਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੀ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ ਅਤੇ ਹੁਣ ਸੂਬੇ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਆਪਣੇ ਬਿਆਨ ਵਿੱਚ ਪੰਜਾਬ ਨਾਲ ਜੁੜੇ ਕਈ ਮੁੱਦਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਸਾਨ ਅੰਦ...
ਅੰਮ੍ਰਿਤਸਰ ਦੇ 167 ਪਿੰਡਾਂ ਲਈ 267 ਕਰੋੜ ਦੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਸ਼ੁਰੂ, 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਲਾਭ

ਅੰਮ੍ਰਿਤਸਰ ਦੇ 167 ਪਿੰਡਾਂ ਲਈ 267 ਕਰੋੜ ਦੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਸ਼ੁਰੂ, 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਲਾਭ

Breaking News
ਅੰਮ੍ਰਿਤਸਰ /ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼, ਸ਼ੁੱਧ ਅਤੇ ਸੁਰੱਖਿਅਤ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 266.95 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਬਹੁਪੱਖੀ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ 167 ਪਿੰਡਾਂ ਦੇ 45,343 ਤੋਂ ਵੱਧ ਘਰਾਂ ਵਿੱਚ ਰਹਿੰਦੇ ਲਗਭਗ 2.86 ਲੱਖ ਲੋਕਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਦੀ ਸਪਲਾਈ ਮਿਲੇਗੀ। ਸਰਕਾਰ ਮੁਤਾਬਕ ਇਹ ਯੋਜਨਾ ਖ਼ਾਸ ਤੌਰ ’ਤੇ ਉਨ੍ਹਾਂ ਇਲਾਕਿਆਂ ਲਈ ਮਹੱਤਵਪੂਰਨ ਹੈ ਜਿੱਥੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਨਾਲ ਜੁੜੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਸਨ। ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਹੋਵੇਗੀ ਘੱਟ ਸਕੀਮ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਧਰਤੀ ਹੇਠਲੇ ਪਾਣ...
ਝੋਨਾ ਖਰੀਦ ਸੀਜ਼ਨ 2026-27: 19,222 ਕਿਸਾਨਾਂ ਦੇ ਖਾਤਿਆਂ ’ਚ ਕਰੀਬ 800 ਕਰੋੜ ਰੁਪਏ ਦੀ ਅਦਾਇਗੀ, ਮੰਡੀਆਂ ਦੇ ਪ੍ਰਬੰਧਾਂ ’ਤੇ ਸਰਕਾਰ ਦੀ ਨਜ਼ਰ

ਝੋਨਾ ਖਰੀਦ ਸੀਜ਼ਨ 2026-27: 19,222 ਕਿਸਾਨਾਂ ਦੇ ਖਾਤਿਆਂ ’ਚ ਕਰੀਬ 800 ਕਰੋੜ ਰੁਪਏ ਦੀ ਅਦਾਇਗੀ, ਮੰਡੀਆਂ ਦੇ ਪ੍ਰਬੰਧਾਂ ’ਤੇ ਸਰਕਾਰ ਦੀ ਨਜ਼ਰ

Breaking News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕੀਤਾ ਗਿਆ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ 19,222 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ 24 ਘੰਟਿਆਂ ਦੀ ਸਮਾਂ-ਸੀਮਾ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਾਲ-ਨਾਲ ਕਈ ਮਾਮਲਿਆਂ ਵਿੱਚ ਭੁਗਤਾਨ ਇਸ ਸਮਾਂ-ਸੀਮਾ ਤੋਂ ਪਹਿਲਾਂ ਹੀ ਕੀਤਾ ਜਾ ਰਿਹਾ ਹੈ। 10 ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਖੁਦ ਕੀਤਾ ਨਿਰੀਖਣ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਹ ਹੁਣ ਤੱਕ ਸੂਬੇ ਦੇ 10 ਜ਼ਿਲ੍ਹਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰ...
ਵਿਜੀਲੈਂਸ ਬਿਊਰੋ ਦੀ ਕਾਰਵਾਈ, SDE ₹30 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਕਾਰਵਾਈ, SDE ₹30 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Breaking News, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਉਪ-ਡਿਵੀਜ਼ਨਲ ਇੰਜੀਨੀਅਰ (SDE) ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਧਿਕਾਰੀ ਦੀ ਪਛਾਣ ਅਗਮਜੋਤ ਸਿੰਘ ਵਜੋਂ ਹੋਈ ਹੈ, ਜੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿੱਚ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਅਧਿਕਾਰੀ ਨੇ ਇੱਕ ਕਰਮਚਾਰੀ ਦਾ ਤਬਾਦਲਾ ਰੋਕਣ ਜਾਂ ਰੱਦ ਕਰਨ ਦੇ ਬਦਲੇ ₹1.25 ਲੱਖ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਰਕਮ ਦੀ ਪਹਿਲੀ ਕਿਸ਼ਤ ਵਜੋਂ ₹30,000 ਲੈਂਦਿਆਂ ਵਿਜੀਲੈਂਸ ਟੀਮ ਨੇ ਉਸਨੂੰ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਵਿਭਾਗ ਵਿੱਚ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਦਾ ਤਬਾਦਲਾ 5 ਅਕਤੂਬਰ 2026 ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਚੱਕੋਕੀ ਦੀ ਜਲ ਸਪਲਾਈ ਸਕੀਮ ਵਿੱਚ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸ...
ਚੰਡੀਗੜ੍ਹ CBI ਛਾਪੇਮਾਰੀ ’ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ‘ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਵਿੱਢੀ’

