Sunday, September 13Punjabi People

Breaking News

ਪੁਤਿਨ ਪਹੁੰਚੇ ਭਾਰਤ, ਸ਼ੀ ਜਿਨਪਿੰਗ ਵੀ ਕੱਲ੍ਹ ਪਹੁੰਚਣਗੇ; BRICS ਸੰਮੇਲਨ ’ਚ ਕੀ ਹੋਵੇਗਾ? ਜਾਣੋ ਮਿੰਟ-ਟੂ-ਮਿੰਟ ਪੂਰਾ ਸ਼ਡਿਊਲ

ਪੁਤਿਨ ਪਹੁੰਚੇ ਭਾਰਤ, ਸ਼ੀ ਜਿਨਪਿੰਗ ਵੀ ਕੱਲ੍ਹ ਪਹੁੰਚਣਗੇ; BRICS ਸੰਮੇਲਨ ’ਚ ਕੀ ਹੋਵੇਗਾ? ਜਾਣੋ ਮਿੰਟ-ਟੂ-ਮਿੰਟ ਪੂਰਾ ਸ਼ਡਿਊਲ

Breaking News, Global News, National News
ਨਵੀਂ ਦਿੱਲੀ, 11 ਸਤੰਬਰ 2026:  ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ 12 ਅਤੇ 13 ਸਤੰਬਰ ਨੂੰ ਹੋਣ ਵਾਲੇ 18ਵੇਂ ਬ੍ਰਿਕਸ ਸ਼ਿਖਰ ਸੰਮੇਲਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਦੋ ਦਿਨਾਂ ਤੱਕ ਚੱਲਣ ਵਾਲੇ ਇਸ ਮਹੱਤਵਪੂਰਨ ਕੂਟਨੀਤਿਕ ਸਮਾਗਮ ਵਿੱਚ ਬ੍ਰਿਕਸ ਦੇ ਮੈਂਬਰ ਦੇਸ਼ਾਂ ਤੋਂ ਇਲਾਵਾ ਭਾਈਵਾਲ ਦੇਸ਼ਾਂ ਅਤੇ ਸੱਦੇ ਗਏ ਮਹਿਮਾਨਾਂ ਦੇ ਆਗੂ ਵੀ ਸ਼ਾਮਲ ਹੋਣਗੇ। ਇਹ ਸੰਮੇਲਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਦੁਨੀਆ ਭੂ-ਰਾਜਨੀਤਿਕ ਤਣਾਅ, ਵਿਸ਼ਵ ਵਪਾਰ ਵਿੱਚ ਅਨਿਸ਼ਚਿਤਤਾ, ਊਰਜਾ ਮਾਰਗਾਂ ਵਿੱਚ ਰੁਕਾਵਟਾਂ ਅਤੇ ਸਪਲਾਈ ਚੇਨਾਂ ਨਾਲ ਜੁੜੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਦੌਰਾਨ ਵਿਸ਼ਵ ਸ਼ਾਸਨ, ਬਹੁਪੱਖੀਵਾਦ, ਵਪਾਰ, ਨਿਵੇਸ਼, ਤਕਨਾਲੋਜੀ, ਖੁਰਾਕ ਅਤੇ ਊਰਜਾ ਸੁਰੱਖਿਆ, ਸਿਹਤ, ਆਫ਼ਤ ਪ੍ਰਬੰਧਨ ਅਤੇ ਮਹੱਤਵਪੂਰਨ ਸਪਲਾਈ ਚੇਨਾਂ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। 12 ਸਤੰਬਰ ਨੂੰ ਹੋਣਗੇ ਇਹ ਮੁੱਖ ਪ੍ਰੋਗਰਾਮ ਸੰਮੇਲਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਦੁਪਹਿਰ 2:35 ਵਜੇ ਬ੍ਰਿਕਸ ਮੈਂਬਰ ਦੇਸ਼ਾਂ ਦੇ ਆਗੂਆਂ ਦੀ ਬੰਦ ਕਮਰੇ ਵਿੱਚ ਹੋਣ ਵਾਲੀ ਬੈਠਕ...
ਕੈਨੇਡਾ ’ਚ ਵਰਕ ਪਰਮਿਟ ਵਾਲਿਆਂ ਲਈ ਵੱਡੀ ਰਾਹਤ, 6 ਮਹੀਨੇ ਤੱਕ ਬਿਨਾਂ ਸਟਡੀ ਪਰਮਿਟ ਕਰ ਸਕਣਗੇ ਪੜ੍ਹਾਈ

ਕੈਨੇਡਾ ’ਚ ਵਰਕ ਪਰਮਿਟ ਵਾਲਿਆਂ ਲਈ ਵੱਡੀ ਰਾਹਤ, 6 ਮਹੀਨੇ ਤੱਕ ਬਿਨਾਂ ਸਟਡੀ ਪਰਮਿਟ ਕਰ ਸਕਣਗੇ ਪੜ੍ਹਾਈ

Breaking News, Global News
ਕੈਨੇਡਾ, 11 ਸਤੰਬਰ 2026: ਕੈਨੇਡਾ ਵਿੱਚ ਵੈਧ ਵਰਕ ਪਰਮਿਟ ’ਤੇ ਕੰਮ ਕਰ ਰਹੇ ਵਿਦੇਸ਼ੀ ਨਾਗਰਿਕਾਂ ਲਈ ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਵੱਡਾ ਬਦਲਾਅ ਕੀਤਾ ਹੈ। ਨਵੀਂ ਅਸਥਾਈ ਪਬਲਿਕ ਪਾਲਿਸੀ ਤਹਿਤ ਯੋਗ ਵਰਕ ਪਰਮਿਟ ਹੋਲਡਰ ਹੁਣ 6 ਮਹੀਨੇ ਜਾਂ ਇਸ ਤੋਂ ਘੱਟ ਸਮੇਂ ਵਾਲੇ ਯੋਗ ਕੋਰਸ ਜਾਂ ਪ੍ਰੋਗਰਾਮ ਲਈ ਬਿਨਾਂ ਵੱਖਰੇ ਸਟਡੀ ਪਰਮਿਟ ਦੇ ਪੜ੍ਹਾਈ ਕਰ ਸਕਣਗੇ। ਇਹ ਇਜਾਜ਼ਤ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖ਼ਤਮ ਹੋਣ ਤੱਕ ਹੀ ਰਹੇਗੀ, ਜੇਕਰ ਉਹ ਮਿਆਦ 6 ਮਹੀਨਿਆਂ ਤੋਂ ਪਹਿਲਾਂ ਖ਼ਤਮ ਹੋ ਜਾਂਦੀ ਹੈ। ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਦਾ ਉਦੇਸ਼ ਪਹਿਲਾਂ ਤੋਂ ਕੈਨੇਡਾ ਵਿੱਚ ਮੌਜੂਦ ਟੈਂਪਰਰੀ ਵਰਕਰਾਂ ਨੂੰ ਆਪਣੀਆਂ ਸਕਿੱਲਾਂ ਅਪਗ੍ਰੇਡ ਕਰਨ, ਲਾਇਸੈਂਸਿੰਗ ਜਾਂ ਛੋਟੀ ਮਿਆਦ ਦੀ ਟ੍ਰੇਨਿੰਗ ਹਾਸਲ ਕਰਨ ਅਤੇ ਵਧੇਰੇ ਯੋਗਤਾ ਵਾਲੀਆਂ ਨੌਕਰੀਆਂ ਵੱਲ ਵਧਣ ਦਾ ਮੌਕਾ ਦੇਣਾ ਹੈ। ਸਰਕਾਰ ਨੇ ਖ਼ਾਸ ਤੌਰ ’ਤੇ ਟ੍ਰੇਡਸਪਰਸਨ, ਨਰਸਾਂ ਅਤੇ ਲੈਬਾਰਟਰੀ ਟੈਕਨੀਸ਼ੀਅਨਾਂ ਵਰਗੇ ਖੇਤਰਾਂ ਦਾ ਜ਼ਿਕਰ ਕੀਤਾ ਹੈ। ਨਵੀਂ ਪਾਲਿਸੀ ਤਹਿਤ ਕੀ ਮਿਲੇਗੀ ਸਹੂਲਤ? ਇਸ ਅਸਥਾਈ ਵਿਵਸ...
ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦਾ ਵਿਰੋਧ, ‘ਆਪ’ ਨੇ ਕਿਹਾ- ਪੰਜਾਬ ’ਚ ਜਾਤੀ ਤੇ ਧਰਮ ਦੀ ਵੰਡ ਵਾਲੀ ਰਾਜਨੀਤੀ ਨਹੀਂ ਚੱਲੇਗੀ

ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦਾ ਵਿਰੋਧ, ‘ਆਪ’ ਨੇ ਕਿਹਾ- ਪੰਜਾਬ ’ਚ ਜਾਤੀ ਤੇ ਧਰਮ ਦੀ ਵੰਡ ਵਾਲੀ ਰਾਜਨੀਤੀ ਨਹੀਂ ਚੱਲੇਗੀ

Breaking News, Punjab News
ਚੰਡੀਗੜ੍ਹ, 11 ਸਤੰਬਰ 2026: ਸੰਗਰੂਰ ਦੇ ਤੂਰ ਬੰਜਾਰਾ ਪਿੰਡ ਵਿੱਚ ਭਾਜਪਾ ਆਗੂਆਂ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੇ ਗਏ ਵਿਰੋਧ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਨੂੰ ਭਾਜਪਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਸਪੱਸ਼ਟ ਸਿਆਸੀ ਸੁਨੇਹਾ ਕਰਾਰ ਦਿੱਤਾ ਹੈ। ਪੰਜਾਬ ‘ਆਪ’ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸੂਬੇ ਵਿੱਚ ਜਾਤੀ ਅਤੇ ਧਰਮ ਦੇ ਆਧਾਰ ’ਤੇ ਸਿਆਸੀ ਵੰਡ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੀ ਤਰ੍ਹਾਂ ਜਾਟ-ਗੈਰ-ਜਾਟ ਦੀ ਰਾਜਨੀਤੀ ਨੂੰ ਥਾਂ ਨਹੀਂ ਮਿਲੇਗੀ। ‘ਪੰਜਾਬ ’ਚ ਵੰਡ ਪਾਊ ਰਾਜਨੀਤੀ ਲਈ ਕੋਈ ਥਾਂ ਨਹੀਂ’ ਤੂਰ ਬੰਜਾਰਾ ਵਿੱਚ ਭਾਜਪਾ ਆਗੂਆਂ ਦੇ ਵਿਰੋਧ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਪ੍ਰਤੀਕਿਰਿਆ ਨੂੰ ਭਾਜਪਾ ਸਮੇਤ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਝਣ ਦੀ ਲੋੜ ਹੈ, ਜੋ ਜਾਤ ਜਾਂ ਧਰਮ ਦੇ ਆਧਾਰ ’ਤੇ ...
ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ SIT ਦੀ ਕਾਰਵਾਈ ਤੇਜ਼, ਸੁਖਬੀਰ ਬਾਦਲ ਤੋਂ ਅੱਜ ਮੁੜ ਹੋਵੇਗੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ SIT ਦੀ ਕਾਰਵਾਈ ਤੇਜ਼, ਸੁਖਬੀਰ ਬਾਦਲ ਤੋਂ ਅੱਜ ਮੁੜ ਹੋਵੇਗੀ ਪੁੱਛਗਿੱਛ

Breaking News, Punjab News
ਚੰਡੀਗੜ੍ਹ, 11 ਸਤੰਬਰ 2026: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ। SIT ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਵੇਰੇ SIT ਦੇ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ। ਸੁਖਬੀਰ ਬਾਦਲ ਦੀ ਪੁੱਛਗਿੱਛ ਸੈਕਟਰ-32 ਸਥਿਤ ਪੁਲਿਸ ਇੰਸਟੀਚਿਊਟ ਵਿੱਚ ਹੋਣ ਦੀ ਜਾਣਕਾਰੀ ਹੈ। ਉਨ੍ਹਾਂ ਦੇ ਵਕੀਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਪਹਿਲਾਂ ਹੀ ਪੁੱਛਗਿੱਛ ਵਾਲੀ ਥਾਂ ’ਤੇ ਪਹੁੰਚ ਚੁੱਕੇ ਹਨ। ਇਹ ਪਿਛਲੇ ਤਿੰਨ ਮਹੀਨਿਆਂ ਦੌਰਾਨ ਦੂਜੀ ਵਾਰ ਹੈ ਜਦੋਂ SIT ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। 2015 ਦੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜਿਆ ਹੈ ਮਾਮਲਾ ਬਹਿਬਲ ਕਲਾਂ ਗੋਲੀਕਾਂਡ 14 ਅਕਤੂਬਰ 2015 ਨੂੰ ਵਾਪਰ...
ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਫੈਸਲਾ, CM ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਫੈਸਲਾ, CM ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Breaking News, National News
ਨਵੀਂ ਦਿੱਲੀ/ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਆਪਣੇ ਸੰਗਠਨਾਤਮਕ ਢਾਂਚੇ ਵਿੱਚ ਅਹਿਮ ਤਬਦੀਲੀਆਂ ਕੀਤੀਆਂ ਹਨ। ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਮਹੱਤਵਪੂਰਨ 10 ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਵਿੱਚ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਮੁੱਖ ਚਿਹਰਾ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ। ਅਜਿਹੇ ਵਿੱਚ PAC ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਪੰਜਾਬ ਨਾਲ ਸਬੰਧਤ ਪਾਰਟੀ ਦੇ ਵੱਡੇ ਸਿਆਸੀ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਸਤਿੰਦਰ ਜੈਨ ਵੀ PAC ਦੇ ਮੈਂਬਰ ਬਣੇ ਪਾਰਟੀ ਵੱਲੋਂ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਵਿੱਚ ਪਾਰਟੀ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਪੰਜਾਬ ਵਿੱਚ ...
ਪੰਜਾਬ-ਹਰਿਆਣਾ ਵਿਧਾਨ ਸਭਾ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਲਰਟ

ਪੰਜਾਬ-ਹਰਿਆਣਾ ਵਿਧਾਨ ਸਭਾ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਲਰਟ

Breaking News, CHANDIGARH NEWS
ਚੰਡੀਗੜ੍ਹ, 10 ਸਤੰਬਰ 2026: ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਵਿਧਾਨ ਸਭਾ ਕੰਪਲੈਕਸ ਨੂੰ ਧਮਕੀ ਭਰੀ ਈਮੇਲ ਮਿਲਣ ਦੀ ਸੂਚਨਾ ਸਾਹਮਣੇ ਆਉਂਦੇ ਹੀ ਪੁਲਿਸ ਅਤੇ ਸੁਰੱਖਿਆ ਤੰਤਰ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਧਮਕੀ ਦੀ ਸੂਚਨਾ ਮਿਲਣ ਉਪਰੰਤ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ, ਆਪ੍ਰੇਸ਼ਨ ਸੈੱਲ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਭੇਜਿਆ ਗਿਆ। ਸੁਰੱਖਿਆ ਟੀਮਾਂ ਵੱਲੋਂ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ। ਬੰਬ ਡਿਸਪੋਜ਼ਲ ਸਕੁਐਡ ਵੱਲੋਂ ਕੰਪਲੈਕਸ ਦੇ ਅੰਦਰ ਸ਼ੱਕੀ ਵਸਤੂਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ, ਜਦਕਿ ਡੌਗ ਸਕੁਐਡ ਨੇ ਵੀ ਇਮਾਰਤ ਅਤੇ ਇਸਦੇ ਆਸ-ਪਾਸ ਦੇ ਇਲਾਕੇ ਵਿੱਚ ਤਲਾਸ਼ੀ ਲਈ। ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਦੇਖਦੇ ਹੋਏ ਆਲੇ-ਦੁਆਲੇ ਦੇ ਖੇਤਰ ਵਿੱਚ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੁਲਿ...
ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ਨਾਲ ਸਿਆਸੀ ਖੇਤਰ ਨੂੰ ਵੱਡਾ ਘਾਟਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ਨਾਲ ਸਿਆਸੀ ਖੇਤਰ ਨੂੰ ਵੱਡਾ ਘਾਟਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News, Punjab News
ਚੰਡੀਗੜ੍ਹ, 10 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਸ੍ਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਅਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਵਿਛੜੇ ਆਗੂ ਦੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਅਤੇ ਬਲ ਮਿਲਣ ਦੀ ਕਾਮਨਾ ਕੀਤੀ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਦੇ ਸਿਆਸੀ ਅਤੇ ਜਨਤਕ ਜੀਵਨ ਨੂੰ ਇੱਕ ਵੱਡਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਭਗਤ ਨੇ ਆਪਣੇ ਲੰਬੇ ਸਿਆਸੀ ਜੀਵਨ ਦੌਰਾਨ ਲੋਕਾਂ ਨਾਲ ਜੁੜ ਕੇ ਕੰਮ ਕੀਤਾ ਅਤੇ ਜਨਤਕ ਸੇਵਾ ਨੂੰ ਆਪਣੀ ਰਾਜਨੀਤੀ ਦਾ ਕੇਂਦਰ ਬਣਾਇਆ। ਸ. ਸੰਧਵਾਂ ਨੇ ਸ੍ਰੀ ਚੁੰਨੀ ਲਾਲ ਭਗਤ ਨੂੰ ਪ੍ਰਤਿਭਾਸ਼ਾਲੀ, ਸਮਰਪਿਤ, ਨਿਮਰ, ਸੁਲਝੇ ਹੋਏ ਅਤੇ ਯੋਗ ਸਿਆਸਤਦਾਨ ਵਜੋਂ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੇ ਆਗੂ ਸਨ, ਜਿਨ੍ਹਾਂ ਦੀ ਸਿਆਸੀ ਸੂਝ-ਬੂਝ ਅਤੇ ਤਜਰਬੇ ਤੋਂ ਬ...
ਬਟਾਲਾ ਵਿੱਚ 11 ਸਤੰਬਰ ਨੂੰ ਮੁੜ ਗੂੰਜੇਗਾ ‘ਹਮਾਰੇ ਰਾਮ’ ਦਾ ਸੰਦੇਸ਼, ਆਸ਼ੂਤੋਸ਼ ਰਾਣਾ ਆਪਣੀ ਟੀਮ ਨਾਲ ਕਰਨਗੇ ਵਿਸ਼ੇਸ਼ ਪੇਸ਼ਕਾਰੀ

ਬਟਾਲਾ ਵਿੱਚ 11 ਸਤੰਬਰ ਨੂੰ ਮੁੜ ਗੂੰਜੇਗਾ ‘ਹਮਾਰੇ ਰਾਮ’ ਦਾ ਸੰਦੇਸ਼, ਆਸ਼ੂਤੋਸ਼ ਰਾਣਾ ਆਪਣੀ ਟੀਮ ਨਾਲ ਕਰਨਗੇ ਵਿਸ਼ੇਸ਼ ਪੇਸ਼ਕਾਰੀ

Breaking News, Entertainment, Punjab News
ਬਟਾਲਾ, 10 ਸਤੰਬਰ 2026: ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ਨੂੰ ਨਾਟਕੀ ਰੂਪ ਵਿੱਚ ਦਰਸ਼ਕਾਂ ਤੱਕ ਪਹੁੰਚਾਉਣ ਵਾਲਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ 11 ਸਤੰਬਰ ਨੂੰ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿੱਚ ਮੁੜ ਪੇਸ਼ ਕੀਤਾ ਜਾਵੇਗਾ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਟੀਮ ਸਮੇਤ ਇਸ ਵਿਸ਼ੇਸ਼ ਨਾਟਕ ਦੀ ਪੇਸ਼ਕਾਰੀ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਤੰਬਰ ਨੂੰ ਨਾਟਕ ਦੇ ਦੋ ਸ਼ੋਅ ਕਰਵਾਏ ਜਾਣਗੇ। ਪਹਿਲਾ ਸ਼ੋਅ ਦੁਪਹਿਰ 2 ਵਜੇ ਅਤੇ ਦੂਜਾ ਸ਼ੋਅ ਸ਼ਾਮ 6:30 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸੱਭਿਆਚਾਰਕ ਸਮਾਗਮ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਮੁਫ਼ਤ ਕਰਵਾਇਆ ਜਾ ਰਿਹਾ ਹੈ। 6 ਸਤੰਬਰ ਨੂੰ ਵੀ ਹੋਈ ਸੀ ਵਿਸ਼ੇਸ਼ ਪੇਸ਼ਕਾਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ‘ਹਮਾਰੇ ਰਾਮ’ ਨਾਟਕ ਦੀ ਇੱਕ ਪੇਸ਼ਕਾਰੀ ਪਹਿਲਾਂ 6 ਸਤੰਬਰ ਨੂੰ ਵੀ ਕਰਵਾਈ ਗਈ ਸੀ, ਜਿਸ ਨੂੰ ਬਟਾਲਾ, ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ...
ਪੰਜਾਬ-ਯੂਏਈ ਵਪਾਰਕ ਸਬੰਧਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਅਮਨ ਅਰੋੜਾ ਦੀ ਸ਼ਾਰਜਾਹ ਚੈਂਬਰ ਤੇ IBPC ਨਾਲ ਅਹਿਮ ਗੱਲਬਾਤ

ਪੰਜਾਬ-ਯੂਏਈ ਵਪਾਰਕ ਸਬੰਧਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਅਮਨ ਅਰੋੜਾ ਦੀ ਸ਼ਾਰਜਾਹ ਚੈਂਬਰ ਤੇ IBPC ਨਾਲ ਅਹਿਮ ਗੱਲਬਾਤ

Breaking News, Punjab News
ਚੰਡੀਗੜ੍ਹ/ਸ਼ਾਰਜਾਹ, 10 ਸਤੰਬਰ 2026: ਪੰਜਾਬ ਦੀ ਯੂਏਈ ਨਿਵੇਸ਼ ਪਹੁੰਚ ਨੂੰ ਹੋਰ ਮਜ਼ਬੂਤ ਕਰਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਰਣਨੀਤਕ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਪੰਜਾਬ ਅਤੇ ਯੂਏਈ ਵਿਚਕਾਰ ਵਪਾਰ, ਨਿਵੇਸ਼, ਉਦਯੋਗਿਕ ਸਹਿਯੋਗ ਅਤੇ ਬਿਜ਼ਨਸ-ਟੂ-ਬਿਜ਼ਨਸ (B2B) ਭਾਈਵਾਲੀ ਨੂੰ ਨਵੀਂ ਦਿਸ਼ਾ ਦੇਣਾ ਰਿਹਾ। ਗੱਲਬਾਤ ਦੌਰਾਨ ਪੰਜਾਬ ਅਤੇ ਸ਼ਾਰਜਾਹ ਦੇ ਕਾਰੋਬਾਰੀ ਭਾਈਚਾਰਿਆਂ ਵਿਚਕਾਰ ਸਿੱਧੇ ਸੰਪਰਕ ਵਧਾਉਣ ਲਈ ਇੱਕ ਸੁਚੱਜਾ ਅਤੇ ਪ੍ਰਭਾਵਸ਼ਾਲੀ ਢਾਂਚਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਤਹਿਤ ਦੋਵਾਂ ਖੇਤਰਾਂ ਦੇ ਉਦਯੋਗਪਤੀਆਂ ਨੂੰ ਆਪਸੀ ਵਪਾਰਕ ਭਾਈਵਾਲ ਲੱਭਣ, ਸਾਂਝੇ ਉੱਦਮ ਸਥਾਪਤ ਕਰਨ, ਨਿਵੇਸ਼ ਦੇ ਨਵੇਂ ਮੌਕੇ ਤਲਾਸ਼ਣ, ਨਿਰਯਾਤ ਨੂੰ ਹੁਲਾਰਾ ਦੇਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਕਾਰੋਬਾਰੀ ਸਬੰਧ ਵਿਕਸਿਤ ਕਰਨ ਲਈ ਮੰਚ ਮੁਹੱਈਆ ਕਰਵਾਉਣ ਬਾਰੇ ਵਿਚਾਰ ਕੀਤਾ ਗਿਆ। ਸ੍ਰੀ ਅਮਨ ਅਰੋੜਾ ਨ...
ਪੰਜਾਬ ਦੇ ਟਿਕਾਊ ਵਿਕਾਸ ਲਈ ਸਰਕਾਰ ਤੇ ਸੀਆਈਆਈ ਮਿਲ ਕੇ ਕਰਨਗੇ ਕੰਮ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ ਤੇ ਹੁਨਰ ਵਿਕਾਸ ’ਤੇ ਜ਼ੋਰ: ਮੁੱਖ ਮੰਤਰੀ ਮਾਨ

ਪੰਜਾਬ ਦੇ ਟਿਕਾਊ ਵਿਕਾਸ ਲਈ ਸਰਕਾਰ ਤੇ ਸੀਆਈਆਈ ਮਿਲ ਕੇ ਕਰਨਗੇ ਕੰਮ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ ਤੇ ਹੁਨਰ ਵਿਕਾਸ ’ਤੇ ਜ਼ੋਰ: ਮੁੱਖ ਮੰਤਰੀ ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਿਕਾਊ ਖੇਤੀਬਾੜੀ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਸੀ.ਆਈ.ਆਈ. ਦੇ ਵਫ਼ਦ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਫ਼ਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ, ਬਾਗਬਾਨੀ ਵਿੱਚ ਤਕਨਾਲੋਜੀ ਅਤੇ ਗਿਆਨ ਦੇ ਆਦਾਨ-ਪ੍ਰਦਾਨ, ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ’ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਾਫ਼-ਸੁਥਰੀ ਅਤੇ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਥਿਰਤਾ, ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਕਲੀਨ ਟੈਕਨਾਲੋਜੀ ਨੂੰ ਸਾਂਝੀਆਂ ਕੋਸ਼ਿਸ਼ਾਂ ਦਾ ਕੇਂਦਰ ਬ...