ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਡਰਾਈਵਰ ਮੋਹਨ ਸਿੰਘ ਨੇ ਰੂਪਨਗਰ ਪੁਲਿਸ ਅੱਗੇ ਦਰਜ ਕਰਵਾਏ ਬਿਆਨ
ਚੰਡੀਗੜ੍ਹ/ਰੂਪਨਗਰ, 29 ਸਤੰਬਰ 2026: ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਬਲਾਤਕਾਰ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਰੂਪਨਗਰ ਪੁਲਿਸ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਤਾਇਨਾਤ ਮੋਹਨ ਸਿੰਘ ਤੋਂ ਪੁੱਛਗਿੱਛ ਕੀਤੀ। ਪੁਲਿਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 35 ਤਹਿਤ ਜਾਰੀ ਕੀਤੇ ਗਏ ਨੋਟਿਸ ਦੀ ਪਾਲਣਾ ਕਰਦਿਆਂ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਆਪਣੇ ਬਿਆਨ ਪੁਲਿਸ ਅੱਗੇ ਦਰਜ ਕਰਵਾਏ।
ਸ੍ਰੀ ਆਨੰਦਪੁਰ ਸਾਹਿਬ ਦੇ ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਜ ਐਫਆਈਆਰ ਨੰਬਰ 149, ਮਿਤੀ 21 ਅਗਸਤ 2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਮਾਮਲਾ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਅਨੁਸਾਰ, ਨੋਟਿਸ ਮਿਲਣ ਤੋਂ ਬਾਅਦ ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੇ...