ਚੰਡੀਗੜ੍ਹ CBI ਛਾਪੇਮਾਰੀ ’ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ‘ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਵਿੱਢੀ’

Breaking News, CHANDIGARH NEWS
ਚੰਡੀਗੜ੍ਹ/ਤਰਨ ਤਾਰਨ, 6 ਅਕਤੂਬਰ 2026: ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਆਫ਼ਿਸ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ CBI ਦੀ ਕਾਰਵਾਈ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। CM ਮਾਨ ਨੇ ਕਿਹਾ ਕਿ “CBI ਨੇ ਮੇਰੇ ਕੈਂਪ ਆਫ਼ਿਸ ’ਚ ਛਾਪੇਮਾਰੀ ਕੀਤੀ ਹੈ। ਹੁਣ ਪੰਜਾਬ ਵਿੱਚ ED ਅਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ।” ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰ...
ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

Breaking News, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਸਰਕਾਰ ਨੇ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਆਪਣੀ ਪ੍ਰਮੁੱਖ ‘ਬਿੱਲ ਲਾਓ ਇਨਾਮ ਪਾਓ’ (ਮੇਰਾ ਬਿੱਲ ਯੋਜਨਾ) ਨੂੰ ਇੱਕ ਸਾਲ ਹੋਰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਜਨਾ ਨੇ ਸੂਬੇ ਵਿੱਚ ਟੈਕਸ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ₹9.40 ਕਰੋੜ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ ₹7.31 ਕਰੋੜ ਦੀ ਵਸੂਲੀ ਸਰਕਾਰੀ ਖ਼ਜ਼ਾਨੇ ਵਿੱਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਦੀ ਰਜਿਸਟ੍ਰੇਸ਼ਨ ਕਰਕੇ ਸੂਬੇ ਦੇ ਟੈਕਸਦਾਤਾਵਾਂ ਦੇ ਅਧਾਰ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ ਯੋਜਨਾ’ ਤਹਿਤ ਖਪਤਕਾਰਾਂ ਨੂੰ ਖਰੀਦਦਾਰੀ ਦੇ ਬਿੱਲ ...
ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

Breaking News, Sports
ਚੰਡੀਗੜ੍ਹ, 6 ਅਕਤੂਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੇ ਅੱਜ ਕਪਤਾਨੀ ਦੀ ਜ਼ਿੰਮੇਵਾਰੀ ਤੋਂ ਵਿਦਾਈ ਲੈ ਲਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਮਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਖੇਡ ਸੇਵਾਵਾਂ ਤੇ ਕਪਤਾਨੀ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ’ਤੇ ਮਾਣ ਹੈ। ਉਨ੍ਹਾਂ ਹਰਮਨਪ੍ਰੀਤ ਕੌਰ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵਜੋਂ ਨਿਭਾਈ ਭੂਮਿਕਾ ਨੂੰ ਸਲਾਮ ਕੀਤਾ। CM ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਨੇ ਅੰਤਰਰਾਸ਼ਟਰੀ ਪੱਧਰ ’ਤੇ ਕਈ ਮਹੱਤਵਪੂਰਨ ਮੁਕਾਮ ਹਾਸਲ ਕੀਤੇ ਅਤੇ ਟੀਮ ਨੇ ਆਪਣੀ ਮਿਹਨਤ, ਜਜ਼ਬੇ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਦੀ ਕਪਤਾਨੀ ਨੇ ਮਹਿਲਾ ਕ੍ਰਿਕਟ ਨੂੰ ਨਵੀਂ ਪਛਾਣ ਦੇਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕ...
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਨਵੀਆਂ ਅਸਾਮੀਆਂ ਸਿਰਜਣ, ਨਰਸਿੰਗ ਸਿੱਖਿਆ ਸੇਵਾ ਨਿਯਮਾਂ ਵਿੱਚ ਸੋਧ ਅਤੇ ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਵੀ ਫ਼ੈਸਲੇ ਲਏ ਗਏ। ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਖੇਤਰਾਂ ਦੇ ਵਿਕਾਸ ਲਈ ਬਣੇਗੀ ਅਥਾਰਟੀ ਕੈਬਨਿਟ ਵੱਲੋਂ ਮਨਜ਼ੂਰ ਕੀਤੇ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਤਹਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਯੋਜਨਾਬੱਧ, ਏਕੀਕ੍ਰਿਤ ਅਤੇ ਟਿਕਾਊ ਵਿਕਾਸ ਲਈ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (RDA) ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਇਹ ਅਥਾਰਟੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕ...
CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

Breaking News
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ CBI ਦੇ ਸਿੱਧੇ ਦਖ਼ਲ ’ਤੇ ਪਹਿਲਾਂ ਹੀ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਨੂੰਨੀ ਪੱਖ ਨੂੰ ਆਧਾਰ ਬਣਾਉਂਦਿਆਂ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ CBI ਜਾਂਚ ਦਾ ਵਿਰੋਧ ਕਰੇਗੀ। ਹਾਈ ਕੋਰਟ ਨੇ CBI ਨੂੰ ਸੌਂਪੀ ਜਾਂਚ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ...
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

Breaking News, Punjab News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਖਰੜ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਹਰ ਪੜਾਅ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ, ਤੇਜ਼ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਉਣਾ ਹੈ। 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਮੰਡੀ ਵਿੱਚ ਆਮਦ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦ...