Saturday, November 7Punjabi People

Breaking News

180 ETT ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਮਾਨ ਸਰਕਾਰ ਦਾ ਕਦਮ: ਹਰਪਾਲ ਚੀਮਾ

180 ETT ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਮਾਨ ਸਰਕਾਰ ਦਾ ਕਦਮ: ਹਰਪਾਲ ਚੀਮਾ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਕਤੂਬਰ 2026: ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਵੱਲ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਦੀਆਂ ਤਨਖਾਹ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਸਿਧਾਂਤਕ ਤੌਰ ’ਤੇ ਸਹਿਮਤੀ ਪ੍ਰਗਟਾਈ ਹੈ। ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਆਪਣੇ ਜੂਨੀਅਰਾਂ ਨਾਲ ਤਨਖਾਹ ਵਿੱਚ ਪੈਦਾ ਹੋਈ ਅਸਮਾਨਤਾ ਨੂੰ ਦੂਰ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਮਲੇ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਦੇਰੀ ਨਾ ਹੋਵੇ, ਇਸ ਲਈ ਚੱਲ ਰਹੀ ਜਾਂਚ ਦੀ ਰਿਪੋਰਟ ਬਿਨਾਂ ਕਿਸੇ ਦੇਰੀ ਦੇ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਂਚ ਰਿਪੋਰਟ ਮਿਲਦਿਆਂ ਹੀ ਉਸ ਦੇ ਨਤੀਜਿਆਂ ਦੇ ਆਧਾਰ ’ਤੇ ਤੁਰੰਤ ਅਗਲੀ ਕਾਰਵਾਈ ਕੀਤੀ ਜਾਵੇ। ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ...
CM ਮਾਨ ਨੇ ਭਲਕੇ ਸੱਦੀ ਕੈਬਨਿਟ ਦੀ ਅਹਿਮ ਬੈਠਕ, CM ਰਿਹਾਇਸ਼ ’ਤੇ ਦੁਪਹਿਰ 2 ਵਜੇ ਹੋਵੇਗੀ ਮੀਟਿੰਗ; ਕਈ ਅਹਿਮ ਫੈਸਲਿਆਂ ’ਤੇ ਲੱਗ ਸਕਦੀ ਮੋਹਰ

CM ਮਾਨ ਨੇ ਭਲਕੇ ਸੱਦੀ ਕੈਬਨਿਟ ਦੀ ਅਹਿਮ ਬੈਠਕ, CM ਰਿਹਾਇਸ਼ ’ਤੇ ਦੁਪਹਿਰ 2 ਵਜੇ ਹੋਵੇਗੀ ਮੀਟਿੰਗ; ਕਈ ਅਹਿਮ ਫੈਸਲਿਆਂ ’ਤੇ ਲੱਗ ਸਕਦੀ ਮੋਹਰ

Breaking News
ਚੰਡੀਗੜ੍ਹ, 4 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੁਪਹਿਰ 2 ਵਜੇ ਕੈਬਨਿਟ ਦੀ ਅਹਿਮ ਬੈਠਕ ਸੱਦੀ ਹੈ। ਇਹ ਬੈਠਕ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਤੇ ਨੀਤੀਗਤ ਮਾਮਲਿਆਂ ਦੇ ਮੱਦੇਨਜ਼ਰ ਅਹਿਮ ਮੰਨੀ ਜਾ ਰਹੀ ਹੈ। ਬੈਠਕ ਵਿੱਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਮੁੱਖ ਸਕੱਤਰ ਸਮੇਤ ਸਬੰਧਤ ਸੀਨੀਅਰ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਹਿੱਤ ਨਾਲ ਜੁੜੇ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਝੋਨੇ ਦੀ ਖਰੀਦ ਅਤੇ ਖਾਦ ਦਾ ਮੁੱਦਾ ਰਹੇਗਾ ਅਹਿਮ ਪੰਜਾਬ ਵਿੱਚ ਝੋਨੇ ਦੀ ਖਰੀਦ ਦਾ ਸੀਜ਼ਨ ਚੱਲ ਰਹੇ ਹੋਣ ਕਾਰਨ ਮੰਡੀਆਂ ਵਿੱਚ ਫਸਲ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਨਾਲ ਜੁੜੇ ਮਾਮਲੇ ਕੈਬਨਿਟ ਬੈਠਕ ਵਿੱਚ ਵਿਚਾਰੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲਾਂ ਲਈ ਲੋੜੀਂਦੀ ਖਾਦ ਦੀ ਉਪਲਬਧਤਾ ਅਤੇ ਸਪਲਾਈ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਹੋ ਸਕਦੀ ਹੈ। ਸੂਬੇ ਵਿੱਚ ਖੇਤੀਬਾੜੀ ਨਾਲ ਜੁੜੇ ਹੋਰ ਮਾਮਲਿਆਂ...
ਪੰਜਾਬ ਦੀ ਹਰ ਮਾਂ-ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਮਾਨ;  ₹3,824.87 ਕਰੋੜ ਦੀ ਸਤਿਕਾਰ ਰਾਸ਼ੀ ਟਰਾਂਸਫਰ

ਪੰਜਾਬ ਦੀ ਹਰ ਮਾਂ-ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਮਾਨ; ₹3,824.87 ਕਰੋੜ ਦੀ ਸਤਿਕਾਰ ਰਾਸ਼ੀ ਟਰਾਂਸਫਰ

Breaking News
ਚੰਡੀਗੜ੍ਹ, 4 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਕਰਾਰ ਦਿੰਦਿਆਂ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ₹3,824.87 ਕਰੋੜ ਦੀ ਸਤਿਕਾਰ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀਆਂ ਔਰਤਾਂ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਅਤੇ ਖ਼ੁਦਮੁਖਤਿਆਰੀ ਦਾ ਅਹਿਸਾਸ ਵੀ ਕਰਵਾ ਰਹੀ ਹੈ। ਬੀਬੀ ਗੁਰਮੇਲ ਕੌਰ ਨਾਲ ਮੁਲਾਕਾਤ ਹੋਈ ਭਾਵੁਕ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਉਸ ਸਮੇਂ ਭਾਵੁਕ ਮਾਹੌਲ ਬਣ ਗਿਆ ਜਦੋਂ ਇਸ ਯੋਜਨਾ ਦੀ ਲਾਭਪਾਤਰੀ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ ਉਰਫ਼ ਮੇਲੋ...
‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੱਟਿਆਂਵਾਲੀ ਵਿੱਚ ਡੋਰ-ਟੂ-ਡੋਰ ਮੁਹਿੰਮ

‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੱਟਿਆਂਵਾਲੀ ਵਿੱਚ ਡੋਰ-ਟੂ-ਡੋਰ ਮੁਹਿੰਮ

Breaking News, Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਆਪਣੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਇਨ੍ਹਾਂ ਤੋਂ ਮਿਲ ਰਹੇ ਸਿੱਧੇ ਫਾਇਦਿਆਂ ਬਾਰੇ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਮੰਤਰੀ ਖੁੱਡੀਆਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਗਈਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੇ ਸਿੱਧੇ ਲਾਭ ਦੱਸੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਤ...
ਜੰਡਿਆਲਾ ਗੁਰੂ ਵਿੱਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 1 ਕਿਲੋ ਹੈਰੋਇਨ, ਗ੍ਰਨੇਡ ਤੇ ਪਿਸਤੌਲ ਬਰਾਮਦ

ਜੰਡਿਆਲਾ ਗੁਰੂ ਵਿੱਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 1 ਕਿਲੋ ਹੈਰੋਇਨ, ਗ੍ਰਨੇਡ ਤੇ ਪਿਸਤੌਲ ਬਰਾਮਦ

Breaking News, Punjab News
ਅੰਮ੍ਰਿਤਸਰ, 4 ਅਕਤੂਬਰ 2026: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਏ ਜਾ ਰਹੇ ਹਨ। ਇਸੇ ਤਹਿਤ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਮੰਨੇ ਜਾਂਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਸਘਣ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਕਈ ਹੌਟਸਪੌਟਸ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਨਸ਼ਾ ਤਸਕਰੀ ਦੇ ਹੌਟਸਪੌਟਸ ’ਤੇ ਪੁਲਿਸ ਦੀ ਸਖ਼ਤ ਨਜ਼ਰ ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ...
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ ਹੈਂਡ ਗ੍ਰਨੇਡਾਂ ਸਮੇਤ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ ਹੈਂਡ ਗ੍ਰਨੇਡਾਂ ਸਮੇਤ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼

Breaking News, Punjab News
ਅੰਮ੍ਰਿਤਸਰ, 4 ਅਕਤੂਬਰ 2026: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਕਥਿਤ ਗੈਰ-ਕਾਨੂੰਨੀ ਸਪਲਾਈ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦੇ ਕਬਜ਼ੇ ’ਚੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਬਰਾਮਦਗੀ ਦੇ ਪਿੱਛੇ ਕਿਸੇ ਵੱਡੇ ਹਥਿਆਰ ਸਪਲਾਈ ਨੈੱਟਵਰਕ ਦੇ ਜੁੜੇ ਹੋਣ ਦੀ ਸੰਭਾਵਨਾ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦੇਸ਼ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹੋਣ ਦਾ ਸ਼ੱਕ ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੂੰ ਕਥਿਤ ਤੌਰ ’ਤੇ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਵਿਦੇਸ਼ ਵਿੱਚ ਬੈਠੇ ਕੁਝ...
ਚੰਡੀਗੜ੍ਹ ’ਚ 556 ਸਰਕਾਰੀ ਸੇਵਾਵਾਂ ਲਈ ਸਮਾਂ-ਸੀਮਾ ਤੈਅ, ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ ’ਚ 556 ਸਰਕਾਰੀ ਸੇਵਾਵਾਂ ਲਈ ਸਮਾਂ-ਸੀਮਾ ਤੈਅ, ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

Breaking News, CHANDIGARH NEWS
ਚੰਡੀਗੜ੍ਹ, 4 ਅਕਤੂਬਰ 2026: ਚੰਡੀਗੜ੍ਹ ਵਿੱਚ ਲੋਕਾਂ ਨੂੰ ਹੁਣ ਸਰਕਾਰੀ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਪ੍ਰਸ਼ਾਸਨ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਤਹਿਤ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 556 ਸੇਵਾਵਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਤੈਅ ਸਮੇਂ ਅੰਦਰ ਮੁਹੱਈਆ ਕਰਵਾਉਣਾ ਲਾਜ਼ਮੀ ਹੋਵੇਗਾ। ਇਹ ਹੁਕਮ 4 ਅਕਤੂਬਰ ਤੋਂ ਲਾਗੂ ਹੋ ਗਿਆ ਹੈ। ਇਸ ਨਵੀਂ ਵਿਵਸਥਾ ਦਾ ਮੁੱਖ ਉਦੇਸ਼ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ, ਲੋਕਾਂ ਦੀ ਖੱਜਲ-ਖੁਆਰੀ ਘਟਾਉਣਾ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਹੈ। ਇਸ ਦੇ ਤਹਿਤ ਨਗਰ ਨਿਗਮ, ਪੁਲਿਸ, ਅਸਟੇਟ ਦਫ਼ਤਰ, ਬਿਜਲੀ ਵਿਭਾਗ, ਸਿੱਖਿਆ ਅਤੇ ਸਿਹਤ ਸਮੇਤ ਕਈ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਸੇਵਾਵਾਂ ਦੀ ਸੂਚੀ ਸੇਵਾ ਅਧਿਕਾਰ ਕਮਿਸ਼ਨ ਦੀ ਵੈੱਬਸਾਈਟ ’ਤੇ ਉਪਲਬਧ ਹੈ, ਜਿੱਥੋਂ ਨਾਗਰਿਕ ਸਬੰਧਤ ਸੇਵਾ ਦੀ ਸਮਾਂ-ਸੀਮਾ ਬਾਰੇ ਜਾਣਕਾਰੀ ਹ...
ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਿੱਚ ਭਰੀਆਂ ਜਾਣਗੀਆਂ 10 ਹਜ਼ਾਰ ਨਵੀਆਂ ਅਸਾਮੀਆਂ: ਭਗਵੰਤ ਮਾਨ

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਿੱਚ ਭਰੀਆਂ ਜਾਣਗੀਆਂ 10 ਹਜ਼ਾਰ ਨਵੀਆਂ ਅਸਾਮੀਆਂ: ਭਗਵੰਤ ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ਵਿੱਚ ਦਾਖ਼ਲ ਹੋ ਚੁੱਕਾ ਹੈ। ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿਖੇ ਕਰਵਾਈ ਗਈ ਪਹਿਲੀ ‘ਐੱਸ.ਐੱਚ.ਓ. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਹਰ ਸੰਭਵ ਕਾਰਵਾਈ ਕਰਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੰਜਾਬ ਭਰ ਵਿੱਚ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਫੋ...
ਆਪ ਨੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਮੁਅੱਤਲ

ਆਪ ਨੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਮੁਅੱਤਲ

Breaking News, CHANDIGARH NEWS, Punjab News
ਚੰਡੀਗੜ੍ਹ, 3 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਸਬੰਧੀ ਗਲਤ ਬਿਆਨ ਦੇ ਕੇ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸ਼ਨੀਵਾਰ ਦੇਰ ਸ਼ਾਮ ਜਾਰੀ ਕੀਤੇ ਪੱਤਰ ਵਿੱਚ ‘ਆਪ’ ਪੰਜਾਬ ਨੇ ਕਿਹਾ ਕਿ ਉਸ ਨੂੰ ਵਿਧਾਇਕ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਵਿੱਚ ਸ਼ਮੂਲੀਅਤ ਬਾਰੇ ਜਾਣਕਾਰੀ ਮਿਲੀ ਸੀ। ਪਾਰਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ। ਪਾਰਟੀ ਨੇ ਬਠਿੰਡਾ ਦੇ ਰਾਮ ਨਗਰ ਸਥਿਤ ਸਕੂਲ ਆਫ਼ ਐਮੀਨੈਂਸ ਸਬੰਧੀ ਮਾਇਸਰਖਾਨਾ ਵੱਲੋਂ ਦਿੱਤੇ ਬਿਆਨ ਦਾ ਹਵਾਲਾ ਵੀ ਦਿੱਤਾ। ਪਾਰਟੀ ਮੁਤਾਬਕ, ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਪੂਰੇ ਸਕੂਲ ਵਿੱਚ ਸਿਰਫ਼ ਇੱਕ ਅਧਿਆਪਕ ਤ...
ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

Breaking News, Health, Punjab News
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ, ਸਨਮਾਨਜਨਕ ਜੀਵਨ ਜਿਊਣ ਲਈ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਅਤੇ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਾਪਤ ਕਰਨ ਲਈ ਸਹਿਯੋਗ ਦੇਣਾ ਵੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਤਹਿਤ ਇਸ ਸਮੇਂ ਲਗ...