Saturday, November 7Punjabi People

Breaking News

SGPC ਪ੍ਰਧਾਨ ਧਾਮੀ ਖ਼ਿਲਾਫ਼ ਜਥੇਬੰਦੀਆਂ ਦਾ ਪ੍ਰਦਰਸ਼ਨ, ਅਸਤੀਫ਼ੇ ਦੀ ਕੀਤੀ ਮੰਗ

SGPC ਪ੍ਰਧਾਨ ਧਾਮੀ ਖ਼ਿਲਾਫ਼ ਜਥੇਬੰਦੀਆਂ ਦਾ ਪ੍ਰਦਰਸ਼ਨ, ਅਸਤੀਫ਼ੇ ਦੀ ਕੀਤੀ ਮੰਗ

Breaking News, Punjab News
ਹੁਸ਼ਿਆਰਪੁਰ, 2 ਅਕਤੂਬਰ 2026: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਲਾਤਕਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਗਈ ਸੀ। ਬਹਿਰੀਨ ਦੀ ਇੱਕ ਮਹਿਲਾ ਵੱਲੋਂ ਚਾਵਲਾ ’ਤੇ ਬਲਾਤਕਾਰ, ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਕੁਝ ਜਥੇਬੰਦੀਆਂ ਵੱਲੋਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਸਥਿਤ ਧਾਮੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਮਾਮਲੇ ਨੂੰ ਜਾਂਚ ਲਈ CBI ਦੇ ਹਵਾਲੇ ਕੀਤਾ ਜਾਵੇਗਾ। ਹੁਣ ਮਾਮਲਾ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ ਦੇ ਮੁੱਦੇ ’ਤੇ ਜਥੇਬੰਦੀਆਂ ਵੱਲੋਂ ਮੁੜ ਸਵਾਲ ਚੁੱਕੇ ...
PSU (ਲਲਕਾਰ) ਵੱਲੋਂ ‘ਇਨਕਲਾਬੀ ਸ਼ਾਮ’ ਦਾ ਆਯੋਜਨ, ਗੀਤਾਂ-ਨਾਟਕ ਤੇ ਮਸ਼ਾਲ ਮਾਰਚ ਨਾਲ ਭਗਤ ਸਿੰਘ ਨੂੰ ਸਿਜਦਾ

PSU (ਲਲਕਾਰ) ਵੱਲੋਂ ‘ਇਨਕਲਾਬੀ ਸ਼ਾਮ’ ਦਾ ਆਯੋਜਨ, ਗੀਤਾਂ-ਨਾਟਕ ਤੇ ਮਸ਼ਾਲ ਮਾਰਚ ਨਾਲ ਭਗਤ ਸਿੰਘ ਨੂੰ ਸਿਜਦਾ

Breaking News, CHANDIGARH NEWS
ਚੰਡੀਗੜ੍ਹ, 2 ਅਕਤੂਬਰ 2026:  ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ‘ਇਨਕਲਾਬੀ ਸ਼ਾਮ’ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਕਾਰਕੁਨਾਂ ਵੱਲੋਂ ਗੀਤਾਂ, ਕਵਿਤਾਵਾਂ, ਨਾਟਕ ਅਤੇ ਮਸ਼ਾਲ ਮਾਰਚ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਕਰਦਿਆਂ ਮੌਜੂਦਾ ਸਮਾਜਿਕ ਹਾਲਾਤਾਂ ਨਾਲ ਜੋੜ ਕੇ ਵਿਚਾਰ ਸਾਂਝੇ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਮੰਚ ਸੰਚਾਲਕ ਸਾਰਾਹ ਵੱਲੋਂ ਸੰਤ ਰਾਮ ਉਦਾਸੀ ਦੇ ਲਿਖੇ ਸ਼ਰਧਾਂਜਲੀ ਗੀਤ ‘ਚੜ੍ਹਨ ਵਾਲਿਓ ਹੱਕਾਂ ਦੀ ਭੇਟ ਉੱਤੇ’ ਨਾਲ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਾਰਾਹ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਇੱਕ ਸਦੀ ਬੀਤ ਜਾਣ ਦੇ ਬਾਵਜੂਦ ਲੋਕਾਂ ਵੱਲੋਂ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਅਤੇ ਉਨ੍ਹਾਂ ਵੱਲੋਂ ਦਰਸਾਈ ਦਿਸ਼ਾ ਅੱਜ ਵੀ ਪ੍ਰਸੰਗਿਕ ਮੰਨੀ ਜਾਂਦੀ ਹੈ ਅਤੇ ਨੌਜਵਾਨਾਂ ਨੂੰ ਇਨ੍ਹਾਂ ਵਿਚਾਰਾਂ ਤੋਂ ਪ੍ਰੇਰਣਾ ਮਿਲਦੀ ਹੈ। ਪੀਐੱਸਯੂ (ਲਲਕਾਰ) ਦੇ ਸੂਬਾ ਪ੍ਰਧਾਨ ਜੋ...
6,000 ਕਰੋੜ ਦੇ ਡਰੱਗ ਮਾਮਲੇ ’ਚ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਪੁੱਛਗਿੱਛ ਲਈ ਹੋਣਗੇ ਪੇਸ਼

6,000 ਕਰੋੜ ਦੇ ਡਰੱਗ ਮਾਮਲੇ ’ਚ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਪੁੱਛਗਿੱਛ ਲਈ ਹੋਣਗੇ ਪੇਸ਼

Breaking News, Punjab News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਦੇ ਕਥਿਤ 6,000 ਕਰੋੜ ਰੁਪਏ ਦੇ ਡਰੱਗ ਰੈਕਟ ਨਾਲ ਜੁੜੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਰਿਪੋਰਟਾਂ ਮੁਤਾਬਕ SIT ਨੇ ਇਸੇ ਮਾਮਲੇ ਵਿੱਚ ਸਾਬਕਾ ਡੀਐੱਸਪੀ ਅਤੇ ਡਰੱਗ ਕੇਸ ਦੇ ਦੋਸ਼ੀ ਜਗਦੀਸ਼ ਸਿੰਘ ਭੋਲਾ ਨੂੰ ਵੀ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੋਵਾਂ ਨੂੰ ਇੱਕੋ ਦਿਨ ਤਲਬ ਕੀਤੇ ਜਾਣ ਕਾਰਨ ਆਹਮੋ-ਸਾਹਮਣੇ ਪੁੱਛਗਿੱਛ ਦੀ ਸੰਭਾਵਨਾ ਬਾਰੇ ਵੀ ਚਰਚਾ ਹੈ, ਹਾਲਾਂਕਿ ਇਸ ਸਬੰਧੀ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਇਹ ਮਾਮਲਾ ਸਾਲ 2013-14 ਵਿੱਚ ਸਾਹਮਣੇ ਆਏ ਜਗਦੀਸ਼ ਭੋਲਾ ਡਰੱਗ ਰੈਕਟ ਨਾਲ ਜੁੜਿਆ ਹੋਇਆ ਹੈ। ਰਿਪੋਰਟਾਂ ਅਨੁਸਾਰ, ਭੋਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਅੱਗੇ ਵਧੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਡਰੱਗ ਰੈਕਟ ਅਤੇ ਮਨੀ ਲਾਂਡਰਿੰਗ ਦ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ, ਲੋਕਾਂ ਨੂੰ ਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਦਾ ਸੱਦਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ, ਲੋਕਾਂ ਨੂੰ ਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਦਾ ਸੱਦਾ

Breaking News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਯਾਦ ਕੀਤਾ। ਉਨ੍ਹਾਂ ਮਹਾਤਮਾ ਗਾਂਧੀ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਸੱਚ, ਅਹਿੰਸਾ, ਸ਼ਾਂਤੀ ਅਤੇ ਆਪਸੀ ਸਦਭਾਵਨਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਇੱਕ ਮਹਾਨ ਆਜ਼ਾਦੀ ਘੁਲਾਟੀਏ ਅਤੇ ਦੂਰਅੰਦੇਸ਼ ਆਗੂ ਸਨ, ਜਿਨ੍ਹਾਂ ਨੇ ਸੱਚ ਅਤੇ ਅਹਿੰਸਾ ਨੂੰ ਆਪਣੀ ਵਿਚਾਰਧਾਰਾ ਦਾ ਆਧਾਰ ਬਣਾਉਂਦਿਆਂ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਜਨ ਅੰਦੋਲਨਾਂ ਨੇ ਦੇਸ਼ ਵਾਸੀਆਂ ਵਿੱਚ ਆਜ਼ਾਦੀ ਦੀ ਚੇਤਨਾ ਪੈਦਾ ਕੀਤੀ ਅਤੇ ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਵਿਰੁੱਧ ਲੋਕਾਂ ਨੂੰ ਇੱਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਨੂੰ ਸੰਘਰਸ਼ ਦੇ ਇੱਕ ਪ੍ਰਭਾਵਸ਼...
ਬੱਚਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 2026-27 ਲਈ 433 ਕਰੋੜ ਰੁਪਏ ਦਾ ਬਜਟ

ਬੱਚਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 2026-27 ਲਈ 433 ਕਰੋੜ ਰੁਪਏ ਦਾ ਬਜਟ

Breaking News
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਪੱਧਰਾਂ ’ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਬੱਚਿਆਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਲਈ ਕਰੀਬ 433 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਸਹਾਇਤਾ ਲਈ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਲੋੜ ਅਨੁਸਾਰ ਸਮੇਂ ਸਿਰ ਵਿੱਤੀ ਸਹਾਇਤਾ ਅਤੇ ਹੋਰ ਜ਼ਰੂਰੀ ਸਰਕਾਰੀ ਲਾਭ ਮਿਲ ਸਕਣ। 2.45 ਲੱਖ ਬੱਚਿਆਂ ਨੂੰ ਮਿਲ ਰਿਹਾ ਵਿੱਤੀ ਸਹਾਰਾ ਮੰਤਰੀ ਅਨੁਸਾਰ ਪੰਜਾਬ ਵਿੱਚ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸਰਕਾਰ ਵੱਲੋਂ ਵ...
ਦਿੱਲੀ ’ਚ ਮਹਿਲਾ ਸੁਰੱਖਿਆ ਨੂੰ ਲੈ ਕੇ ਵਿਦਿਆਰਥਣਾਂ ਦਾ ਰੋਸ, ਪੰਜਾਬੀ ਬਾਗ ’ਚ ਸੜਕਾਂ ’ਤੇ ਉਤਰੀਆਂ DU ਦੀਆਂ ਵਿਦਿਆਰਥਣਾਂ

ਦਿੱਲੀ ’ਚ ਮਹਿਲਾ ਸੁਰੱਖਿਆ ਨੂੰ ਲੈ ਕੇ ਵਿਦਿਆਰਥਣਾਂ ਦਾ ਰੋਸ, ਪੰਜਾਬੀ ਬਾਗ ’ਚ ਸੜਕਾਂ ’ਤੇ ਉਤਰੀਆਂ DU ਦੀਆਂ ਵਿਦਿਆਰਥਣਾਂ

Breaking News, National News
ਨਵੀਂ ਦਿੱਲੀ, 1 ਅਕਤੂਬਰ 2026: ਦਿੱਲੀ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਔਰਤਾਂ ਵਿਰੁੱਧ ਵੱਧ ਰਹੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ ਦੇ ਮੁੱਦੇ ਨੂੰ ਲੈ ਕੇ ਵਿਦਿਆਰਥਣਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਬੁੱਧਵਾਰ ਨੂੰ ਦਿੱਲੀ ਯੂਨੀਵਰਸਿਟੀ ਦੇ ਸ਼ਿਆਮਾ ਪ੍ਰਸਾਦ ਮੁਖਰਜੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਬਾਗ ਇਲਾਕੇ ਵਿੱਚ ਮਾਰਚ ਕੱਢਦਿਆਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਸ਼ਾਮਲ ਹੋਈਆਂ। ਉਨ੍ਹਾਂ ਨੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਠੋਸ ਕਦਮ ਚੁੱਕਣ, ਜਿਨਸੀ ਹਿੰਸਾ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਰੱਖੀ। ਵਿਦਿਆਰਥਣਾਂ ਨੇ ਕਾਲਜਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ, CCTV ਕਵਰੇਜ ਵਿੱਚ ਸੁਧਾਰ ਅਤੇ ਮਹਿਲਾਵਾਂ ਲਈ ਸਹਾਇਤਾ ਪ੍ਰਬੰਧ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨ ਵਾਲੀ ਥਾਂ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਵਿਦਿਆਰਥਣਾਂ ...
37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਪਹੁੰਚੀ ਦੂਜੀ ਕਿਸ਼ਤ, ਮੋਬਾਈਲਾਂ ’ਤੇ ਆਇਆ ਪੈਸੇ ਜਮ੍ਹਾਂ ਹੋਣ ਦਾ ਸੁਨੇਹਾ

37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਪਹੁੰਚੀ ਦੂਜੀ ਕਿਸ਼ਤ, ਮੋਬਾਈਲਾਂ ’ਤੇ ਆਇਆ ਪੈਸੇ ਜਮ੍ਹਾਂ ਹੋਣ ਦਾ ਸੁਨੇਹਾ

Breaking News, Punjab News
ਤਰਨਤਾਰਨ, 1 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਗਈ। ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਮਹਿਲਾਵਾਂ ਲਈ ਅਕਤੂਬਰ ਤੋਂ ਦਸੰਬਰ ਤੱਕ ਤਿੰਨ ਮਹੀਨਿਆਂ ਦੀ ਵਿੱਤੀ ਸਹਾਇਤਾ ਦੀ ਰਕਮ ਜਾਰੀ ਕੀਤੀ। ਇਸ ਤਹਿਤ ਜਨਰਲ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 4,500 ਰੁਪਏ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ। ਹਰ ਮਹੀਨੇ ਮਿਲਦੀ ਹੈ ਵਿੱਤੀ ਸਹਾਇਤਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਹ ਰਕਮ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਸ...
ਪੰਜਾਬ ਦੇ ਸ਼ੁੱਧ ਜੀਐਸਟੀ ਸੰਗ੍ਰਹਿ ’ਚ 22.11% ਦਾ ਵਾਧਾ, ਸਤੰਬਰ ’ਚ ₹2,409.47 ਕਰੋੜ ਹੋਇਆ ਇਕੱਠਾ: ਹਰਪਾਲ ਚੀਮਾ

ਪੰਜਾਬ ਦੇ ਸ਼ੁੱਧ ਜੀਐਸਟੀ ਸੰਗ੍ਰਹਿ ’ਚ 22.11% ਦਾ ਵਾਧਾ, ਸਤੰਬਰ ’ਚ ₹2,409.47 ਕਰੋੜ ਹੋਇਆ ਇਕੱਠਾ: ਹਰਪਾਲ ਚੀਮਾ

Breaking News, CHANDIGARH NEWS
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਸੰਗ੍ਰਹਿ ਵਿੱਚ ਸਾਲਾਨਾ ਆਧਾਰ ’ਤੇ 22.11 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਸਤੰਬਰ 2025 ਵਿੱਚ ਪੰਜਾਬ ਦਾ ਸ਼ੁੱਧ ਜੀਐਸਟੀ ਸੰਗ੍ਰਹਿ ₹1,973.12 ਕਰੋੜ ਸੀ, ਜੋ ਸਤੰਬਰ 2026 ਵਿੱਚ ਵੱਧ ਕੇ ₹2,409.47 ਕਰੋੜ ਹੋ ਗਿਆ। ਇਸ ਤਰ੍ਹਾਂ ਇੱਕ ਸਾਲ ਵਿੱਚ ₹436.35 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਟੈਕਸ ਮਾਲੀਏ ਵਿੱਚ ਵਾਧਾ ਸਰਕਾਰ ਵੱਲੋਂ ਮਾਲੀਆ ਵਧਾਉਣ, ਟੈਕਸ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਟੈਕਸ ਚੋਰੀ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਤੰਬਰ ਦੌਰਾਨ ਐਸਜੀਐਸਟੀ ਨਕਦ ਸੰਗ੍ਰਹਿ ਵਿੱਚ ਵੀ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਐਸਜੀਐਸਟੀ ਨਕਦ ਸੰਗ੍ਰਹਿ ’ਚ 19% ਵਾਧਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦਾ ਐਸਜੀਐਸਟੀ ਨਕਦ ਸੰਗ੍ਰਹਿ ਸਤੰਬਰ 2025 ਦੇ ₹738.05 ਕਰੋੜ ਤੋਂ ਵੱਧ ਕੇ ਸਤੰਬਰ 2026...
ਪੰਜਾਬ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ 99.21 ਫ਼ੀਸਦੀ ਕੰਮ ਮੁਕੰਮਲ, 8 ਜ਼ਿਲ੍ਹਿਆਂ ਅਤੇ 55 ਵਿਧਾਨ ਸਭਾ ਹਲਕਿਆਂ ’ਚ ਪ੍ਰਕਿਰਿਆ ਪੂਰੀ

