‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਰਾਹਤ, ਹਰ ਮਹੀਨੇ ਖਾਤਿਆਂ ਵਿੱਚ ਪਹੁੰਚ ਰਹੀ ਸਿੱਧੀ ਵਿੱਤੀ ਸਹਾਇਤਾ
ਚੰਡੀਗੜ੍ਹ, 2 ਅਗਸਤ 2026: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਵੱਡਾ ਸਹਾਰਾ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ ਸਿੱਧੇ ਤੌਰ 'ਤੇ ਵਿੱਤੀ ਸਹਾਇਤਾ ਦੀ ਰਕਮ ਭੇਜੀ ਜਾ ਰਹੀ ਹੈ, ਜਿਸ ਨਾਲ ਉਹਨਾਂ ਨੂੰ ਰੋਜ਼ਾਨਾ ਦੇ ਖਰਚੇ ਪੂਰੇ ਕਰਨ ਅਤੇ ਆਰਥਿਕ ਤੌਰ 'ਤੇ ਆਤਮਨਿਰਭਰ ਬਣਨ ਵਿੱਚ ਮਦਦ ਮਿਲ ਰਹੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਇੱਕ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਮਹੱਤਵਪੂਰਨ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਯੋਜਨਾ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਵਜੋਂ ਦਿੱਤੇ ਜਾ ਰਹੇ ਹਨ। ਇਹ ਰਕਮ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਸਿੱਧੀ ਲ...