ਪੰਜਾਬ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ 99.21 ਫ਼ੀਸਦੀ ਕੰਮ ਮੁਕੰਮਲ, 8 ਜ਼ਿਲ੍ਹਿਆਂ ਅਤੇ 55 ਵਿਧਾਨ ਸਭਾ ਹਲਕਿਆਂ ’ਚ ਪ੍ਰਕਿਰਿਆ ਪੂਰੀ

Breaking News, Punjab News
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਵੱਲ ਵਧ ਰਿਹਾ ਹੈ। ਸੂਬੇ ਵਿੱਚ ਹੁਣ ਤੱਕ ਇਸ ਪ੍ਰਕਿਰਿਆ ਦਾ 99.21 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ, ਜਦਕਿ ਪੰਜਾਬ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਅਨੁਸਾਰ, ਜਿਨ੍ਹਾਂ ਜ਼ਿਲ੍ਹਿਆਂ ਨੇ ਐੱਸ.ਆਈ.ਆਰ. 2026 ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਹੈ, ਉਨ੍ਹਾਂ ਵਿੱਚ ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਨਿਰਧਾਰਤ ਪ੍ਰਕਿਰਿਆ ਪੂਰੀ ਹੋਣ ਨਾਲ ਸੂਬੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਹੋਰ ਗਤੀ ਮਿਲੀ ਹੈ। ਬਾਕੀ ਰਹਿੰ...
ਪੰਜਾਬ ’ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 1,887 ਮੰਡੀਆਂ ’ਚ ਕਿਸਾਨਾਂ ਦੀ ਫਸਲ ਖਰੀਦਣ ਦੇ ਪ੍ਰਬੰਧ

ਪੰਜਾਬ ’ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 1,887 ਮੰਡੀਆਂ ’ਚ ਕਿਸਾਨਾਂ ਦੀ ਫਸਲ ਖਰੀਦਣ ਦੇ ਪ੍ਰਬੰਧ

Breaking News, Punjab News
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪੂਰੀ ਫਸਲ ਖਰੀਦਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਲਈ ਸੂਬੇ ਭਰ ਵਿੱਚ 1,887 ਮੰਡੀਆਂ ਅਤੇ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੰਜਾਬ ਨੂੰ ₹42,786 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਜਾਰੀ ਕੀਤੀ ਗਈ ਹੈ। ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਆਪਣੀ ਤਿਆਰ ਫਸਲ ਮੰਡੀਆਂ ਵਿੱਚ ਲਿਆ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਖਰੀਦ, ਲਿਫਟਿੰਗ ਅਤੇ ਫਸਲ ਦੀ ਸੰਭਾਲ ਲਈ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਖੰਨਾ ਮੰਡੀ ’ਚ ਝੋਨੇ ਦੀ ਆਮਦ ਵਧੀ ਏਸ਼ੀਆ ਦੀਆਂ ਵੱਡੀਆਂ ਅਨਾਜ ਮੰਡੀਆਂ ਵਿੱਚ ਸ਼ੁਮਾਰ ਖੰਨਾ ਅਨਾਜ ਮੰਡੀ ਵਿੱਚ 15 ਸਤੰਬਰ ਤੋਂ ਹੀ ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਸੀ। ਪਿਛਲੇ ਕੁਝ ਦਿਨਾਂ ਤੋਂ ਪਰਮਲ ਝੋਨੇ ਦੀ ਆਮਦ ਵਿੱਚ ਵੀ ਤੇਜ਼ੀ ਆਈ ਹੈ। ਹੁਣ ਸਰਕਾਰੀ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ...